ਭਾਜਪਾ ਨੇ ਅਪਣੀ ਹਾਈਕਮਾਨ ਨੂੰ ਦਿੱਤਾ ਸੁਝਾਅ ਪੱਤਰ
ਦੀਪਕ ਜੈਨ
ਜਗਰਾਓ 29 October 2026
ਜਗਰਾਓਂ ਜ਼ਿਲ੍ਹਾ ਜਗਰਾਓਂ ਨੇ ਪਾਰਟੀ ਹਾਈਕਮਾਂਡ ਨੂੰ ਸੁਝਾਅ ਪੱਤਰ ਦਿੱਤਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ। ਜ਼ਿਲ੍ਹਾ ਪ੍ਰਧਾਨ ਡਾ: ਰਾਜਿੰਦਰ ਸ਼ਰਮਾ ਨੇ ਦੱਸਿਆ ਕਿ ਕੇਵਲ ਸਿੰਘ ਢਿੱਲੋਂ ਪ੍ਰਧਾਨ ਭਾਜਪਾ ਪੰਜਾਬ ਅਤੇ ਮੰਥਰੀ ਸ੍ਰਨਿਵਸ਼ਲੂ ਸੂਬਾ ਸੰਗਠਨ ਮੰਤਰੀ ਨੂੰ ਸੁਝਾਅ ਪੱਤਰ ਦਿੱਤਾ ਗਿਆ| ਉਨ੍ਹਾਂ ਕਿਹਾ ਕਿ ਸਭ ਤੋਂ ਛੋਟੀ ਉਮਰ ਵਿਚ ਸ਼ਹਾਦਤ ਦਾ ਜਾਮ ਪੀਣ ਵਾਲਾ ਨੌਜਵਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਭਾਜਪਾ ਜਗਰਾਓਂ ਦੇ ਇਤਿਹਾਸਕ ਪਿੰਡ ਸਰਾਭਾ ਦਾ ਵਸਨੀਕ ਸੀ। ਸਮੇਂ ਦੀਆਂ ਸਰਕਾਰਾਂ ਨੇ ਉਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਨਹੀਂ ਦਿੱਤਾ। ਇਲਾਕੇ ਦੇ ਲੋਕਾਂ ਦੀ ਮੰਗ ਹੈ ਕਿ ਪਿੰਡ ਸਰਾਭਾ ਤੋਂ ਪੰਜ ਕਿੱਲੋਮੀਟਰ ਦੂਰ ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਥਾਪਿਤ ਕੀਤੇ ਅੰਤਰਰਾਸ਼ਟਰੀ ਹਲਵਾਰਾ ਏਅਰਪੋਰਟ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ’ਤੇ ਰੱਖਣ ਤੋਂ ਇਲਾਵਾ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਹੀਦ ਦਾ ਦਰਜਾ ਅਤੇ ਪਿੰਡ ਸਰਾਭਾ ਵਿੱਚ ਉੱਚ ਪੱਧਰੀ ਖੇਡ ਅਕੈਡਮੀ ਸਥਾਪਿਤ ਕਰਨ ਦੀ ਪੁਰਜ਼ੋਰ ਮੰਗ ਹੈ। ਉਨ੍ਹਾਂ ਕਿਹਾ ਕਿ ਭਾਜਪਾ ਜ਼ਿਲ੍ਹਾ ਜਗਰਾਓਂ ਨੂੰ ਪੂਰਨ ਉਮੀਦ ਹੈ ਆਪ ਜੀ ਇਨ੍ਹਾਂ ਮੰਗਾਂ ਨੂੰ ਆਪਣੇ ਚੋਣ ਮਨੋਰਥ ਪੱਤਰ ਵਿਚ ਸ਼ਾਮਲ ਕਰੋਗੇ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਸੁਮਿਤ ਅਰੋੜਾ, ਰਾਜਨ ਅਰੋੜਾ, ਸ਼ਕਤੀ ਮਲਹੋਤਰਾ, ਮਨੀ ਅਰੋੜਾ, ਸੁਰੇਸ਼ ਰਾਣਾ ਆਦਿ ਹਾਜ਼ਰ ਸਨ।
- Download Babushahi App
-
-