ਅੰਮ੍ਰਿਤਪਾਲ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ, ਕੱਲ੍ਹ ਨਹੀਂ ਤਾਂ ਕਦੋਂ ਹੋਵੇਗਾ ਅੰਤਿਮ ਸੰਸਕਾਰ? ਪੜ੍ਹੋ ਵੇਰਵਾ
Ravi Jakhu
ਚੰਡੀਗੜ੍ਹ, 13 ਨਵੰਬਰ 2026: ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਜੁੜੀ ਇੱਕ ਅਹਿਮ ਅਤੇ ਵੱਡੀ ਖ਼ਬਰ ਸਾਹਮਣੇ ਆਈ ਹੈ। ਅੰਮ੍ਰਿਤਪਾਲ ਸਿੰਘ ਦੀ ਦਾਦੀ ਜੀ, ਜਿਨ੍ਹਾਂ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ, ਉਨ੍ਹਾਂ ਦਾ ਅੰਤਿਮ ਸੰਸਕਾਰ ਭਲਕੇ (14 ਨਵੰਬਰ ਨੂੰ) ਨਹੀਂ ਕੀਤਾ ਜਾਵੇਗਾ। ਇਸ ਸਬੰਧੀ ਅਹਿਮ ਜਾਣਕਾਰੀ ਖ਼ੁਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਵੱਲੋਂ ਸਾਂਝੀ ਕੀਤੀ ਗਈ ਹੈ। ਬਾਪੂ ਤਰਸੇਮ ਸਿੰਘ ਵੱਲੋਂ ਦਿੱਤੀ ਗਈ ਤਾਜ਼ਾ ਜਾਣਕਾਰੀ ਮੁਤਾਬਕ, ਮਾਤਾ ਜੀ ਦਾ ਅੰਤਿਮ ਸੰਸਕਾਰ ਹੁਣ 17 ਨਵੰਬਰ ਨੂੰ ਕੀਤਾ ਜਾਵੇਗਾ। ਦੱਸ ਦੇਈਏ ਕਿ ਅੱਜ ਹੀ ਅੰਮ੍ਰਿਤਪਾਲ ਨੂੰ ਕੋਰਟ ਤੋਂ ਇੱਕ ਦਿਨ ਦੀ ਜ਼ਮਾਨਤ ਮਿਲੀ ਹੈ।
- Download Babushahi App
-
-