ਪੰਜਾਬ ਦੇ ਨੌਜਵਾਨਾਂ ਲਈ ਮਾਨ ਸਰਕਾਰ ਦਾ ਵੱਡਾ ਐਲਾਨ: ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ 12 ਵਜੇ ਚੰਡੀਗੜ੍ਹ 'ਚ ਕਰਨਗੇ ਪ੍ਰੈੱਸ ਕਾਨਫਰੰਸ; 'ਪੰਜਾਬ ਦਾ ਕਰੋੜਪਤੀ' ਮੁਕਾਬਲੇ ਦੀ ਹੋਵੇਗੀ ਸ਼ੁਰੂਆਤ, ਜੇਤੂ ਨੂੰ ਮਿਲੇਗਾ 1 ਕਰੋੜ ਰੁਪਏ ਦਾ ਨਕਦ ਇਨਾਮ
Ravi Jakhu
ਚੰਡੀਗੜ੍ਹ, 14 ਨਵੰਬਰ, 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦੁਪਹਿਰ 12 ਵਜੇ ਚੰਡੀਗੜ੍ਹ ਵਿਖੇ ਇੱਕ ਅਹਿਮ ਪ੍ਰੈੱਸ ਕਾਨਫਰੰਸ ਕਰਨ ਜਾ ਰਹੇ ਹਨ, ਜਿਸ ਦੌਰਾਨ ਸੂਬੇ ਦੇ ਨੌਜਵਾਨਾਂ ਲਈ ਇੱਕ ਵੱਡਾ ਐਲਾਨ ਕੀਤਾ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ, ਮਾਨ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਆਪਣੀ ਵਿਰਾਸਤ ਅਤੇ ਸੱਭਿਆਚਾਰ ਨਾਲ ਜੋੜਨ ਦੇ ਮਕਸਦ ਨਾਲ 'ਪੰਜਾਬ ਦਾ ਕਰੋੜਪਤੀ' ਨਾਮਕ ਇੱਕ ਵਿਸ਼ੇਸ਼ ਮੁਕਾਬਲਾ ਸ਼ੁਰੂ ਕੀਤਾ ਜਾ ਰਿਹਾ ਹੈ।
ਇਸ ਨਿਵੇਕਲੇ ਮੁਕਾਬਲੇ ਵਿੱਚ 15 ਤੋਂ 30 ਸਾਲ ਤੱਕ ਦੀ ਉਮਰ ਦੇ ਨੌਜਵਾਨ ਹਿੱਸਾ ਲੈ ਸਕਣਗੇ। ਮੁਕਾਬਲੇ ਦਾ ਮੁੱਖ ਵਿਸ਼ਾ 'ਪੰਜਾਬ, ਪੰਜਾਬੀ ਅਤੇ ਪੰਜਾਬੀਅਤ' ਰੱਖਿਆ ਗਿਆ ਹੈ, ਜਿਸ ਤਹਿਤ ਨੌਜਵਾਨਾਂ ਦੇ ਗਿਆਨ ਅਤੇ ਪ੍ਰਤਿਭਾ ਦੀ ਪਰਖ ਕੀਤੀ ਜਾਵੇਗੀ। ਸਰਕਾਰ ਵੱਲੋਂ ਐਲਾਨੀ ਜਾਣ ਵਾਲੀ ਇਸ ਸਕੀਮ ਅਨੁਸਾਰ, ਇਸ ਮੁਕਾਬਲੇ ਦੇ ਜੇਤੂ ਨੌਜਵਾਨ ਨੂੰ 1 ਕਰੋੜ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ। ਮੁੱਖ ਮੰਤਰੀ ਵੱਲੋਂ ਅੱਜ ਦੁਪਹਿਰ 12 ਵਜੇ ਪ੍ਰੈੱਸ ਕਾਨਫਰੰਸ ਦੌਰਾਨ ਇਸ ਮੁਕਾਬਲੇ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ, ਨਿਯਮਾਂ ਅਤੇ ਰੂਪ-ਰੇਖਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਜਾਵੇਗੀ।
- Download Babushahi App
-
-