ਯੁੱਧ ਨਸ਼ਿਆਂ ਵਿਰੁੱਧ ' ਰੋਜ਼ਗਾਰ ਬਿਊਰੋ ਵੱਲੋਂ ਨਸ਼ਾ ਪੀੜਤਾਂ ਨੂੰ ਸਕਿਲ ਪ੍ਰੋਗਰਾਮ ਦੀ ਜਾਣਕਾਰੀ ਦਿੱਤੀ ਗਈ
ਰੋਹਿਤ ਗੁਪਤਾ
ਗੁਰਦਾਸਪੁਰ, 12 ਨਵੰਬਰ
ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਦੀ ਅਗਵਾਈ ਹੇਠ ਜਿਥੇ ਡਰੱਗ ਹਾਟਸਪਾਟ ਖੇਤਰ ਵਿਚ ਸੀ.ਸੀ.ਟੀ.ਵੀ ਕੈਮਰੇ ਲਗਾਉਣ ਸਮੇਤ ਵੱਖ-ਵੱਖ ਵਿਕਾਸ ਕੰਮ ਕਰਵਾਏ ਜਾ ਰਹੇ ਹਨ, ਉਸ ਦੇ ਨਾਲ ਨਸ਼ੇ ਦੇ ਜਾਲ ਵਿਚ ਫਸੇ ਵਿਅਕਤੀਆਂ ਦੇ ਮੁੜ ਵਸੇਬੇ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ।
ਨਰੇਸ਼ ਕੁਮਾਰ,ਜ਼ਿਲ੍ਹਾ ਰੁਜਗਾਰ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਜ਼ਿਲ੍ਹਾ ਰੋਜਗਾਰ ਬਿਊਰੋ ਕਾਰੋਬਾਰ ਦੀ ਟੀਮ ਵਲੋਂ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਮੁੜ ਵਸੇਬਾ ਸੈਂਟਰ ਅਤੇ ਓਟ ਸੈਂਟਰ ਧਾਰੀਵਾਲ ਦਾ ਦੌਰਾ ਕੀਤਾ ਗਿਆ। ਸਕਿਲ ਡਿਵਲਪਮੈਂਟ ਤੋਂ ਬੀ ਐਮ ਐਮ ਮਨਪ੍ਰੀਤ ਸਿੰਘ, ਜ਼ਿਲ੍ਹਾ ਰੋਜਗਾਰ ਦਫਤਰ ਤੋਂ ਗਗਨ ਧਾਲੀਵਾਲ ਵੱਲੋਂ ਨਸ਼ਾ ਪੀੜਤਾਂ ਨੂੰ ਮਿਲਕੇ ਉਨਾਂ ਦੀ ਕਾਂਉਸਲਿੰਗ ਕੀਤੀ ਗਈ ਅਤੇ ਸਕਿਲ ਡਿਵੈਪਮੈਟ ਮਿਸ਼ਨ ਤਹਿਤ ਸਕਿਲ ਟਰੇਨਿੰਗ ਪ੍ਰੋਗਰਾਮ ਦੀ ਵਿਸਥਾਰ ਵਿਚ ਜਾਣਾਕਰੀ ਦਿੱਤੀ ਗਈ ਅਤੇ ਨਸ਼ਾ ਪੀੜਤਾਂ ਵੱਲੋਂ ਵੀ ਸਕਿਲ ਡਿਵੈਲਪਮੈਂਟ ਦੇ ਸਬੰਧ ਵਿਚ ਪੂਰੀ ਰੁਚੀ ਜਾਣਕਾਰੀ ਲਈ ਗਈ।
ਇਸ ਦੌਰਾਨ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਨਸ਼ਾ ਛੱਡਣ ਲਈ ਉਪਲਬਧ ਇਲਾਜ ਸੇਵਾਵਾਂ ਅਤੇ ਨਸ਼ਾ ਪੀੜਤ ਵਿਅਕਤੀਆਂ ਦੀ ਮਦਦ ਕਰਨ ਬਾਰੇ ਜਾਗਰੂਕ ਕੀਤਾ ਗਿਆ।
ਜ਼ਿਲ੍ਹਾ ਰੋਜਗਾਰ ਅਫਸਰ ਗੁਰਦਾਸਪੁਰ ਨੇ ਅੱਗੇ ਦਸਿਆ ਪੀੜਤਾਂ ਨੂੰ ਨਸ਼ੇ ਦੇ ਰਾਹ ਨੂੰ ਛੱਡ ਕੇ ਕੋਈ ਨਾ ਕੋਈ ਸਕਿੱਲ ਪ੍ਰਾਪਤ ਕਰਕੇ ਕੋਈ ਚੰਗਾ ਰੋਜ਼ਗਾਰ ਜਾਂ ਸਵੈ-ਰੁਜ਼ਗਾਰ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਬੇਰੋਜ਼ਗਾਰ ਪ੍ਰਾਰਥੀਆਂ ਦੇ ਰੁਜ਼ਗਾਰ ਸਬੰਧੀ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ, ਜਿਵੇਂ ਕਿ ਜਿਹੜੇ ਪ੍ਰਾਰਥੀ ਭਵਿੱਖ ਦੇ ਕਰੀਅਰ ਸਬੰਧੀ ਜਾਣਕਾਰੀ ਲੈਣੀ ਚਾਹੁੰਦੇ ਹਨ, ਉਨ੍ਹਾਂ ਦੀ ਮੁਫ਼ਤ ਕਰੀਅਰ ਕਾਊਂਸਲਿੰਗ ਕੀਤੀ ਜਾਂਦੀ ਹੈ। ਜੋ ਪ੍ਰਾਰਥੀ ਨੌਕਰੀਆਂ ਸਬੰਧੀ ਜਾਣਕਾਰੀ ਪ੍ਰਾਪਤ ਕਰਨੀ ਚਾਹੁੰਦੇ ਹਨ, ਉਨ੍ਹਾਂ ਨੂੰ ਇਸ ਦਫ਼ਤਰ ਦੇ ਪਲੇਸਮੈਂਟ ਸੈੱਲ ਦੁਆਰਾ ਨੌਕਰੀਆਂ ਦੇਣ ਦੇ ਉਪਰਾਲੇ ਕੀਤੇ ਜਾਂਦੇ ਹਨ। ਇਸ ਤੋਂ ਇਲਾਵਾ ਜਿਹੜੇ ਪ੍ਰਾਰਥੀ ਸਵੈ-ਰੁਜ਼ਗਾਰ ਸਕੀਮਾਂ ਤਹਿਤ ਲੋਨ ਲੈ ਕੇ ਆਪਣਾ ਕਾਰੋਬਾਰ ਸ਼ੁਰੂ ਕਰਨਾ ਚਾਹੰਦੇ ਹਨ, ਉਨ੍ਹਾਂ ਨੂੰ ਸਵੈ-ਰੁਜ਼ਗਾਰ ਸਕੀਮਾਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਜਾਂਦੀ ਹੈ।
ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਕਮਰਾ ਨੰਬਰ 217,ਬੀ ਬਲਾਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਕਿਸੇ ਵੀ ਕੰਮ ਵਾਲੇ ਦਿਨ ਵਿਜ਼ਟ ਕਰਕੇ ਇਨ੍ਹਾਂ ਸਾਰੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰ ਸਕਦੇ ਹਨ।
- Download Babushahi App
-
-