70ਵੀਆਂ ਨੈਸ਼ਨਲ ਸਕੂਲ ਖੇਡਾਂ ਵਿੱਚ ਗਤਕੇ ਦੀ ਸ਼ਾਨਦਾਰ ਪੇਸ਼ਕਾਰੀ: ਕਾਲਕਾ
ਨਵੀਂ ਦਿੱਲੀ, 23 ਅਕਤੂਬਰ, 2026 (ਮਨਮੋਹਨ ਸਿੰਘ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਦਿੱਲੀ ਸਰਕਾਰ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ ਨਵੀਂ ਦਿੱਲੀ ਦੇ ਤਿਆਗਰਾਜ ਸਟੇਡੀਅਮ ਵਿਖੇ 70ਵੀਆਂ ਨੈਸ਼ਨਲ ਸਕੂਲ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਖੇਡਾਂ ਤਹਿਤ ਕਰਵਾਏ ਗਏ ਗਤਕਾ ਮੁਕਾਬਲਿਆਂ ਵਿੱਚ ਦਿੱਲੀ ਗਤਕਾ ਐਸੋਸੀਏਸ਼ਨ ਦੇ 750 ਬੱਚਿਆਂ ਨੇ ਭਾਗ ਲਿਆ।
ਸਰਦਾਰ ਕਾਲਕਾ ਨੇ ਕਿਹਾ ਕਿ ਗਤਕਾ ਮੁਕਾਬਲਿਆਂ ਦੇ ਉਦਘਾਟਨੀ ਸਮਾਰੋਹ ਵਿੱਚ ਸ਼ਾਮਲ ਹੋਣਾ ਉਨ੍ਹਾਂ ਲਈ ਬੇਹੱਦ ਮਾਣ ਅਤੇ ਸਨਮਾਨ ਵਾਲੀ ਗੱਲ ਸੀ।
ਉਨ੍ਹਾਂ ਦ੍ਰਿੜ੍ਹਤਾ ਨਾਲ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਗਤਕਾ ਖੇਡ ਨੂੰ ਪ੍ਰਫੁੱਲਤ ਕਰਨ, ਨੌਜਵਾਨ ਪੀੜ੍ਹੀ ਨੂੰ ਅਮੀਰ ਸਿੱਖ ਵਿਰਾਸਤ ਨਾਲ ਜੋੜਨ ਅਤੇ ਇਸ ਰਵਾਇਤੀ ਸਿੱਖ ਮਾਰਸ਼ਲ ਆਰਟ ਨੂੰ ਹੋਰ ਬੁਲੰਦੀਆਂ ਤੱਕ ਪਹੁੰਚਾਉਣ ਲਈ ਹਮੇਸ਼ਾ ਵਚਨਬੱਧ ਰਹੇਗੀ।
- Download Babushahi App
-
-