ਚਰਨਜੀਤ ਸਿੰਘ ਚੰਨੀ ਵੱਲੋਂ ‘ਜਵਾਨੀ ਸੰਭਾਲ ਯਾਤਰਾ’ ਦੀ ਸ਼ੁਰੂਆਤ; ਸ੍ਰੀ ਚਮਕੌਰ ਸਾਹਿਬ ਵਿਖੇ ਮੱਥਾ ਟੇਕ ਕੇ ਲਿਆ ਆਸ਼ੀਰਵਾਦ
Ravi Jakhu
ਸ੍ਰੀ ਚਮਕੌਰ ਸਾਹਿਬ, 12 ਨਵੰਬਰ, 2026: ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਅਤੇ ਮਾੜੇ ਰੁਝਾਨਾਂ ਤੋਂ ਬਚਾਉਣ ਲਈ ਉਲੀਕੀ ਗਈ ‘ਜਵਾਨੀ ਸੰਭਾਲ ਯਾਤਰਾ’ ਦੀ ਰਸਮੀ ਸ਼ੁਰੂਆਤ ਕਰ ਦਿੱਤੀ ਗਈ ਹੈ। ਇਸ ਮੁਹਿੰਮ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਉਨ੍ਹਾਂ ਸਿੰਘਾਂ-ਸ਼ਹੀਦਾਂ ਦੀ ਪਵਿੱਤਰ ਧਰਤੀ ਸ੍ਰੀ ਚਮਕੌਰ ਸਾਹਿਬ ਵਿਖੇ ਪਹੁੰਚ ਕੇ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ।
- Download Babushahi App
-
-