ਸਿਹਤ ਵਿਭਾਗ ਦੀਆਂ ਟੀਮਾਂ ਨੇ ਪਿਲਾਈਆਂ ਪਲਸ ਪੋਲੀਓ ਰਾਊਂਡ ਦੇ ਦੂਜੇ ਦਿਨ ਵੀ ਬੱਚਿਆਂ ਨੂੰ ਪੋਲੀਓ ਬੂੰਦਾਂ
ਅਸ਼ੋਕ ਵਰਮਾ
ਬਠਿੰਡਾ, 23 ਨਵੰਬਰ 2026 :ਸਿਵਲ ਸਰਜਨ ਬਠਿੰਡਾ ਡਾ ਤਪਿੰਦਰਜੋਤ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਸੁਖਜਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਜਿਲ੍ਹਾ ਬਠਿੰਡਾ ਵਿੱਚ ਸਪੈਸ਼ਲ ਨੈਸ਼ਨਲ ਪਲਸ ਪੋਲੀਓ ਰਾਊਂਡ ਚੱਲ ਰਿਹਾ ਹੈ। ਇਸ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ਡਾ ਤਪਿੰਦਰਜੋਤ ਸਿਵਲ ਸਰਜਨ ਨੇ ਦੱਸਿਆ ਕਿ ਭਾਰਤ ਵਿੱਚ 2011 ਤੋਂ ਬਾਅਦ ਕੋਈ ਵੀ ਪੋਲੀਓ ਦਾ ਕੇਸ ਸਾਹਮਣੇ ਨਹੀਂ ਆਇਆ । ਪਰ ਇਸ ਪੋਲੀਏ ਦੇ ਖਾਤਮੇ ਨੂੰ ਬਰਕਰਾਰ ਰੱਖਣ ਲਈ ਲੋਕਾਂ ਦੇ ਸਹਿਯੋਗ ਦੀ ਲੋੜ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਅੱਜ ਪੋਲੀਓ ਰੋਧਕ ਬੂੰਦਾਂ ਤੋਂ ਵਾਂਝੇ ਰਹਿ ਗਏ ਆਪਣੇ 5 ਸਾਲ ਤੱਕ ਦੇ ਬੱਚਿਆਂ ਨੂੰ 24 ਨਵੰਬਰ ਨੂੰ ਪੋਲੀਓ ਰੋਧਕ ਬੂੰਦਾਂ ਜਰੂਰ ਪਿਲਾਓ। ਉਹਨਾਂ ਸਮੂਹ ਵਿੱਭਾਗਾਂ ਅਤੇ ਆਮ ਜਨਤਾ ਨੂੰ ਇਸ ਮੁਹਿੰਮ ਦੇ ਤੀਜੇ ਦਿਨ ਵੀ ਸਹਿਯੋਗ ਦੇਣ ਦੀ ਅਪੀਲ ਕੀਤੀ ਤਾਂ ਜ਼ੋ ਇਸ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ। ਸਿਵਲ ਸਰਜਨ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਜਿਲ੍ਹੇ ਵਿੱਚ 29 ਮੋਬਾਇਲ ਟੀਮਾਂ ਅਤੇ 1274 ਟੀਮਾਂ ਵੱਲੋਂ ਘਰ-ਘਰ ਜਾ ਕੇ ਅਤੇ ਵੱਖ-ਵੱਖ ਜਨਤਕ ਥਾਵਾਂ 'ਤੇ ਬੱਚਿਆ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਜਾਣਗੀਆਂ । ਟੀਮਾਂ ਦੀ ਸੁਪਰਵੀਜ਼ਨ ਲਈ 136 ਸੁਪਰਵਾਇਰਜਰ ਤਾਇਨਾਤ ਕੀਤੇ ਗਏ ਹਨ ।
ਡਾ ਸੁਖਜਿੰਦਰ ਸਿੰਘ ਗਿੱਲ ਨੇ ਸਮੂਹ ਮੀਡੀਆ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਲੋਕਾਂ ਤੱਕ ਇਹ ਸੰਦੇਸ਼ ਪਹੁੰਚਾਉਣ ਤਾਂ ਜ਼ੋ ਕੋਈ ਵੀ 0 ਸਾਲ ਤੋ 5 ਸਾਲ ਤੱਕ ਦਾ ਬੱਚਾ ਪੋਲੀਓ ਰੋਧਕ ਬੂੰਦਾ ਤੋਂ ਵਾਂਝਾ ਨਾ ਰਹਿ ਜਾਵੇ। ਉਹਨਾਂ ਕਿਹਾ ਕਿ ਇਸ ਮੁਹਿੰਮ ਅਧੀਨ ਆਪਣੇ 5 ਸਾਲ ਤੱਕ ਦੇ ਬੱਚੇ ਨੂੰ ਪੋਲੀਓ ਰੋਧਕ ਬੂੰਦਾਂ ਜਰੂਰ ਪਿਲਾਓ, ਭਾਵੇਂ ਬੱਚਾ ਬਿਮਾਰ ਹੋਵੇ, ਪਹਿਲਾਂ ਬੂੰਦਾ ਪੀ ਚੁੱਕਾ ਹੋਵੇ, ਜਾਂ ਨਵਜੰਮਿਆ ਹੋਵੇ।
- Download Babushahi App
-
-