ਲੁਧਿਆਣਾ ਨੂੰ ਮਿਲਿਆ ਨਵਾਂ ਪੁਲਿਸ , ਸਵਪਨ ਸ਼ਰਮਾ ਦਾ ਤਬਾਦਲਾ; ਸਤਿੰਦਰ ਸਿੰਘ ਸੰਭਾਲਣਗੇ ਸ਼ਹਿਰ ਦੀ ਕਮਾਨ
ਪੰਜਾਬ ਸਰਕਾਰ ਵੱਲੋਂ 25 ਨਵੰਬਰ ਨੂੰ ਜਾਰੀ ਤਬਾਦਲਾ ਹੁਕਮਾਂ ਤਹਿਤ ਕਈ ਆਈਪੀਐੱਸ ਅਧਿਕਾਰੀਆਂ ਦੇ ਫੇਰਬਦਲ, ਸਵਪਨ ਸ਼ਰਮਾ ਨੂੰ ਡੀਆਈਜੀ ਰੋਪੜ ਰੇਂਜ ਅਤੇ ਸਤਿੰਦਰ ਸਿੰਘ ਨੂੰ ਲੁਧਿਆਣਾ ਦਾ ਪੁਲਿਸ ਕਮਿਸ਼ਨਰ ਲਗਾਇਆ
ਸੁਖਮਿੰਦਰ ਭੰਗੂ
ਲੁਧਿਆਣਾ, 25 ਨਵੰਬਰ 2026
ਪੰਜਾਬ ਸਰਕਾਰ ਨੇ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕਰਦਿਆਂ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦਾ ਤਬਾਦਲਾ ਕਰ ਦਿੱਤਾ ਹੈ। ਉਨ੍ਹਾਂ ਦੀ ਜਗ੍ਹਾ ਸਤਿੰਦਰ ਸਿੰਘ ਨੂੰ ਲੁਧਿਆਣਾ ਦਾ ਨਵਾਂ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਵਿਭਾਗ ਵੱਲੋਂ 25 ਨਵੰਬਰ 2026 ਨੂੰ ਰਾਜਪਾਲ ਦੇ ਹੁਕਮਾਂ ਤਹਿਤ ਤਬਾਦਲਾ ਸੂਚੀ ਜਾਰੀ ਕੀਤੀ ਗਈ ਹੈ।
ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਵਪਨ ਸ਼ਰਮਾ, ਜੋ ਹੁਣ ਤੱਕ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਵਜੋਂ ਸੇਵਾਵਾਂ ਨਿਭਾ ਰਹੇ ਸਨ, ਨੂੰ ਡੀਆਈਜੀ ਰੋਪੜ ਰੇਂਜ, ਰੋਪੜ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਦੀ ਜਗ੍ਹਾ ਸਤਿੰਦਰ ਸਿੰਘ, ਜੋ ਇਸ ਤੋਂ ਪਹਿਲਾਂ ਪੁਲਿਸ ਕਮਿਸ਼ਨਰ ਜਲੰਧਰ ਵਜੋਂ ਤਾਇਨਾਤ ਸਨ, ਨੂੰ ਪੁਲਿਸ ਕਮਿਸ਼ਨਰ ਲੁਧਿਆਣਾ ਲਗਾਇਆ ਗਿਆ ਹੈ।
ਇਸ ਤਬਦੀਲੀ ਨਾਲ ਲੁਧਿਆਣਾ ਪੁਲਿਸ ਦੀ ਕਮਾਨ ਹੁਣ ਸਤਿੰਦਰ ਸਿੰਘ ਦੇ ਹੱਥਾਂ ਵਿੱਚ ਹੋਵੇਗੀ। ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ, ਅਪਰਾਧਾਂ 'ਤੇ ਨਕੇਲ, ਨਸ਼ਾ ਤਸਕਰੀ ਵਿਰੁੱਧ ਕਾਰਵਾਈ ਅਤੇ ਟ੍ਰੈਫਿਕ ਪ੍ਰਬੰਧਨ ਵਰਗੀਆਂ ਅਹਿਮ ਚੁਣੌਤੀਆਂ ਨਵੇਂ ਪੁਲਿਸ ਕਮਿਸ਼ਨਰ ਲਈ ਤਰਜੀਹ ਰਹਿਣਗੀਆਂ।
ਜ਼ਿਕਰਯੋਗ ਹੈ ਕਿ ਇਹ ਤਬਾਦਲਾ ਪੰਜਾਬ ਪੁਲਿਸ ਦੇ ਕਈ ਸੀਨੀਅਰ ਅਧਿਕਾਰੀਆਂ ਦੇ ਫੇਰਬਦਲ ਦਾ ਹਿੱਸਾ ਹੈ। ਸਰਕਾਰੀ ਹੁਕਮਾਂ ਵਿੱਚ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਆਪਣੇ ਨਵੇਂ ਤਾਇਨਾਤੀ ਸਥਾਨ 'ਤੇ ਅਹੁਦਾ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ।
ਹੁਣ ਦੇਖਣਾ ਹੋਵੇਗਾ ਕਿ ਨਵੇਂ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਲੁਧਿਆਣਾ ਵਿੱਚ ਪੁਲਿਸ ਪ੍ਰਬੰਧਾਂ ਨੂੰ ਕਿਹੜੀ ਨਵੀਂ ਦਿਸ਼ਾ ਦਿੰਦੇ ਹਨ।
- Download Babushahi App
-
-