ਬਰਨਾਲਾ ’ਚ ਜਨਗਣਨਾ 2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 16 ਨਵੰਬਰ ਤੋਂ ਘਰ ਬੈਠੇ ਕਰ ਸਕੋਗੇ ਆਨਲਾਈਨ ਸਵੈ-ਗਣਨਾ
Kamal Sandhu
ਬਰਨਾਲਾ, 12 ਨਵੰਬਰ 2026: ਜਨਗਣਨਾ 2027 ਦੇ ਦੂਜੇ ਪੜਾਅ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਬਰਨਾਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਜਨਗਣਨਾ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਵੈਨ 20 ਨਵੰਬਰ ਤੱਕ ਜ਼ਿਲ੍ਹੇ ਦੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਵਿੱਚ ਪਹੁੰਚ ਕੇ ਲੋਕਾਂ ਨੂੰ ਜਨਗਣਨਾ ਬਾਰੇ ਜਾਣਕਾਰੀ ਦੇਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਾਰ ਜਨਗਣਨਾ ਪ੍ਰਕਿਰਿਆ ਨੂੰ ਡਿਜੀਟਲ ਬਣਾਉਂਦਿਆਂ ਲੋਕਾਂ ਨੂੰ ਸਵੈ-ਗਣਨਾ ਦੀ ਸਹੂਲਤ ਦਿੱਤੀ ਗਈ ਹੈ। ਇਸ ਤਹਿਤ 16 ਤੋਂ 30 ਨਵੰਬਰ ਤੱਕ ਲੋਕ ਮੋਬਾਈਲ, ਟੈਬਲੇਟ ਜਾਂ ਕੰਪਿਊਟਰ ਰਾਹੀਂ ਅਧਿਕਾਰਤ ਪੋਰਟਲ se.census.gov.in ’ਤੇ ਆਪਣੇ ਪਰਿਵਾਰ ਦੀ ਜਾਣਕਾਰੀ ਦਰਜ ਕਰ ਸਕਣਗੇ।
ਸਵੈ-ਗਣਨਾ ਪੂਰੀ ਹੋਣ ’ਤੇ 11 ਅੰਕਾਂ ਦੀ ਵਿਸ਼ੇਸ਼ ਐੱਸ.ਈ. ਆਈਡੀ ਜਾਰੀ ਹੋਵੇਗੀ, ਜਿਸ ਨੂੰ ਸੁਰੱਖਿਅਤ ਰੱਖਣਾ ਲਾਜ਼ਮੀ ਹੈ।
ਪ੍ਰਸ਼ਾਸਨ ਅਨੁਸਾਰ ਪਹਿਲੀ ਦਸੰਬਰ 2026 ਤੋਂ 4 ਜਨਵਰੀ 2027 ਤੱਕ ਗਿਣਤੀਕਾਰ ਘਰ-ਘਰ ਜਾ ਕੇ ਜਾਣਕਾਰੀ ਇਕੱਠੀ ਕਰਨਗੇ, ਜਦਕਿ 5 ਤੋਂ 9 ਜਨਵਰੀ ਤੱਕ ਪੁਨਰ ਨਿਰੀਖਣ ਹੋਵੇਗਾ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇਸ ਮੁਹਿੰਮ ਵਿੱਚ ਵੱਧ-ਚੜ੍ਹ ਕੇ ਸਹਿਯੋਗ ਦੇਣ ਦੀ ਅਪੀਲ ਕੀਤੀ।
- Download Babushahi App
-
-