ਸਪੈਸ਼ਲ ਸਮਰੀ ਰਿਵੀਜਨ (SSR) ਤਹਿਤ ਪੋਲਿੰਗ ਬੂਥਾਂ 'ਤੇ ਵੋਟਰਾਂ ਨੇ ਦੇਖੀਆਂ ਅਤੇ ਬਣਾਈਆਂ ਵੋਟਾਂ
ਨਵੀਂ ਵੋਟ ਬਣਾਉਣ ਲਈ ਕੀਤੀ ਗਈ ਮਦਦ: ਜ਼ਿਲ੍ਹਾ ਚੋਣ ਅਫ਼ਸਰ
ਅਸ਼ੋਕ ਵਰਮਾ
ਬਠਿੰਡਾ , 25 ਅਕਤੂਬਰ 2026: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਸਪੈਸ਼ਲ ਸਮਰੀ ਰਿਵੀਜਨ (ਐਸ.ਐਸ.ਆਰ) ਤਹਿਤ ਪ੍ਰਕਿਰਿਆ ਤਹਿਤ ਵੋਟਰ ਸੂਚੀਆਂ ਨੂੰ ਸਹੀ, ਪਾਰਦਰਸ਼ੀ ਅਤੇ ਤਰੁਟੀ-ਰਹਿਤ ਬਣਾਉਣ ਲਈ ਜ਼ਿਲ੍ਹੇ ਭਰ 'ਚ ਵਿਸ਼ੇਸ਼ ਕੈਂਪ ਲਗਾਏ ਗਏ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਸ਼ਨੀਵਾਰ ਨੂੰ ਜਿਲ੍ਹੇ ਦੇ ਹਰ ਇਕ ਬੂਥ 'ਤੇ ਸ਼ਾਮ 3 ਤੋਂ 5 ਵਜੇ ਤੱਕ ਬੀ.ਐਲ.ਓਜ਼ ਹਾਜ਼ਰ ਰਹੇ ਅਤੇ ਆਮ ਲੋਕਾਂ ਨੂੰ ਵੋਟਰ ਸੂਚੀ ਵਿੱਚ ਵੇਰਵੇ ਤੇ ਨਵੀਂ ਵੋਟ ਬਣਾਉਣ ਲਈ ਮਦਦ ਕੀਤੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਹਨਾਂ ਵਿਸ਼ੇਸ਼ ਕੈਂਪਾਂ ਦੌਰਾਨ ਯੋਗ ਨੌਜਵਾਨਾਂ, ਖ਼ਾਸ ਕਰਕੇ 1 ਜਨਵਰੀ 2027 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨਾਗਰਿਕਾਂ ਦੇ ਨਵੀਂ ਵੋਟ ਬਣਾਉਣ ਲਈ ਫਾਰਮ ਭਰਾਏ ਗਏ।
ਇਸੇ ਤਰ੍ਹਾਂ ਹੀ ਵੋਟਰਾਂ ਦਾ ਆਪਣਾ ਨਾਮ, ਪਤਾ ਅਤੇ ਹੋਰ ਵੇਰਵੇ ਵੋਟਰ ਸੂਚੀ ਵਿੱਚ ਚੈਕ ਕਰਨ ਅਤੇ ਜੇਕਰ ਕੋਈ ਗਲਤੀ ਪਾਈ ਜਾਂਦੀ ਹੈ ਤਾਂ ਉਸ ਨੂੰ ਦਰੁਸਤ ਕਰਵਾਉਣ ਲਈ ਵੀ ਮੱਦਦ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਅਤੇ ਬੀ.ਐਲ.ਓਜ ਦਾ ਇਸ ਕੰਮ ਵਿੱਚ ਸਹਿਯੋਗ ਕਰਨ ਲਈ ਧੰਨਵਾਦ ਕੀਤਾ ਅਤੇ ਅਪੀਲ ਕੀਤੀ ਕਿ ਅੱਗੇ ਤੋਂ ਵੀ ਉਹ ਇਸੇ ਤਰ੍ਹਾਂ ਹੀ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਦਿੰਦੇ ਰਹਿਣ।
- Download Babushahi App
-
-