MP ਅੰਮ੍ਰਿਤਪਾਲ ਸਿੰਘ ਨੇ ਮੰਗੀ ਅੰਤਰਿਮ ਜ਼ਮਾਨਤ; ਅਦਾਲਤ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
13 ਨਵੰਬਰ ਤੱਕ ਮੰਗਿਆ ਜਵਾਬ
Babushahi Network
ਅੰਮ੍ਰਿਤਸਰ, 12 ਨਵੰਬਰ, 2026: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਅੰਤਰਿਮ ਜ਼ਮਾਨਤ (ਪੈਰੋਲ) ਦੀ ਮੰਗ ਕੀਤੀ ਗਈ ਹੈ। ਇਸ ਅਰਜ਼ੀ 'ਤੇ ਸੁਣਵਾਈ ਕਰਦਿਆਂ ਅੰਮ੍ਰਿਤਸਰ ਦੀ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ ਅਤੇ ਇਸ ਸਬੰਧੀ ਆਪਣਾ ਪੱਖ ਸਪੱਸ਼ਟ ਕਰਨ ਲਈ ਭਲਕੇ 13 ਨਵੰਬਰ ਤੱਕ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।
- Download Babushahi App
-
-