ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਸ਼ਾਲਿਨੀ ਗੁਪਤਾ ਨੇ ਆਈ.ਏ.ਐੱਸ. ਅਤੇ ਸਹਾਇਕ ਸੇਵਾਵਾਂ ਸਿਖਲਾਈ ਕੇਂਦਰ ਦੇ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ
ਪਟਿਆਲਾ, 13 ਨਵੰਬਰ
ਪੰਜਾਬੀ ਯੂਨੀਵਰਸਿਟੀ ਦੇ ਆਈ.ਏ.ਐੱਸ. ਅਤੇ ਸਹਾਇਕ ਸੇਵਾਵਾਂ ਸਿਖਲਾਈ ਕੇਂਦਰ (ਆਈ.ਏ.ਐੱਸ. ਐਂਡ ਅਲਾਈਡ ਸਰਵਿਸਿਜ਼ ਟ੍ਰੇਨਿੰਗ ਸੈਂਟਰ) ਵਿਖੇ ਡਾ. ਸ਼ਾਲਿਨੀ ਗੁਪਤਾ ਨੇ ਡਾਇਰੈਕਟਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਵੱਲੋਂ ਅਹੁਦਾ ਸੰਭਾਲੇ ਜਾਣ ਮੌਕੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਉਚੇਚੇ ਤੌਰ 'ਤੇ ਸ਼ਾਮਿਲ ਹੋਏ ਅਤੇ ਉਨ੍ਹਾਂ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।
ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਇਸ ਮੌਕੇ ਬੋਲਦਿਆਂ ਉਮੀਦ ਪ੍ਰਗਟਾਈ ਕਿ ਡਾ. ਸ਼ਾਲਿਨੀ ਦੀ ਅਗਵਾਈ ਹੇਠ ਇਹ ਕੇਂਦਰ ਨਵੀਆਂ ਬੁਲੰਦੀਆਂ ਛੂਹੇਗਾ। ਉਨ੍ਹਾਂ ਇਸ ਕੇਂਦਰ ਨੂੰ ਹੋਰ ਬਿਹਤਰ ਬਣਾਉਣ ਅਤੇ ਇਸ ਦੇ ਘੇਰੇ ਨੂੰ ਵਿਸ਼ਾਲ ਕੀਤੇ ਜਾਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਵੀ ਦਿਵਾਇਆ।
ਇਸ ਮੌਕੇ ਰਜਿਸਟਰਾਰ ਡਾ. ਅਜੀਤਾ ਵੀ ਹਾਜ਼ਰ ਰਹੇ।
- Download Babushahi App
-
-