ਸਾਹਿਬ ਕਾਂਸ਼ੀ ਰਾਮ ਜੀ ਦੀ ਸੋਚ ਨੂੰ ਸਮਰਪਿਤ ਵਿਚਾਰ-ਚਰਚਾ 27 ਅਕਤੂਬਰ ਨੂੰ: ਅਜੇਪਾਲ ਸਿੰਘ ਬਰਾੜ
‘ਹੁਕਮਰਾਨ ਬਣੋ’ ਵਿਸ਼ੇ ’ਤੇ ਹੋਵੇਗਾ ਮੰਥਨ
ਚੰਡੀਗੜ੍ਹ 25 ਅਕਤੂਬਰ,2026
ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਦੱਸਿਆ ਕਿ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਦੇ ਪ੍ਰੀ ਨਿਰਵਾਣਨ ਦਿਵਸ ਨੂੰ ਸਮਰਪਿਤ ਉਨ੍ਹਾਂ ਦੀ ਰਾਜਨੀਤਿਕ ਦੂਰਦ੍ਰਿਸ਼ਟੀ, ਸਮਾਜਿਕ ਚਿੰਤਨ ਅਤੇ ਵਿਚਾਰਧਾਰਾ ਤੋਂ ਸੇਧ ਲੈਣ ਦੇ ਉਦੇਸ਼ ਨਾਲ 27 ਅਕਤੂਬਰ ਨੂੰ ਸਵੇਰੇ 11 ਵਜੇ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ, ਸੈਕਟਰ-28, ਚੰਡੀਗੜ੍ਹ ਵਿਖੇ ਇੱਕ ਵਿਸ਼ੇਸ਼ ਵਿਚਾਰ-ਚਰਚਾ ਕਰਵਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਇਸ ਵਿਚਾਰ-ਚਰਚਾ ਦਾ ਮੁੱਖ ਵਿਸ਼ਾ ‘ਹੁਕਮਰਾਨ ਬਣੋ’ ਹੋਵੇਗਾ, ਜੋ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਦੀ ਉਸ ਵਿਚਾਰਧਾਰਾ ਦਾ ਪ੍ਰਤੀਕ ਹੈ, ਜਿਸ ਅਨੁਸਾਰ ਸਮਾਜ ਦੇ ਵਾਂਝੇ ਅਤੇ ਪੱਛੜੇ ਵਰਗਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋ ਕੇ ਰਾਜਨੀਤਿਕ ਤੌਰ ’ਤੇ ਸਮਰੱਥ ਬਣਨਾ ਚਾਹੀਦਾ ਹੈ। ਉਨ੍ਹਾਂ ਦੀ ਸੋਚ ਨੇ ਸਮਾਜਿਕ ਬਰਾਬਰੀ, ਸਵੈਮਾਣ ਅਤੇ ਰਾਜਨੀਤਿਕ ਭਾਗੀਦਾਰੀ ਦੇ ਮਹੱਤਵ ਨੂੰ ਉਭਾਰਦਿਆਂ ਦੇਸ਼ ਦੇ ਨਾਗਰਿਕਾਂ ਨੂੰ ਆਪਣੇ ਭਵਿੱਖ ਦਾ ਨਿਰਮਾਣ ਖ਼ੁਦ ਕਰਨ ਦੀ ਪ੍ਰੇਰਣਾ ਦਿੱਤੀ।
ਸਰਦਾਰ ਬਰਾੜ ਨੇ ਕਿਹਾ ਕਿ ਇਸ ਵਿਚਾਰ-ਚਰਚਾ ਦਾ ਮੰਤਵ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਦੇ ਵਿਚਾਰਾਂ ਨੂੰ ਮੌਜੂਦਾ ਸਮਾਜਿਕ ਅਤੇ ਰਾਜਨੀਤਿਕ ਸਥਿਤੀ’
ਵਿੱਚ ਸਮਝਣਾ ਅਤੇ ਉਨ੍ਹਾਂ ਦੀ ਸੋਚ ਦੀ ਰੌਸ਼ਨੀ ਵਿੱਚ ਪੰਜਾਬ ਦੇ ਭਵਿੱਖ, ਲੋਕਾਂ ਦੇ ਅਧਿਕਾਰਾਂ ਅਤੇ ਸਮਾਜਿਕ ਨਿਆਂ ਵਰਗੇ ਮਹਤਵਪੂਰਨ ਮੁੱਦਿਆਂ ’ਤੇ ਉਸਾਰੂ ਵਿਚਾਰ-ਵਟਾਂਦਰਾ’ ਨੂੰ ਅੱਗੇ ਵਧਾਉਣਾ ਹੈ।
ਉਨ੍ਹਾਂ ਕਿਹਾ ਕਿ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਦਾ ਜੀਵਨ ਅਤੇ ਸੰਘਰਸ਼ ਇਹ ਸੰਦੇਸ਼ ਦਿੰਦਾ ਹੈ ਕਿ ਸਮਾਜਿਕ ਤਬਦੀਲੀ ਲਈ ਸਿਰਫ਼ ਜਾਗਰੂਕਤਾ ਹੀ ਨਹੀਂ, ਸਗੋਂ ਜਥੇਬੰਦਕ ਤਾਕਤ, ਵਿਚਾਰਧਾਰਕ ਸਪਸ਼ਟਤਾ ਅਤੇ ਰਾਜਨੀਤਿਕ ਚੇਤਨਾ ਵੀ ਅਤਿ ਜ਼ਰੂਰੀ ਹਨ। ਸਰਦਾਰ ਅਜੇਪਾਲ ਸਿੰਘ ਬਰਾੜ ਨੇ ਦੱਸਿਆ ਕਿ ਮਿਸਲ ਸਤਲੁਜ ਪਾਰਟੀ ਇਸ ਵਿਚਾਰ-ਚਰਚਾ ਰਾਹੀਂ ਲੋਕਾਂ ਨੂੰ ਇਨ੍ਹਾਂ ਸਿਧਾਂਤਾਂ ’ਤੇ ਵਿਚਾਰ ਕਰਨ ਅਤੇ ਸਮਾਜ ਦੇ ਵਡੇਰੇ ਹਿੱਤਾਂ ਲਈ ਸਾਰਥਕ ਭੂਮਿਕਾ ਨਿਭਾਉਣ ਦਾ ਸੱਦਾ ਦਿੰਦੀ ਹੈ।
- Download Babushahi App
-
-