K.C. Venugopal ਨੇ ਚੋਣਾਂ 2027 ਲਈ ਕੀਤਾ ਵੱਡਾ ਐਲਾਨ
ਮੁੱਖ ਮੰਤਰੀ ਦੇ ਗੜ੍ਹ ਤੋਂ ਸ਼ੁਰੂ ਹੋਵੇਗੀ ਕਾਂਗਰਸ ਦੀ ਚੋਣ ਮੁਹਿੰਮ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 26 ਅਕਤੂਬਰ, 2026: ਆਉਣ ਵਾਲੀਆਂ ਚੋਣਾਂ 2027 ਦੇ ਮੱਦੇਨਜ਼ਰ ਆਲ ਇੰਡੀਆ ਕਾਂਗਰਸ ਕਮੇਟੀ (AICC) ਦੇ ਸੰਗਠਨ ਜਨਰਲ ਸਕੱਤਰ ਕੇ.ਸੀ. ਵੇਨੂਗੋਪਾਲ ਨੇ ਪੰਜਾਬ ਵਿੱਚ ਪਾਰਟੀ ਦੀਆਂ ਤਿਆਰੀਆਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਜਲਦ ਹੀ ਪੰਜਾਬ ਦੀ ਧਰਤੀ 'ਤੇ ਇੱਕ ਵਿਸ਼ਾਲ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ।
ਵੇਨੂਗੋਪਾਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਕਾਂਗਰਸ ਆਪਣੀ ਚੋਣ ਮੁਹਿੰਮ ਦਾ ਆਗਾਜ਼ ਮੁੱਖ ਮੰਤਰੀ ਭਗਵੰਤ ਮਾਨ ਦੇ ਗ੍ਰਹਿ ਜ਼ਿਲ੍ਹੇ (ਸੰਗਰੂਰ) ਤੋਂ ਕਰਨ ਜਾ ਰਹੀ ਹੈ। ਮੁੱਖ ਮੰਤਰੀ ਦੇ ਗੜ੍ਹ ਤੋਂ ਚੋਣ ਬਿਗੁਲ ਵਜਾ ਕੇ ਪਾਰਟੀ ਵਿਰੋਧੀਆਂ ਨੂੰ ਸਿੱਧੀ ਚੁਣੌਤੀ ਦੇਵੇਗੀ।
ਇਸ ਦੌਰਾਨ ਕੇ.ਸੀ. ਵੇਨੂਗੋਪਾਲ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਅੱਕ ਚੁੱਕੇ ਹਨ ਅਤੇ ਸੂਬੇ ਵਿੱਚ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਹੀ ਬਣੇਗੀ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਪੂਰੇ ਉਤਸ਼ਾਹ ਨਾਲ ਮੈਦਾਨ ਵਿੱਚ ਡਟੇ ਹੋਏ ਹਨ ਅਤੇ ਰਾਹੁਲ ਗਾਂਧੀ ਦੀ ਇਸ ਰੈਲੀ ਨਾਲ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਨੂੰ ਇੱਕ ਨਵੀਂ ਊਰਜਾ ਅਤੇ ਮਜ਼ਬੂਤੀ ਮਿਲੇਗੀ।
- Download Babushahi App
-
-