ਭਿਆਨਕ ਸੜਕ ਹਾਦਸੇ ਚ 20 ਸਾਲਾ ਨੌਜਵਾਨ ਦੀ ਮੌਤ, ਮਾ ਅਤੇ ਭੈਣ ਗੰਭੀਰ ਜ਼ਖਮੀ
ਡੇਰਾ ਬਾਬਾ ਨਾਨਕ ਦੇ ਪਿੰਡ ਤਾਰੂਵਾਲੀ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ
ਰੋਹਿਤ ਗੁਪਤਾ
ਗੁਰਦਾਸਪੁਰ 12 ਨਵੰਬਰ
ਡੇਰਾ ਬਾਬਾ ਨਾਨਕ _ ਫਤਿਹਗੜ੍ਹ ਚੂੜੀਆਂ ਰੋਡ ਨਜਦੀਕ ਪਿੰਡ ਨਿੱਕੇ ਨਿਕੋਸਰਾਂ ਅਤੇ ਪਿੰਡ ਸ਼ਾਹਪੁਰ ਜਾਜਨ ਦੇ ਵਿਚਕਾਰ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇੱਕ 20 ਸਾਲਾਂ ਨੌਜਵਾਨ ਦੀ ਮੌਕੇ ਤੇ ਦਰਦਨਾਕ ਮੌਤ ਹੋ ਜਾਣ ਅਤੇ ਉਸਦੀ ਮਾਤਾ ਅਤੇ ਉਸ ਦੀ ਛੋਟੀ ਭੈਣ ਦੇ ਗੰਭੀਰ ਸੱਟਾਂ ਲੱਗਣ ਦੀ ਖਬਰ ਹੈ। ਉਧਰ ਮੌਕੇ ਤੇ ਲੰਘ ਰਹੇ ਡੀਐਸਪੀ ਡੇਰਾ ਬਾਬਾ ਨਾਨਕ ਅਤੇ ਐਸਡੀਐਮ ਲਸਮਨ ਸਿੰਘ ਵੱਲੋਂ ਜਖਮੀਆਂ ਅਤੇ ਮ੍ਰਿਤਕ ਨੌਜਵਾਨ ਨੂੰ ਤੁਰੰਤ 108 ਅੰਬੂਲਸ ਰਾਹੀਂ ਸਿਵਿਲ ਹਸਪਤਾਲ ਬਟਾਲਾ ਭੇਜ ਦਿੱਤਾ ਗਿਆ।ਇਸ ਮੌਕੇ ਪੁਲਿਸ ਪਾਰਟੀ ਸਮੇਤ ਪਹੁੰਚੇ ਐਸਐਚਓ ਡੇਰਾ ਬਾਬਾ ਨਾਨਕ ਵੱਲੋਂ ਪਹੁੰਚ ਕੇ ਅਗਲੇਰੀ ਜਾਂਚ ਆਰੰਭ ਦਿੱਤੀ ਹੈ।
ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਤਾਰੂਵਾਲੀ ਦੇ ਸਰਪੰਚ ਨੇ ਦੱਸਿਆ ਕਿ ਨੌਜਵਾਨ ਜੁਗਰਾਜ ਸਿੰਘ ਵਾਸੀ ਪਿੰਡ ਤਾਰੂਵਾਲੀ ਆਪਣੀ ਮਾਤਾ ਅਤੇ ਆਪਣੀ ਛੋਟੀ ਭੈਣ ਦੇ ਨਾਲ ਫਤਿਹਗੜ੍ਹ ਚੂੜੀਆਂ ਨੂੰ ਦਵਾਈ ਲੈਣ ਲਈ ਜਾ ਰਿਹਾ ਸੀ ਤਾਂ ਜਦੋਂ ਇਹ ਪਿੰਡ ਸ਼ਾਹਪੁਰ ਜਾਜਨ ਦੀ ਪੱਤੀ ਰਾਮਪੁਰ ਅਤੇ ਨਿੱਕੀ ਨਿੱਕੋਸਰਾਂ ਦੇ ਵਿਚਕਾਰ ਪਹੁੰਚਿਆ ਤਾਂ ਤੇਜ ਰਫਤਾਰ ਆਰੇ ਦੁੱਧ ਵਾਲੇ ਕੈਂਟਰ ਨੇ ਇਹਨਾਂ ਦੇ ਮੋਟਰਸਾਈਕਲ ਨੂੰ ਸਾਈਡ ਮਾਰ ਦਿੱਤੀ ਜਿਸ ਵਿੱਚ ਨੌਜਵਾਨ ਜੁਗਰਾਜ ਸਿੰਘ ਦੀ ਮੌਕੇ ਤੇ ਮੌਤ ਹੋ ਗਈ ਤੇ ਉਸ ਦੀ ਛੋਟੀ ਭੈਣ ਦੀ ਲੱਤ ਟੁੱਟ ਗਈ ਅਤੇ ਉਸ ਦੀ ਮਾਤਾ ਦੇ ਵੀ ਗੰਭੀਰ ਸੱਟਾਂ ਲੱਗੀਆਂ ਹਨ।ਉਧਰ ਮੌਕੇ ਤੇ ਚਸਮਦੀਦ ਨੇ ਦੱਸਿਆ ਕਿ ਕੈਂਟਰ ਚਾਲਕ ਮੋਟਰਸਾਈਕਲ ਨੂੰ ਟੱਕਰ ਮਾਰ ਕੇ ਉਥੋਂ ਭੱਜਣ ਵਿੱਚ ਕਾਮਯਾਬ ਹੋਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਐਚਓ ਅਸ਼ੋਕ ਕੁਮਾਰ ਸ਼ਰਮਾ ਡੇਰਾ ਬਾਬਾ ਨਾਨਕ ਨੇ ਦੱਸਿਆ ਕਿ ਸੂਚਨਾ ਮਿਲਣ ਤੇ ਇੱਥੇ ਪਹੁੰਚੇ ਹਾਂ ਤੇ ਪਤਾ ਲੱਗਾ ਹੈ ਕੀ ਇੱਕ ਦੁੱਧ ਵਾਲੀ ਕੈਟਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਹੈ ਜਿਸ ਵਿੱਚ ਨੌਜਵਾਨ ਜੁਗਰਾਜ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਪਿੰਡ ਤਾਰੂਵਾਲੀ ਦੀ ਮੌਕੇ ਤੇ ਮੌਤ ਹੋਈ ਹੈ ਜਦਕਿ ਉਸ ਦੀ ਮਾਤਾ ਅਤੇ ਭੈਣ ਗੰਭੀਰ ਜ਼ਖਮੀ ਹਨ ਜਿਨਾਂ ਨੂੰ ਐਬੂਲੈਂਸ ਰਾਹੀਂ ਹਸਪਤਾਲ ਪਹੁੰਚਾ ਦਿੱਤਾ ਹੈ ਅਤੇ ਕੈਂਟਰ ਚਾਲਕ ਦਾ ਪਤਾ ਲਗਾਉਣ ਲਈ ਆਸ ਪਾਸ ਲੱਗੇ ਸੀਸੀਟੀਵੀ ਕੈਮਰੇ ਨੂੰ ਖੰਗਾਲੇ ਜਾ ਰਹੇ ਹਨ ਤੇ ਉਸ ਨੂੰ ਜਲਦੀ ਗ੍ਰਿਫਤਾਰ ਕਰਕੇ ਪਰਿਵਾਰ ਨੂੰ ਇਨਸਾਫ ਦਿੱਤਾ ਜਾਵੇਗਾ।
- Download Babushahi App
-
-