ਪਰਮਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ: ਗੁਰਦੁਆਰਾ ਸੂਲੀਸਰ ਸਾਹਿਬ (ਕੋਟ ਧਰਮੂ) ਵਿਖੇ ਪਵੇਗਾ ਭੋਗ
ਪਰਿਵਾਰ ਵੱਲੋਂ ਸੰਗਤਾਂ ਨੂੰ ਪਹੁੰਚਣ ਦੀ ਅਪੀਲ
Ravi Jakhu
ਮਾਨਸਾ, 9 ਨਵੰਬਰ, 2026: ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਸਿੰਘ ਝੋਟਾ ਦਾ ਅੰਤਿਮ ਸੰਸਕਾਰ ਪੂਰਨ ਸ਼ਰਧਾ ਨਾਲ ਸੰਪੰਨ ਹੋਣ ਤੋਂ ਬਾਅਦ ਪਰਿਵਾਰ ਵੱਲੋਂ ਉਨ੍ਹਾਂ ਦੀ ਅੰਤਿਮ ਅਰਦਾਸ ਦੀ ਤਾਰੀਖ਼ ਦਾ ਐਲਾਨ ਕਰ ਦਿੱਤਾ ਗਿਆ ਹੈ। ਪਰਿਵਾਰਕ ਮੈਂਬਰਾਂ ਅਤੇ ਇਨਸਾਫ਼ ਐਕਸ਼ਨ ਕਮੇਟੀ ਅਨੁਸਾਰ ਪਰਮਿੰਦਰ ਝੋਟੇ ਦੀ ਆਤਮਿਕ ਸ਼ਾਂਤੀ ਲਈ ਸ਼੍ਰੀ ਸਹਿਜ ਪਾਠ ਸਾਹਿਬ ਦਾ ਭੋਗ ਅਤੇ ਅੰਤਿਮ ਅਰਦਾਸ 15 ਨਵੰਬਰ, ਦਿਨ ਐਤਵਾਰ ਨੂੰ ਪਾਏ ਜਾਣਗੇ।
ਅੰਤਿਮ ਅਰਦਾਸ ਦਾ ਸਮਾਗਮ ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟ ਧਰਮੂ ਸਥਿਤ ਇਤਿਹਾਸਕ ਗੁਰਦੁਆਰਾ ਸੂਲੀਸਰ ਸਾਹਿਬ ਵਿਖੇ ਹੋਵੇਗਾ।
- Download Babushahi App
-
-