ਐਮਪੀ ਅੰਮ੍ਰਿਤ ਪਾਲ ਸਿੰਘ ਦੀ ਪਰੋਲ ਤੇ ਲੱਗੀ ਮੋਹਰ। ਖਰਚੇ ਤੇ ਹੁਣ ਵੀ ਭੇਤ ਕਾਇਮ
ਕੁਲਵਿੰਦਰ ਸਿੰਘ
ਅੰਮ੍ਰਿਤਸਰ 17 ਨਵੰਬਰ
ਪੰਜਾਬ ਤੋਂ ਖਡੂਰ ਸਾਹਿਬ ਦੇ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੂੰ ਇੱਕ ਦਿਨ ਦੀ ਪੈਰੋਲ ਮਿਲ ਗਈ ਹੈ। ਇੱਥੇ ਦੱਸ ਦਈਏ ਕਿ ਇਹ ਪੈਰੋਲ ਸਿਰਫ 21 ਨਵੰਬਰ ਨੂੰ ਮਿਲੀ ਹੈ। ਮਤਲਬ ਕਿ ਅੰਮ੍ਰਿਤ ਪਾਲ ਨੂੰ ਸਿਰਫ ਇੱਕ ਦਿਨ ਦੀ ਪੈਰੋਲ ਦਿੱਤੀ ਗਈ ਹੈ।।
ਦਰਅਸਲ ਪਿਛਲੇ ਕਈ ਦਿਨਾਂ ਤੋਂ ਖਡੂਰ ਸਾਹਿਬ ਹਲਕਾ ਤੋਂ ਐਮਪੀ ਅੰਮ੍ਰਿਤ ਪਾਲ ਸਿੰਘ ਦੀ ਪੈਰੋਲ ਤੇ ਸਵਾਲੀਆ ਨਿਸ਼ਾਨ ਲੱਗਾ ਹੋਇਆ ਸੀ ਜੋ ਕਿ ਅੱਜ ਸਰਕਾਰੀ ਵਕੀਲ ਅਤੇ ਬਚਾਅ ਪੱਖ ਦੇ ਵਕੀਲਾਂ ਦੀ ਲੰਮੀ ਬਹਿਸ ਤੋਂ ਬਾਅਦ ਦਿੱਤੀਆਂ ਗਈਆਂ ਸੀ ਕਿ ਐਮਪੀ ਐਮਪੀ ਅੰਮ੍ਰਿਤ ਪਾਲ ਸਿੰਘ ਨੂੰ 21 ਨਵੰਬਰ ਦੀ ਪੈਰੋਲ ਮਾਨਯੋਗ ਅਦਾਲਤ ਵੱਲੋਂ ਦਿੱਤੀ ਗਈ ਹੈ ਇਸ ਵਿੱਚ ਇਹ ਦੱਸਣਾ ਜਰੂਰੀ ਹੈ ਕਿ ਮਾਣਯੋਗ ਅਦਾਲਤ ਵੱਲੋਂ ਕੇਵਲ ਤਿੰਨ ਘੰਟੇ ਦੀ ਪੈਰੋਲ ਅੰਮ੍ਰਿਤਪਾਲ ਸਿੰਘ ਨੂੰ ਦਿੱਤੀ ਗਈ ਹੈ ਜਿਸ ਦਾ ਸਮਾਂ ਦੁਪਹਿਰ 12 ਵਜੇ ਤੋਂ ਲੈ ਕੇ 3 ਵਜੇ ਤੱਕ ਹੋਵੇਗਾ।
ਐਮਪੀ ਅੰਮ੍ਰਿਤ ਪਾਲ ਸਿੰਘ ਦੇ ਵਕੀਲ ਹਰਜੋਤ ਸਿੰਘ ਮਾਨ ਨੇ ਜਾਣਕਾਰੀ ਦੱਸਦੇ ਹੋਏ ਕਿਹਾ ਕਿ ਅੱਜ ਸਵੇਰ ਤੋਂ ਹੀ ਸਰਕਾਰੀ ਵਕੀਲ ਅਤੇ ਬਚਾਅ ਪੱਖ ਦੇ ਵਕੀਲਾਂ ਵੱਲੋਂ ਲੰਬੀ ਬਹਿਸ ਹੋਈ ਜ਼ਿਕਰ ਯੋਗ ਹੈ ਕਿ ਬਚਾਅ ਪੱਖ ਵੱਲੋਂ ਐਮਪੀ ਅੰਮ੍ਰਿਤ ਪਾਲ ਸਿੰਘ ਦੀ ਤਿੰਨ ਦਿਨ ਦੀ ਪੈਰੋਲ ਦੀ ਅਰਜ਼ੀ ਮਾਣਯੋਗ ਅਦਾਲਤ ਵਿੱਚ ਦਿੱਤੀ ਗਈ ਸੀ ਜਿਸ ਤੋਂ ਬਾਅਦ ਬੀਤੇ ਕੱਲ ਅੰਮ੍ਰਿਤਸਰ ਦੀ ਸੈਸ਼ਨ ਅਦਾਲਤ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਭੇਜ ਕੇ ਅਗਲੇ ਦਿਨ ਜਵਾਬ ਦੇਣ ਲਈ ਕਿਹਾ ਗਿਆ ਸੀ ਅੱਜ ਪੂਰਾ ਦਿਨ ਲੰਮੀ ਬਹਿਸ ਤੋਂ ਬਾਅਦ ਐਮਪੀ ਅੰਮ੍ਰਿਤ ਪਾਲ ਸਿੰਘ 21 ਨਵੰਬਰ ਨੂੰ ਸਿਰਫ ਤਿੰਨ ਘੰਟੇ ਦੀ ਪਰੋਲ ਅਦਾਲਤ ਵੱਲੋਂ ਦਿੱਤੀ ਗਈ ਹੈ। ਵਕੀਲ ਹਰਜੋਤ ਸਿੰਘ ਮਾਨ ਨੇ ਦੱਸਿਆ ਕਿ ਉਹਨਾਂ ਵੱਲੋਂ ਐਮਪੀ ਅੰਮ੍ਰਿਤ ਪਾਲ ਸਿੰਘ ਦਾ ਖਰਚਾ ਸਰਕਾਰ ਨੂੰ ਕਰਨ ਦੀ ਅਪੀਲ ਪਟੀਸ਼ਨ ਵਿੱਚ ਕੀਤੀ ਗਈ ਸੀ ਜਿਸ ਦਾ ਵਿਰੋਧ ਸਰਕਾਰ ਵੱਲੋਂ ਕੀਤਾ ਗਿਆ ਜਿਸ ਨੂੰ ਲੈ ਕੇ ਕਾਫੀ ਲੰਮੀ ਬਹਿਸ ਤੋਂ ਬਾਅਦ ਮਾਨਯੋਗ ਅਦਾਲਤ ਨੇ ਇਹ ਫੈਸਲਾ ਸੁਣਾਇਆ ਹੈ ਹਾਲਾਂਕਿ ਆਨਲਾਈਨ ਪੋਰਟਲ ਨਾ ਚੱਲਣ ਕਰਕੇ ਇਹ ਫੈਸਲਾ ਫਿਲਹਾਲ ਸਾਹਮਣੇ ਨਹੀਂ ਆ ਪਾਇਆ ਹੈ ਅਤੇ ਨਾ ਹੀ ਇਹ ਪਤਾ ਲੱਗ ਸਕਿਆ ਹੈ ਕਿ ਮਾਨਯੋਗ ਅਦਾਲਤ ਨੇ ਇਹ ਖਰਚਾ ਕਰਨ ਦੇ ਹੁਕਮ ਪੰਜਾਬ ਸਰਕਾਰ ਨੂੰ ਦਿੱਤੇ ਹਨ ਜਾਂ ਫਿਰ ਇਹ ਖਰਚਾ ਅੰਮ੍ਰਿਤ ਪਾਲ ਸਿੰਘ ਦਾ ਪਰਿਵਾਰ ਕਰੇਗਾ
ਜ਼ਿਕਰਯੋਗ ਹੈ ਕਿ ਬੀਤੇ ਦਿਨੀ ਐਮਪੀ ਅੰਮ੍ਰਿਤ ਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ ਹੋ ਗਿਆ ਸੀ ਜਿਸ ਤੋਂ ਬਾਅਦ ਉਹਨਾਂ ਦੇ ਪਰਿਵਾਰ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਅੰਤਿਮ ਸਸਕਾਰ ਦੀਆਂ ਰਸਮਾਂ ਵਿੱਚ ਸ਼ਾਮਿਲ ਹੋਣ ਲਈ ਪੈਰੋਲ ਦੀ ਅਰਜ਼ੀ ਮਾਨਯੋਗ ਅਦਾਲਤ ਵਿੱਚ ਦਿੱਤੀ ਗਈ ਸੀ। ਮਾਣਯੋਗ ਅਦਾਲਤ ਵੱਲੋਂ 14 ਨਵੰਬਰ ਦੀ ਪਰੋਲ ਨੀਯਤ ਕੀਤੀ ਗਈ ਸੀ ਪਰ ਦਿਬੜੂਗੜ੍ਹ ਜੇਲ ਪ੍ਰਸ਼ਾਸਨ ਵੱਲੋਂ ਇੰਨੀ ਛੇਤੀ ਪ੍ਰਕਿਰਿਆ ਪੂਰਾ ਕਰਨ ਦੀ ਅਸਮਰਥਤਾ ਦਿਖਾਈ ਗਈ ਸੀ ਜਿਸ ਤੋਂ ਬਾਅਦ ਰਿਵਾਈਜ਼ਡ ਪਟੀਸ਼ਨ ਵਕੀਲਾਂ ਵੱਲੋਂ ਦਾਖਲ ਕੀਤੀ ਗਈ ਸੀ ਅਤੇ ਅੱਜ ਇੱਕ ਲੰਮੀ ਬਹਿਸ ਤੋਂ ਬਾਅਦ ਰਿਵਾਈਜ਼ਡ ਪਟੀਸ਼ਨ ਉੱਤੇ ਗੌਰ ਕਰਦੇ ਹੋਏ ਮਾਣਯੋਗ ਅਦਾਲਤ ਨੇ ਐਮਪੀ ਅੰਮ੍ਰਿਤ ਪਾਲ ਸਿੰਘ ਨੂੰ 21 ਨਵੰਬਰ ਨੂੰ ਦੁਪਹਿਰ 12 ਵਜੇ ਤੋਂ ਤਿ ਵਜੇ ਤੱਕ ਰੋਲ ਦਾ ਸਮਾਂ ਨੀਅਤ ਕੀਤਾ ਹੈ ਜਿਸ ਵਿੱਚ ਕਿਸੇ ਤਰ੍ਹਾਂ ਦਾ ਵੀ ਜਨਤਕ ਇਕੱਠ ਜਾਂ ਮੀਡੀਆ ਨਾਲ ਗੱਲਬਾਤ ਕਰਨਾ ਸ਼ਾਮਿਲ ਨਹੀਂ ਹੋਵੇਗਾ
- Download Babushahi App
-
-