ਅੰਤਰਰਾਸ਼ਟਰੀ ਕਬੱਡੀ ਸਟਾਰ ਯਾਦਾ ਸੁਰਖਪੁਰੀਆ ‘ਆਮ ਆਦਮੀ ਪਾਰਟੀ’ ਵਿੱਚ ਸ਼ਾਮਲ, CM ਮਾਨ ਵੱਲੋਂ ਨਿੱਘਾ ਸਵਾਗਤ
*ਚੰਡੀਗੜ੍ਹ, 20 ਨਵੰਬਰ 2026:*
ਅੰਤਰਰਾਸ਼ਟਰੀ ਕਬੱਡੀ ਖਿਡਾਰੀ ਅਤੇ ਭਾਰਤੀ ਕਬੱਡੀ ਟੀਮ ਦੇ ਸਾਬਕਾ ਕਪਤਾਨ ਯਾਦਵਿੰਦਰ ਸਿੰਘ 'ਯਾਦਾ ਸੁਰਖਪੁਰੀਆ' ਅੱਜ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਟੀ ਵਿੱਚ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਵਰਲਡ ਕੱਪ ਦੇ ਬੈਸਟ ਸਟੌਪਰ ਰਹੇ ਅਤੇ ਪਿੰਡ ਸੁਰਖਪੁਰ (ਸੁਲਤਾਨਪੁਰ ਲੋਧੀ) ਦੇ ਮੌਜੂਦਾ ਸਰਪੰਚ ਵਜੋਂ ਸੇਵਾਵਾਂ ਨਿਭਾਅ ਰਹੇ ਯਾਦਾ ਸੁਰਖਪੁਰੀਆ ਨੇ ਆਪਣੀ ਸ਼ਾਨਦਾਰ ਖੇਡ ਨਾਲ ਦੁਨੀਆ ਭਰ ਵਿੱਚ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ। ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਅਜਿਹੇ ਨਾਮਵਰ ਖੇਡ ਆਗੂਆਂ ਦੇ ਪਾਰਟੀ ਨਾਲ ਜੁੜਨ ਸਦਕਾ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਤੋਂ ਦੂਰ ਰੱਖਣ ਦੀ ਸਰਕਾਰ ਦੀ ਮੁਹਿੰਮ ਨੂੰ ਹੋਰ ਵੱਡਾ ਬਲ ਮਿਲੇਗਾ।
ਅੰਤ ਵਿੱਚ ਮੁੱਖ ਮੰਤਰੀ ਮਾਨ ਨੇ ਯਾਦਾ ਸੁਰਖਪੁਰੀਆ ਨੂੰ ਉਨ੍ਹਾਂ ਦੀ ਇਸ ਨਵੀਂ ਸਿਆਸੀ ਪਾਰੀ ਲਈ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਮਿਲ ਕੇ 'ਰੰਗਲਾ ਪੰਜਾਬ' ਸਿਰਜਣ ਦਾ ਸੱਦਾ ਦਿੱਤਾ।
- Download Babushahi App
-
-