ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸੰਦੇਸ਼ ਸੱਚ, ਸੇਵਾ ਤੇ ਸਮਾਨਤਾ ਦਾ ਪ੍ਰਤੀਕ: ਕਾਲਕਾ ਤੇ ਕਾਹਲੋਂ
ਨਵੀਂ ਦਿੱਲੀ 23 ਨਵੰਬਰ,2026
(ਮਨਮੋਹਨ ਸਿੰਘ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ਵਿੱਚ ਵੱਸਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਅਤੇ ਸ਼ੁਭਕਾਮਨਾਵਾਂ ਭੇਂਟ ਕੀਤੀਆਂ ਹਨ।
ਇੱਕ ਸਾਂਝੇ ਸੰਦੇਸ਼ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋਵਾਂ ਆਗੂਆਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਮਹਾਨ ਵਿਚਾਰਧਾਰਾ ਅਤੇ ਉਨ੍ਹਾਂ ਦਾ ਸਰਬ ਸਾਂਝੀਵਾਲਤਾ ਦਾ ਸੰਦੇਸ਼ ਸਮੁੱਚੀ ਮਨੁੱਖਤਾ ਲਈ ਸਦੀਵੀ ਪ੍ਰੇਰਨਾ ਸਰੋਤ ਹੈ। ਉਨਾਂ ਕਿਹਾ ਕਿ ਗੁਰੂ ਸਾਹਿਬ ਨੇ ਆਪਣੀ ਬਾਣੀ ਰਾਹੀਂ ਸੱਚ, ਸੇਵਾ, ਸਮਾਨਤਾ, ਆਪਸੀ ਪਿਆਰ ਅਤੇ ਭਾਈਚਾਰਕ ਸਾਂਝ ਦਾ ਮਾਰਗ ਦਰਸਾਇਆ।
ਦੋਵੇਂ ਆਗੂਆਂ ਨੇ ਕਿਹਾ ਕਿ 'ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ' ਦਾ ਸਿਧਾਂਤ ਮਨੁੱਖ ਨੂੰ ਨੇਕ ਜੀਵਨ ਜਿਊਣ ਅਤੇ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਦੀ ਪ੍ਰੇਰਨਾ ਦਿੰਦਾ ਹੈ। ਉਨਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਜਾਤ-ਪਾਤ, ਊਚ-ਨੀਚ ਅਤੇ ਧਾਰਮਿਕ ਵਖਰੇਵਿਆਂ ਤੋਂ ਉੱਪਰ ਉੱਠ ਕੇ ਬਰਾਬਰੀ ਅਤੇ ਮਨੁੱਖਤਾ ਦੀ ਭਲਾਈ ਦਾ ਸੰਦੇਸ਼ ਦਿੱਤਾ।
ਦੋਵਾਂ ਆਗੂਆਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਂਦਿਆਂ ਮਨੁੱਖਤਾ ਦੀ ਸੇਵਾ, ਆਪਸੀ ਪਿਆਰ ਅਤੇ ਸਦਭਾਵਨਾ ਨੂੰ ਪ੍ਰਫੁੱਲਤ ਕਰਨ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਪੁਰਬ ਮਨਾਉਣ ਦੀ ਅਸਲ ਮਹੱਤਵ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਵਿੱਚ ਹੀ ਹੈ।
- Download Babushahi App
-
-