ਬਠਿੰਡਾ ਵਿੱਚ ਜ਼ਿਲ੍ਹਾ ਚੋਣ ਅਧਿਕਾਰੀਆਂ ਨੇ ਵੋਟਿੰਗ ਮਸ਼ੀਨਾਂ ਦੀ ਕੀਤੀ ਫਸਟ ਲੈਵਲ ਚੈਕਿੰਗ
ਅਸ਼ੋਕ ਵਰਮਾ
ਬਠਿੰਡਾ, 23 ਨਵੰਬਰ 2026 :ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਵੋਟਿੰਗ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ (ਐਫ.ਐਲ.ਸੀ.) ਕਰਵਾਈ ਜਾ ਰਹੀ ਹੈ।ਇਸ ਸਬੰਧੀ ਵਧੀਕ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ, ਸ਼੍ਰੀ ਅਮਨਦੀਪ ਸਿੰਘ, ਆਈ.ਏ.ਐਸ. ਵੱਲੋਂ ਜਿਲ੍ਹਾ ਬਠਿੰਡਾ ਦੇ ਵੋਟਿੰਗ ਮਸ਼ੀਨਾਂ ਦੇ ਵੇਅਰਹਾਊਸ ਵਿੱਚ ਮੌਜੂਦ 2733 ਬੀ.ਯੂ, 1762 ਸੀ.ਯੂ ਅਤੇ 1818 ਵੀ.ਵੀ.ਪੀ.ਏ.ਟੀ ਦੀ ਫਸਟ ਲੈਵਲ ਚੈਕਿੰਗ (ਐਫ.ਐਲ.ਸੀ.) ਦਾ ਨਰੀਖਣ ਕੀਤਾ ਗਿਆ।
ਇਸ ਦੌਰਾਨ ਉਨ੍ਹਾਂ ਨੇ ਵੇਅਰਹਾਊਸ ਵਿੱਚ ਫਸਟ ਲੈਵਲ ਚੈਕਿੰਗ ਦੀ ਪ੍ਰਕਿਰਿਆ ਦਾ ਬਾਰੀਕੀ ਨਾਲ ਨਰੀਖਣ ਕੀਤਾ, ਚੈਕਿੰਗ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਸਾਰੇ ਪ੍ਰਬੰਧਾ 'ਤੇ ਤਸੱਲੀ ਪ੍ਰਗਟਾਈ।
ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਪੂਨਮ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਿੰਗ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਦੀ ਪ੍ਰਕਿਰਿਆ ਨੂੰ ਨਿਰਧਾਰਤ ਨਿਯਮਾਂ ਅਤੇ ਮਾਪਦੰਡਾਂ ਅਨੁਸਾਰ ਨੇਪਰੇ ਚਾੜ੍ਹਨ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਇਸ ਪ੍ਰਕਿਰਿਆ ਦਾ ਉਦੇਸ਼ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ-2027 ਦੌਰਾਨ ਵੋਟਿੰਗ ਮਸ਼ੀਨਾਂ ਦੀ ਭਰੋਸੇਯੋਗਤਾ ਅਤੇ ਚੋਣ ਪ੍ਰਬੰਧਾਂ ਦੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣਾ ਹੈ।
ਇਸ ਮੌਕੇ ਤਹਿਸੀਲਦਾਰ ਚੋਣਾਂ ਸ੍ਰੀਮਤੀ ਹਰਜਿੰਦਰ ਕੌਰ, ਸ਼੍ਰੀ ਨਿਰਮਲ ਸਿੰਘ, ਸਹਾਇਕ ਨੋਡਲ ਅਫਸਰ ਈ.ਵੀ.ਐਮ.-ਕਮ- ਪ੍ਰਿੰਸ਼ੀਪਲ ਸਰਕਾਰੀ ਆਈ.ਟੀ.ਆਈ., (ਲੜਕੇ) ਬਠਿੰਡਾ, ਵੱਖ-ਵੱਖ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਚੋਣ ਦਫ਼ਤਰ ਦਾ ਹੋਰ ਸਟਾਫ਼ ਵੀ ਹਾਜ਼ਰ ਸੀ।
- Download Babushahi App
-
-