ਬਲਜੀਤ ਸਿੰਘ ਭੁੱਟਾ ਦੀ ਅਗਵਾਈ ਵਿੱਚ ਲੱਡੂ ਵੰਡਦੇ ਦੋਨਾਂ ਪਾਰਟੀਆਂ ਦੇ ਆਗੂ
ਦੀਦਾਰ ਗੁਰਨਾ
ਫਤਿਹਗੜ੍ਹ ਸਾਹਿਬ 26 ਨਵੰਬਰ 2026 : ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਮੁੜ ਗੱਠਜੋੜ ਹੋਣ ਦੀ ਖੁਸ਼ੀ ਵਿੱਚ ਅਕਾਲੀ ਆਗੂਆਂ ਅਤੇ ਵਰਕਰਾਂ ਵੱਲੋਂ ਹਮਾਂਯੂਪੁਰ ਵਿਖੇ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ , ਇਸ ਮੌਕੇ ਵਰਕਰਾਂ ਨੇ ਇਸ ਫੈਸਲੇ ਨੂੰ ਪੰਜਾਬ ਦੀ ਸਿਆਸਤ ਵਿੱਚ ਇੱਕ ਅਹਿਮ ਕਦਮ ਕਰਾਰ ਦਿੰਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਦੇ ਇਕੱਠੇ ਹੋਣ ਨਾਲ ਪੰਜਾਬ ਦੀ ਰਾਜਨੀਤੀ ਨੂੰ ਨਵੀਂ ਦਿਸ਼ਾ ਮਿਲੇਗੀ
ਇਸ ਮੌਕੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦਾ ਪੁਰਾਣਾ ਸਾਂਝਾ ਸਫ਼ਰ ਰਿਹਾ ਹੈ ਅਤੇ ਦੋਵਾਂ ਪਾਰਟੀਆਂ ਦੇ ਵਰਕਰਾਂ ਵਿੱਚ ਇਸ ਗੱਠਜੋੜ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ , ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਦੋਵੇਂ ਪਾਰਟੀਆਂ ਮਿਲ ਕੇ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਲਈ ਕੰਮ ਕਰਨਗੀਆਂ , ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਦੋਵੇਂ ਪਾਰਟੀਆਂ ਮਿਲ ਕੇ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਲਈ ਕੰਮ ਕਰਨਗੀਆਂ
ਇਸ ਮੌਕੇ ਓਮਾ ਸ਼ੰਕਰ ਬੀਜੇਪੀ ਆਗੂ ਅਤੇ ਵਿੱਕੀ ਰਾਏ ਬੀਜੇਪੀ ਆਗੂ ਸਮੇਤ ਹਾਜ਼ਰ ਵਰਕਰਾਂ ਨੇ ਵੀ ਕਿਹਾ ਕਿ ਆਉਣ ਵਾਲੀ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਨੂੰ ਜਿੱਤ ਪ੍ਰਾਪਤ ਕਰਵਾਉਣ ਵਿੱਚ ਪੂਰਾ ਸਹਿਯੋਗ ਦੇਣਗੇ , ਇਸ ਮੌਕੇ ਦੋਨਾਂ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਨੇ ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਆਪਣੀ ਖੁਸ਼ੀ ਸਾਂਝੀ ਕੀਤੀ
ਇਸ ਮੌਕੇ ਬਲਵਿੰਦਰ ਸਿੰਘ ਬਰਕਤਪੁਰ ਮੈਂਬਰ ਜਨਰਲ ਕੌਂਸਲ ਸ਼੍ਰੋਮਣੀ ਅਕਾਲੀ ਦਲ, ਪੰਕਜ ਕੁਮਾਰ ਵਪਾਰ ਵਿੰਗ ਹਲਕਾ ਪ੍ਰਧਾਨ, ਤਜਿੰਦਰ ਸਿੰਘ ਕੋਹਲੀ ਪ੍ਰਧਾਨ ਹਮਾਯੂਪੁਰ, ਜੈ ਸਿੰਘ ਬਾੜਾ,ਬਲਵਿੰਦਰ ਸਿੰਘ ਸਹਾਰਨ, ਜਰਨੈਲ ਸਿੰਘ ਖਾਲਸਾ ਪ੍ਰਧਾਨ ਬੀਸੀ ਵਿੰਗ,ਬੀਬੀ ਪਰਮਜੀਤ ਕੌਰ ਮਹਿਲਾ ਮੰਡਲ ਪ੍ਰਧਾਨ ਬੀਜੇਪੀ,ਸੋਨੀਆ ਮਹਿਲਾ ਪ੍ਰਧਾਨ ਬੀਜੇਪੀ,ਜਗਦੀਪ ਸਿੰਘ ਚੱਠਾ ਸਰਕਲ ਪ੍ਰਧਾਨ, ਸੁਖਦੀਪ ਸਿੰਘ ਬਹਿਲੋਲਪੁਰ ਸਰਕਲ ਪ੍ਰਧਾਨ, ਤਜਿੰਦਰ ਸਿੰਘ ਸੋਢਾ ਯੂਥ ਜਰਨਲ ਸਕੱਤਰ ਬਲਜੀਤ ਸਿੰਘ, ਰਾਜੂ, ਸ਼ੈਂਟੀ,ਗੁਰਮੀਤ ਸਿੰਘ, ਬਾਬਾ ਕੁਲਵਿੰਦਰ ਸਿੰਘ ਪਲਵਿੰਦਰ ਸਿੰਘ ਰਾਮਦਾਸ ਨਗਰ, ਰਾਕੇਸ਼ ਸਿੰਘ ਬਾਹਮਣ ਮਾਜਰਾ, ਲਲਿਤ ਕੁਮਾਰ, ਦਿਲਪ੍ਰੀਤ ਸਿੰਘ,ਕਮਲਜੀਤ ਸਿੰਘ,ਬਲਜੋਤ ਸਿੰਘ,ਹਰਪਵਿੱਤਰ ਸਿੰਘ, ਯੁਵਰਾਜ ਸਿੰਘ, ਬਿਕਰਮਜੀਤ ਸਿੰਘ, ਅਮਿਤ ਕੁਮਾਰ,ਬਲਵਿੰਦਰ ਸਿੰਘ ਜੌਹਲ ਆਦਿ ਹਾਜ਼ਰ ਸਨ
- Download Babushahi App
-
-