ਦਿੱਲੀ ਦੇ ਇਤਿਹਾਸਿਕ ਕਿਸਾਨ ਮੋਰਚੇ ਦੀ ਵਰ੍ਹੇਗੰਢ ਮਨਾਉਣ ਲਈ ਵਿਉਂਤਬੰਦੀ ਮੀਟਿੰਗ
ਅਸ਼ੋਕ ਵਰਮਾ
ਬਠਿੰਡਾ, 25 ਨਵੰਬਰ 2026 : ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਠਿੰਡਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਲਾਬ ਸਿੰਘ ਜਿਉਂਦ ਦੀ ਪ੍ਰਧਾਨਗੀ ਹੇਠ ਪਿੰਡ ਭੂੰਦੜ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਜਿਸ ਵਿੱਚ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਵੀ ਪਹੁੰਚੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਕ 26 ਨਵੰਬਰ ਨੂੰ ਦਿੱਲੀ ਮੋਰਚੇ ਦੀ ਵਰੇਗੰਢ ਬਰਨਾਲਾ ਦੀ ਦਾਣਾ ਮੰਡੀ ਵਿੱਚ ਮਨਾਈ ਜਾਣੀ ਹੈ। ਜਿਸ ਵਿੱਚ ਵੱਧ ਤੋਂ ਵੱਧ ਕਿਸਾਨ ਮਰਦ ਔਰਤਾਂ ਪਹੁੰਚਣ ਦੀ ਅੱਜ ਵਿਉਂਤਬੰਦੀ ਕੀਤੀ ਗਈ। ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੀਆਂ ਮੰਗਾਂ ਦੀਆਂ ਜ਼ਿਕਰ ਕਰਦਿਆਂ ਕਿਹਾ ਕਿ ਮੋਰਚੇ ਦੌਰਾਨ ਜੋ ਕੇਂਦਰ ਸਰਕਾਰ ਨੇ ਸਾਰੀਆਂ ਫਸਲਾਂ ਤੇ ਘੱਟੋ ਘੱਟ ਖਰੀਦ ਮੁੱਲ ਮਿਥ ਕੇ ਉਸ ਦੀ ਸਰਕਾਰੀ ਖਰੀਦ ਦੀ ਗਰੰਟੀ, ਬਿਜਲੀ ਸੋਧ ਬਿੱਲ 2020 ਵਾਪਸ ਲੈਣਾ, ਬੀਜ ਬਿੱਲ 2020 ਵਾਪਸ ਲੈਣਾ ਆਦਿ ਮੰਗਾਂ ਲਿਖਤੀ ਵਾਅਦਾ ਕੀਤਾ ਸੀ ਉਹ ਮੰਗਾਂ ਹਾਲੇ ਵੀ ਲਟਕ ਰਹੀਆਂ ਹਨ।
ਕਿਸਾਨ ਆਗੂਆਂ ਨੇ ਕਿਹਾ ਕਿ ਇਸ ਤੋਂ ਇਲਾਵਾ ਮੋਰਚੇ ਨਾਲ ਹੋਰ ਜੁੜੀਆਂ ਮੰਗਾਂ ਕਿਸਾਨਾਂ ਮਜ਼ਦੂਰਾਂ ਦੀ ਕਰਜ਼ਾ ਮੁਕਤੀ, ਗੁਜ਼ਾਰੇ ਯੋਗ ਬੁਢਾਪਾ ਪੈਨਸ਼ਨ, ਅੰਦੋਲਨ ਦੌਰਾਨ ਦਰਜ ਕੀਤੇ ਕੇਸ ਰੱਦ ਕਰਨ, ਅੰਦੋਲਨ ਦੌਰਾਨ ਹੀ ਸ਼ਹੀਦ ਹੋਏ ਕਿਸਾਨਾਂ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਕਰਜਾ ਮੁਕਤੀ ਅਤੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੀ ਮੰਗ ਹਾਲੇ ਬਾਕੀ ਹਨ।ਇਸ ਸਬੰਧੀ ਉਹਨਾਂ ਸਮੂਹ ਕਿਰਤੀ ਲੋਕਾਂ ਨੂੰ ਅਪੀਲ ਕੀਤੀ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਰਨਾਲਾ ਦੀ ਦਾਣਾ ਮੰਡੀ ਵਿਖੇ ਮਨਾਈ ਜਾ ਰਹੀ ਦਿੱਲੀ ਮੋਰਚੇ ਦੀ ਵਰੇਗੰਢ ਵਿੱਚ ਵੱਧ ਤੋਂ ਵੱਧ ਸ਼ਮਲੀਅਤ ਕਰਨ। ਮੀਟਿੰਗ ਵਿੱਚ ਜਥੇਬੰਦੀ ਦੇ ਕੰਮਾਂ ਕਾਜਾਂ ਲਈ ਪਿੰਡਾਂ ਵਿੱਚੋਂ ਹਰ ਵਾਰ ਦੀ ਤਰ੍ਹਾਂ ਛਿਮਾਹੀ ਫੰਡ ਕਰਨ ਦੀ ਵੀ ਵਿਉਂਤਬੰਦੀ ਕੀਤੀ ਗਈ। ਅੱਜ ਦੀ ਮੀਟਿੰਗ ਵਿੱਚ ਹਰਿੰਦਰ ਕੌਰ ਬਿੰਦੂ, ਮਾਲਣ ਕੌਰ ਕੋਠਾ ਗੁਰੂ, ਕਰਮਜੀਤ ਕੌਰ ਲਹਿਰਾਖਾਨਾ, ਸੁਖਜੀਤ ਕੌਰ ਚੱਕ ਫਤਿਹ ਸਿੰਘ ਵਾਲਾ, ਜਗਦੇਵ ਸਿੰਘ ਜੋਗੇਵਾਲਾ, ਦਰਸ਼ਨ ਸਿੰਘ ਜੰਡਾਂਵਾਲਾ, ਜਸਵੀਰ ਸਿੰਘ ਬੁਰਜ ਸੇਮਾ, ਜਗਸੀਰ ਸਿੰਘ ਝੁੰਬਾ, ਅਮਰੀਕ ਸਿੰਘ ਸਿਵੀਆਂ, ਅਮਰਦੀਪ ਸਿੰਘ ਨੀਟਾ ਦਿਉਣ, ਰਾਮ ਸਿੰਘ ਕੋਟਗੁਰੂ, ਜਸਕਰਨ ਸਿੰਘ ਕੋਟਗੁਰੂ, ਹਰਪ੍ਰੀਤ ਸਿੰਘ ਚੱਠੇਵਾਲਾ, ਜਸਬੀਰ ਸਿੰਘ ਤਲਵੰਡੀ ਸਾਬੋ, ਲਖਬੀਰ ਸਿੰਘ ਗਿੱਦੜ, ਅਵਤਾਰ ਸਿੰਘ ਪੂਹਲਾ, ਸੰਸਾਰ ਸਿੰਘ ਕੋਠਾਗੁਰੂ, ਮਾਸਟਰ ਬਾਬੂ ਸਿੰਘ ਮੰਡੀ ਖੁਰਦ ਤੇ ਮਾਸਟਰ ਸੁਖਦੇਵ ਸਿੰਘ ਜਵੰਦਾ ਰਾਮਪੁਰਾ ਹਾਜ਼ਰ ਸਨ।
- Download Babushahi App
-
-