ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਤੋਂ 3 ਬੱਸਾਂ ਰਵਾਨਾ
ਮੋਹਾਲੀ 12 ਨਵੰਬਰ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ -ਨਿਰਦੇਸ਼ਾਂ ਹੇਠ ਪੰਜਾਬ ਦੇ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਮੋਹਾਲੀ ਤੋਂ 3 ਬੱਸਾਂ ਰਵਾਨਾ ਹੋਈਆਂ, ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਰਵਾਨਾ ਹੋਈਆਂ ਇਹਨਾਂ ਬੱਸਾਂ ਵਿੱਚ ਸਵਾਰ ਸੀਨੀਅਰ ਸਿਟੀਜਨ ਸ਼ਰਧਾਲੂਆਂ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਾਨਾ ਮੰਦਿਰ, ਰਾਮ ਤੀਰਥ ਬਾਲਮੀਕੀ ਮੰਦਰ, ਬਾਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨ ਕੀਤੇ ਜਾਣਗੇ, ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਮੋਹਾਲੀ- ਕੁਲਵੰਤ ਸਿੰਘ ਹੋਰਾਂ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਸੈਕਟਰ -68, ਪਿੰਡ ਬੈਰੋਪੁਰ ਅਤੇ ਪਿੰਡ ਸਨੇਟਾ ਤੋਂ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਲਈ ਸੀਨੀਅਰ ਸਿਟੀਜਨ ਦਾ ਕਾਫਲਾ 3 ਬੱਸਾਂ ਦੇ ਰਾਹੀਂ ਰਵਾਨਾ ਹੋਏ ਹਨ, ਕੁਲਵੰਤ ਸਿੰਘ ਹੋਰਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੋ -ਜੋ ਵੀ ਵਾਅਦੇ ਸੂਬੇ ਦੀ ਜਨਤਾ ਨਾਲ ਕੀਤੇ ਗਏ ਸਨ, ਉਹਨਾਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਚੁੱਕਾ ਹੈ ਅਤੇ ਜੋ- ਜੋ ਵੀ ਗਰੰਟੀਆਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ- ਅਰਵਿੰਦ ਕੇਜਰੀਵਾਲ ਵੱਲੋਂ ਪ੍ਰਦੇਸ਼ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਸਨ, ਉਹਨਾਂ ਸਭਨਾਂ ਨੂੰ ਪੂਰੇ ਕਰਨ ਤੋਂ ਬਾਅਦ ਪੰਜਾਬ ਦੇ ਸਰਬਪੱਖੀ ਵਿਕਾਸ ਦੀ ਰਫਤਾਰ ਲਗਾਤਾਰ ਤੇਜ਼ ਹੋ ਰਹੀ ਹੈ, ਅਤੇ ਲੋਕ -ਪੱਖੀ ਸਕੀਮਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ , ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਇੱਕ ਤੰਦਰੁਸਤ ਪੰਜਾਬ ਦੀ ਸਿਰਜਣਾ ਦੇ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਉਹਨਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਸ਼ਰਧਾਲੂਆਂ ਵੱਲੋਂ ਰਜਿਸਟਰੇਸ਼ਨ ਕਰਵਾਉਣ ਵਾਲਿਆਂ ਵਾਲੇ ਸੀਨੀਅਰ ਸ਼ਰਧਾਲੂਆਂ ਦੀ ਲਿਸਟ ਲਗਾਤਾਰ ਲੰਮੀ ਹੁੰਦੀ ਜਾ ਰਹੀ ਹੈ, ਉਹਨਾਂ ਕਿਹਾ ਕਿ ਅੱਜ ਵੀ ਜਿਹੜੀਆਂ ਤਿੰਨ ਬੱਸਾਂ ਸ਼੍ਰੀ ਅੰਮ੍ਰਿਤਸਰ ਸਾਹਿਬ ਦੀ ਰਵਾਨਾ ਕੀਤੀਆਂ ਗਈਆਂ ਹਨ, ਤੀਰਥ ਯਾਤਰਾ ਤੇ ਜਾਣ ਵਾਲੇ ਸੀਨੀਅਰ ਸਿਟੀਜਨ ਸ਼ਰਧਾਲੂਆਂ ਨੂੰ ਲੋੜੀਂਦੀ ਹਰ ਸੁਵਿਧਾ ਦਾ ਉਚੇਚੇ ਤੌਰ ਤੇ ਧਿਆਨ ਰੱਖਿਆ ਗਿਆ ਹੈ। ਵਿਧਾਇਕ ਕੁਲਵੰਤ ਸਿੰਘ ਹੋਰਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕੱਲ ਬੀਤੇ ਕੱਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦੀ ਤਰਫੋਂ ਪੰਜਾਬ ਦੀ ਜਵਾਨੀ ਨੂੰ ਬਚਾਉਣ ਦੇ ਲਈ ਅਤੇ ਉਹਨਾਂ ਦਾ ਧਿਆਨ ਖੇਡਾਂ ਵੱਲ ਲਿਜਾਣ ਦੇ ਲਈ 1000 ਖੇਡ ਸਟੇਡੀਅਮ ਪੂਰੇ ਕਰਕੇ ਮੈਂ ਤੁਹਾਨੂੰ ਨਹੀਂ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ, ਇਸ ਮੌਕੇ ਤੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਮੋਹਾਲੀ ਕੁਆਰਡੀਨੇਟਰ ਅਤੇ ਸਟੇਟ ਅਵਾਰਡੀ - ਫੂਲਰਾਜ ਸਿੰਘ, ਮਾਹਿਪਾਲ ਪੰਚ ਸਨੇਟਾਂ, ਮਨਪ੍ਰੀਤ ਸਿੰਘ ਬੈਰਮਪੁਰ, ਗੁਰਮੀਤ ਸਿੰਘ ਅਦਕਾਰੀ ਪੰਚ, ਗੁਰਦੇਸ਼ ਸਿੰਘ ਸਰਪੰਚ ਸਨੇਟਾਂ, ਅਲਿਕਾਹਰ ਪੰਚ, ਰੁਪਚੰਦ, ਨਿਰਮਲ ਸਨੇਟਾਂ, ਅਮਰਜੀਤ ਸਿੰਘ ਸਿੱਧੂ, ਤਜਿੰਦਰਪਾਲ ਸਿੰਘ, ਬਹਾਦੁਰ ਸਿੰਘਪੰਚ, ਕੁਲਜੀਤ ਸਿੰਘ, ਭੁਪਿੰਦਰ ਸਿੰਘ, ਗੁਰਪ੍ਰੀਤ ਸਿੰਘ ਲੱਡਾ, ਵੀ ਹਾਜ਼ਰ ਸਨ,
- Download Babushahi App
-
-