ਟਿਕਟ ਮਿਲਣ ਪਿੱਛੋਂ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ 'ਆਪ' ਉਮੀਦਵਾਰ ਗੋਪਾਲ ਸਿੰਘ ਕੋਟ ਫੱਤਾ
ਅਸ਼ੋਕ ਵਰਮਾ
ਬਠਿੰਡਾ, 14 ਨਵੰਬਰ 2026 : ਆਮ ਆਦਮੀ ਪਾਰਟੀ ਵੱਲ ਹਲਕਾ ਬਠਿੰਡਾ ਦਿਹਾਤੀ ਤੋਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਗੋਪਾਲ ਸਿੰਘ ਕੋਟਫੱਤਾ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ। ਗੋਪਾਲ ਸਿੰਘ ਕੋਟਫੱਤਾ ਨੇ ਗੁਰੂ ਘਰ ਵਿਖੇ ਮੱਥਾ ਟੇਕ ਕੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ ਅਤੇ ਲੋਕਾਂ ਦੀ ਸੇਵਾ ਤੇ ਹਲਕੇ ਦੀ ਤਰੱਕੀ ਲਈ ਅਰਦਾਸ ਕੀਤੀ। ਬ ਆਮ ਆਦਮੀ ਪਾਰਟੀ ਵੱਲ ਗੋਪਾਲ ਸਿੰਘ ਕੋਟਫੱਤਾ ਨੂੰ ਬਠਿੰਡਾ ਦਿਹਾਤੀ ਤੋਂ ਆਪਣਾ ਉਮੀਦਵਾਰ ਐਲਾਨਿਆ ਗਿਆ ਸੀ। ਉਹਨਾਂ ਨੇ ਆਪਣੀਆ ਅਗਾਮੀ ਸਰਗਰਮੀਆਂ ਦੀ ਸ਼ੁਰੂਆਤ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਕੀਤੀ । ਇਸ ਮੌਕੇ ਗੋਪਾਲ ਸਿੰਘ ਕੋਟਫੱਤਾ ਨੇ ਕਿਹਾ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਦੀ ਸ਼ੁਰੂਆਤ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਕਰ ਰਹੇ ਹਨ।
ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਨ੍ਹਾਂ ਨੂੰ ਲੋਕਾਂ ਨੂੰ ਲੋਕਾਂ ਦੀ ਸੇਵਾ ਕਰਨ, ਹਲਕੇ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਅਤੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਦੀ ਤਾਕਤ ਬਖ਼ਸ਼ਣ। ਇਸ ਦੌਰਾਨ ਪਿੰਡ ਕੋਟਸ਼ਮੀਰ ਵਿਖੇ ਵੀ ਗੋਪਾਲ ਸਿੰਘ ਕੋਟਫੱਤਾ ਦਾ ਪਾਰਟੀ ਵਰਕਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਵਰਕਰਾਂ ਨੇ ਲੱਡੂ ਵੰਡ ਕੇ ਅਤੇ ਉਨ੍ਹਾਂ ਨੂੰ ਟਿਕਟ ਮਿਲਣ ਦੀਆਂ ਵਧਾਈਆ ਦਿੱਤੀਆਂ।ਇਸ ਮੌਕੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜਤਿੰਦਰ ਸਿੰਘ ਭੱਲਾ ,ਪਰਮਜੀਤ ਸਿੰਘ ਚੇਅਰਮੈਨ , ਬਲਾਕ ਪ੍ਰਧਾਨ ਪਰਮਜੀਤ ਸਿੰਘ ਪੰਮਾ, ਸਰਪੰਚ ਗੁਲਾਬਗੜ੍ਹ ਲਖਪ੍ਰੀਤ ਬਰਾੜ, ਡਾ. ਜਗਸੀਰ ਸਿੰਘ ਮਰਾੜ, ਦੀਪ ਡੂਮਵਾਲੀ, ਯੂਥ ਪ੍ਰਧਾਨ ਮਨਪ੍ਰੀਤ ਸਿੰਘ ਮਨੀ, 'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜੇ ਹਰਜੀਤ ਸਿੰਘ ਚਹਿਲ ਅਤੇ ਵੱਡੀ ਗਿਣਤੀ ਆਗੂ ਅਤੇ ਵਰਕਰ ਹਾਜ਼ਰ ਸਨ।।
- Download Babushahi App
-
-