ਅੰਮ੍ਰਿਤਸਰ ਦਿਹਾਤੀ ਪੁਲਿਸ
ਦੀਦਾਰ ਗੁਰਨਾ
ਅੰਮ੍ਰਿਤਸਰ 23 ਅਕਤੂਬਰ 2026 : ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਵੱਖ-ਵੱਖ ਮਾਮਲਿਆਂ ਵਿੱਚ ਕਾਰਵਾਈ ਕਰਦਿਆਂ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ , ਇਸ ਦੌਰਾਨ ਪੁਲਿਸ ਵੱਲੋਂ ਕੁੱਲ 30 ਗ੍ਰਾਮ ਹੈਰੋਇਨ ਬਰਾਮਦ ਕਰਨ ਦੀ ਜਾਣਕਾਰੀ ਦਿੱਤੀ ਗਈ ਹੈ , ਇਹ ਕਾਰਵਾਈ ਐੱਸਐੱਸਪੀ ਕੰਵਲਪ੍ਰੀਤ ਸਿੰਘ ਚਾਹਲ ਦੀ ਅਗਵਾਈ ਹੇਠ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਅਤੇ ਨਸ਼ਾ ਸਪਲਾਈ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੇ ਉਦੇਸ਼ ਨਾਲ ਕੀਤੀ ਜਾ ਰਹੀ ਮੁਹਿੰਮ ਦਾ ਹਿੱਸਾ ਹੈ
ਪੁਲਿਸ ਵੱਲੋਂ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਸ਼ੱਕੀ ਵਿਅਕਤੀਆਂ ਦੀ ਪਛਾਣ ਕਰਨ, ਉਨ੍ਹਾਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਅਤੇ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਤੋੜਨ ਲਈ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ , ਪੁਲਿਸ ਦਾ ਮਕਸਦ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਅਤੇ ਸਮਾਜ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਲਈ ਪ੍ਰਭਾਵਸ਼ਾਲੀ ਕਦਮ ਚੁੱਕਣਾ ਹੈ।
- Download Babushahi App
-
-