ਖੰਨਾ ਦੇ ਪਿੰਡ ਲਿਬੜਾ ’ਚ ED ਦੀ ਛਾਪੇਮਾਰੀ, ਮੋਗਾ MLA ਦੇ ਨਾਨਕਾ ਘਰ ਦੀ ਕੀਤੀ ਤਲਾਸ਼ੀ
Ravinder Singh
ਖੰਨਾ, 4 ਨਵੰਬਰ 2026: ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਅੱਜ ਖੰਨਾ ਨੇੜਲੇ ਪਿੰਡ ਲਿਬੜਾ ਵਿੱਚ ਛਾਪੇਮਾਰੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ, ਜਲੰਧਰ ਤੋਂ ਪਹੁੰਚੀ ਈਡੀ ਦੀ ਟੀਮ ਨੇ ਮੋਗਾ ਤੋਂ ਵਿਧਾਇਕ ਅਮਨਦੀਪ ਕੌਰ ਅਰੋੜਾ ਦੇ ਨਾਨਕਾ ਘਰ ਵਿੱਚ ਤਲਾਸ਼ੀ ਮੁਹਿੰਮ ਚਲਾਈ।
ਦੱਸਿਆ ਜਾ ਰਿਹਾ ਹੈ ਕਿ ਈਡੀ ਦੀ ਟੀਮ ਦੋ ਗੱਡੀਆਂ ਵਿੱਚ ਪਿੰਡ ਲਿਬੜਾ ਪਹੁੰਚੀ ਅਤੇ ਘਰ ਦੀ ਜਾਂਚ ਸ਼ੁਰੂ ਕੀਤੀ। ਕੇਂਦਰੀ ਏਜੰਸੀ ਦੀ ਇਸ ਕਾਰਵਾਈ ਦੀ ਖ਼ਬਰ ਫੈਲਦਿਆਂ ਹੀ ਇਲਾਕੇ ਵਿੱਚ ਚਰਚਾ ਸ਼ੁਰੂ ਹੋ ਗਈ।
ਹਾਲਾਂਕਿ, ਇਹ ਛਾਪੇਮਾਰੀ ਕਿਸ ਮਾਮਲੇ ਨਾਲ ਸਬੰਧਤ ਹੈ ਅਤੇ ਜਾਂਚ ਦੌਰਾਨ ਟੀਮ ਦੇ ਹੱਥ ਕੀ ਕੁਝ ਲੱਗਿਆ ਹੈ, ਇਸ ਬਾਰੇ ਅਜੇ ਤੱਕ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ। ਨਾ ਹੀ ਈਡੀ ਵੱਲੋਂ ਇਸ ਕਾਰਵਾਈ ਸਬੰਧੀ ਕੋਈ ਵਿਸਥਾਰਤ ਬਿਆਨ ਜਾਰੀ ਕੀਤਾ ਗਿਆ ਹੈ।
ਫਿਲਹਾਲ ਸਾਰਿਆਂ ਦੀਆਂ ਨਜ਼ਰਾਂ ਈਡੀ ਦੀ ਜਾਂਚ ਅਤੇ ਅਗਲੀ ਕਾਰਵਾਈ ’ਤੇ ਟਿਕੀਆਂ ਹੋਈਆਂ ਹਨ। ਮਾਮਲੇ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
- Download Babushahi App
-
-