ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ ਦਾ 100 ਫੀਸਦੀ ਨਤੀਜਾ
ਬੰਗਾ 14 ਨਵੰਬਰ () ਗੁਰੂ ਨਾਨਕ ਕਾਲਜ ਆਫ਼ ਨਰਸਿੰਗ, ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ ਦੂਜਾ ਸਾਲ - ਤੀਜਾ ਸਮੈਸਟਰ (ਬੈਚ 2024-2028) ਵਿੱਚ ਵਿਦਿਆਰਥੀਆਂ ਨੇ ਸ਼ਾਨਦਾਰ 100 ਫੀਸਦੀ ਨਤੀਜਾ ਪ੍ਰਾਪਤ ਕਰਕੇ ਆਪਣਾ, ਆਪਣੇ ਮਾਪਿਆਂ, ਅਧਿਆਪਕਾਂ ਅਤੇ ਕਾਲਜ ਦਾ ਨਾਮ ਰੋਸ਼ਨ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਕਾਲਜ ਦੇ ਪ੍ਰਿੰਸੀਪਲ ਡਾ. ਰਮਨਦੀਪ ਕੌਰ ਨੇ ਸਮੂਹ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਦੱਸਿਆ ਕਿ ਟੌਪਰ ਵਿਦਿਆਰਥਣਾਂ ਨੇ ਆਪਣੀ ਲਗਨ ਅਤੇ ਅਨੁਸ਼ਾਸਨ ਨਾਲ ਇਹ ਮੁਕਾਮ ਹਾਸਲ ਕੀਤਾ ਹੈ, ਜਿਹਨਾਂ ਵਿਚ ਹਰਦੀਪ ਕੌਰ ਸਪੁੱਤਰੀ ਹਰਮੇਲ ਸਿੰਘ-ਸੁਰਿੰਦਰ ਕੌਰ, ਜ਼ਿਲ੍ਹਾ ਜਲੰਧਰ ਨੇ ਐਸ.ਜੀ.ਪੀ.ਏ. 8.0 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਅਤੇ ਪ੍ਰਭਜੋਤ ਕੌਰ ਸਪੁੱਤਰੀ ਸੁਰਜੀਤ ਸਿੰਘ-ਸੁਖਜਿੰਦਰ ਕੌਰ, ਫਿਲੌਰ, ਜਲੰਧਰ ਨੇ ਐਸ.ਜੀ.ਪੀ.ਏ. 7.82 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਲ ਕੀਤਾ। ਜਦ ਤੀਜਾ ਸਥਾਨ ਦੋ ਵਿਦਿਆਰਥਣਾਂ ਜੈਸਮੀਨ ਸਪੁੱਤਰੀ ਵਿਜੇ ਸਿੰਘ-ਹਰਪ੍ਰੀਤ ਕੌਰ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਕੋਮਲਦੀਪ ਕੌਰ ਸਪੁੱਤਰੀ ਸਰਬਜੀਤ ਸਿੰਘ -ਬਲਵਿੰਦਰ ਕੌਰ ਜ਼ਿਲ੍ਹਾ ਰੂਪਨਗਰ ਨੇ ਇਕੋ ਜਿੰਨੇ ਐਸ.ਜੀ.ਪੀ.ਏ. 7.41 ਅੰਕਾਂ ਪ੍ਰਾਪਤ ਕਰਕੇ ਸਾਂਝੇ ਤੌਰ 'ਤੇ ਪ੍ਰਾਪਤ ਕੀਤਾ। ਇਸ ਮੌਕੇ ਕਾਲਜ ਪ੍ਰਬੰਧਕ ਕੁਲਵਿੰਦਰ ਸਿੰਘ ਢਾਹਾਂ, ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ, ਢਾਹਾਂ ਕਲੇਰਾਂ ਨੇ ਸ਼ਾਨਦਾਰ ਨਤੀਜੇ ਲਈ ਸਾਰੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਾਡਾ ਕਾਲਜ ਹਮੇਸ਼ਾ ਵਿਦਿਆਰਥੀਆਂ ਨੂੰ ਮਿਆਰੀ ਨਰਸਿੰਗ ਸਿੱਖਿਆ, ਸਿਖਲਾਈ ਅਤੇ ਸਹੀ ਮਾਰਗਦਰਸ਼ਨ ਦੇਣ ਲਈ ਵਚਨਬੱਧ ਹੈ। ਸਾਡੇ ਵਿਦਿਆਰਥੀਆਂ ਦੀ ਇਹ ਸਫ਼ਲਤਾ ਸਾਡੇ ਲਈ ਮਾਣ ਵਾਲੀ ਗੱਲ ਹੈ ਅਤੇ ਆਉਣ ਵਾਲੇ ਵਿਦਿਆਰਥੀਆਂ ਲਈ ਇੱਕ ਮਿਸਾਲ ਹੈ।
ਇਸ ਮੌਕੇ ਨਰਸਿੰਗ ਅਧਿਆਪਕ ਇੰਚਾਰਜ ਸਰਬਜੀਤ ਕੌਰ, ਮਨਦੀਪ ਕੌਰ, ਤਰਨਪ੍ਰੀਤ ਕੌਰ, ਇਸ਼ਾ ਵੀ ਹਾਜ਼ਰ ਸਨ।
- Download Babushahi App
-
-