ਕਾਂਗਰਸ ਦੇ ਕੌਮੀ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਅੱਜ 25 ਅਕਤੂਬਰ ਨੂੰ ਪਹੁੰਚਣਗੇ ਚੰਡੀਗੜ੍ਹ
Ravi Jakhu
ਚੰਡੀਗੜ੍ਹ, 25 ਅਕਤੂਬਰ, 2026: ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਲੜੀ ਤਹਿਤ ਕਾਂਗਰਸ ਪਾਰਟੀ ਦੇ ਕੌਮੀ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਅੱਜ ਚੰਡੀਗੜ੍ਹ ਪਹੁੰਚ ਰਹੇ ਹਨ। ਉਹ ਭਲਕੇ ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰਾਂ ਨਾਲ ਅਹਿਮ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰਨਗੇ।
ਇਨ੍ਹਾਂ ਮੀਟਿੰਗਾਂ ਦਾ ਮੁੱਖ ਉਦੇਸ਼ ਸੂਬੇ ਵਿੱਚ ਕਾਂਗਰਸ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨਾ ਅਤੇ ਆਗੂਆਂ ਵਿਚਕਾਰ ਆਪਸੀ ਤਾਲਮੇਲ ਨੂੰ ਬਿਹਤਰ ਬਣਾਉਣਾ ਹੈ। ਚੋਣ ਰਣਨੀਤੀ ਤਿਆਰ ਕਰਨ ਅਤੇ ਪਾਰਟੀ ਕੇਡਰ ਵਿੱਚ ਨਵਾਂ ਉਤਸ਼ਾਹ ਭਰਨ ਲਈ ਵੇਣੂਗੋਪਾਲ ਦਾ ਇਹ ਪੰਜਾਬ ਦੌਰਾ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ।
- Download Babushahi App
-
-