ਪਰਾਲੀ ਦੇ ਮੁੱਦੇ 'ਤੇ ਸਿਆਸੀ ਘਮਾਸਾਨ: ਪੰਨੂ ਨੇ ਸਿਰਸਾ ਦੇ ਦਾਅਵਿਆਂ ਨੂੰ ਕੀਤਾ ਖ਼ਾਰਜ
Ravi Jakhu
ਚੰਡੀਗੜ੍ਹ, 24 ਅਕਤੂਬਰ, 2026: ਦਿੱਲੀ ਵਿੱਚ ਧੂੰਆਂ ਪਹੁੰਚਣ ਦੇ ਦਾਅਵਿਆਂ ਅਤੇ ਪੰਜਾਬ ਨੂੰ ਪ੍ਰਦੂਸ਼ਣ ਲਈ ਜ਼ਿੰਮੇਵਾਰ ਠਹਿਰਾਉਣ ਦੇ ਮੁੱਦੇ 'ਤੇ ਆਮ ਆਦਮੀ ਪਾਰਟੀ (ਆਪ) ਦੇ ਆਗੂ ਬਲਤੇਜ ਸਿੰਘ ਪੰਨੂ ਨੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੂੰ ਕਰਾਰਾ ਜਵਾਬ ਦਿੱਤਾ ਹੈ। ਪੰਨੂ ਨੇ ਕਿਹਾ ਕਿ ਅਜੇ ਝੋਨੇ ਦੀ ਕਟਾਈ ਸ਼ੁਰੂ ਹੀ ਨਹੀਂ ਹੋਈ, ਪਰ ਵਿਰੋਧੀ ਆਗੂਆਂ ਨੇ ਪੰਜਾਬ ਅਤੇ ਇੱਥੋਂ ਦੇ ਕਿਸਾਨਾਂ ਨੂੰ ਬਦਨਾਮ ਕਰਨਾ ਪਹਿਲਾਂ ਹੀ ਸ਼ੁਰੂ ਕਰ ਦਿੱਤਾ ਹੈ।
ਬਲਤੇਜ ਪੰਨੂ ਨੇ ਅੰਕੜੇ ਸਾਂਝੇ ਕਰਦਿਆਂ ਕਿਹਾ ਕਿ ਪਿਛਲੇ ਸਾਲ ਪੰਜਾਬ ਸਰਕਾਰ ਅਤੇ ਕਿਸਾਨਾਂ ਦੇ ਸਹਿਯੋਗ ਨਾਲ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 80 ਫ਼ੀਸਦੀ ਤੱਕ ਦੀ ਵੱਡੀ ਗਿਰਾਵਟ ਦਰਜ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪਰਾਲੀ ਦੇ ਯੋਗ ਪ੍ਰਬੰਧਨ ਲਈ ਇਸ ਸਾਲ 800 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਆਧੁਨਿਕ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ ਤਾਂ ਜੋ ਕਿਸਾਨਾਂ ਨੂੰ ਪਰਾਲੀ ਸਾੜਨ ਦੀ ਲੋੜ ਹੀ ਨਾ ਪਵੇ। ਆਪ ਆਗੂ ਨੇ ਸਿਰਸਾ ਨੂੰ ਸਖ਼ਤ ਸ਼ਬਦਾਂ ਵਿੱਚ ਤਾੜਨਾ ਕਰਦਿਆਂ ਕਿਹਾ ਕਿ ਦੇਸ਼ ਦੇ ਅੰਨ ਭੰਡਾਰ ਨੂੰ ਭਰਨ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਪੰਜਾਬ ਦੇ ਮਿਹਨਤਕਸ਼ ਕਿਸਾਨਾਂ ਨੂੰ ਸਿਆਸੀ ਮੁਫ਼ਾਦ ਲਈ ਬਾਰ-ਬਾਰ ਨਿਸ਼ਾਨਾ ਬਣਾਉਣਾ ਅਤੇ ਬਦਨਾਮ ਕਰਨਾ ਤੁਰੰਤ ਬੰਦ ਕੀਤਾ ਜਾਣਾ ਚਾਹੀਦਾ ਹੈ।
- Download Babushahi App
-
-