ਕੁਲਦੀਪ ਚੰਦ ਨੇ ਐੱਸ.ਡੀ.ਐੱਮ. ਨਵਾਂਸ਼ਹਿਰ ਵਜੋਂ ਸੰਭਾਲਿਆ ਅਹੁਦਾ, ਪਾਰਦਰਸ਼ੀ ਅਤੇ ਲੋਕ-ਪੱਖੀ ਪ੍ਰਸ਼ਾਸਨ ਦੇਣ ਦਾ ਕੀਤਾ ਭਰੋਸਾ
ਪਰਮੋਦ ਭਾਰਤੀ
ਨਵਾਂਸ਼ਹਿਰ, 12 ਨਵੰਬਰ,2026
2025 ਬੈਚ ਦੇ ਪੀ.ਸੀ.ਐੱਸ. ਅਧਿਕਾਰੀ ਕੁਲਦੀਪ ਚੰਦ ਨੇ ਅੱਜ ਸਬ-ਡਿਵੀਜ਼ਨਲ ਮੈਜਿਸਟ੍ਰੇਟ (ਐੱਸ.ਡੀ.ਐੱਮ.) ਨਵਾਂਸ਼ਹਿਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ।
ਇਸ ਤੋਂ ਪਹਿਲਾਂ ਉਹ ਜ਼ਿਲ੍ਹਾ ਗੁਰਦਾਸਪੁਰ ਵਿਖੇ ਸਹਾਇਕ ਕਮਿਸ਼ਨਰ (ਜਨਰਲ) ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਇਸ ਤੋਂ ਇਲਾਵਾ ਉਹ ਗੁਰਦਾਸਪੁਰ ਜ਼ਿਲ੍ਹੇ ਦੀ ਸਬ-ਡਿਵੀਜ਼ਨ ਫਤਿਹਗੜ੍ਹ ਚੂੜੀਆਂ ਵਿਖੇ ਵੀ ਐੱਸ.ਡੀ.ਐੱਮ. ਵਜੋਂ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ।
ਅਹੁਦਾ ਸੰਭਾਲਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਕੁਲਦੀਪ ਚੰਦ ਨੇ ਕਿਹਾ ਕਿ ਲੋਕਾਂ ਨੂੰ ਸਰਕਾਰੀ ਅਤੇ ਜਨਤਕ ਸਹੂਲਤਾਂ ਬਿਨਾਂ ਕਿਸੇ ਖੱਜਲ-ਖੁਆਰੀ ਦੇ ਪਾਰਦਰਸ਼ੀ ਤੇ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਉਣਾ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਤੇ ਪ੍ਰਭਾਵਸ਼ਾਲੀ ਨਿਪਟਾਰਾ ਕਰਨਾ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਹੋਣਗੀਆਂ।
- Download Babushahi App
-
-