ਐਡਵੋਕੇਟ ਸ਼ਮਸ਼ਾਦ ਅਲੀ ਚੌਧਰੀ ਦੀ ਅਗਵਾਈ ਹੇਠ ਪੰਜਾਬ ਖੁਸ਼ਹਾਲ ਰੈਲੀ ਲਈ ਮਾਲੇਰਕੋਟਲਾ ਤੋਂ ਵੱਡਾ ਕਾਫਲਾ ਰਵਾਨਾ
**ਜਥੇ ਵਿੱਚ ਵੱਡੀ ਗਿਣਤੀ ਵਿੱਚ ਬੀਬੀਆਂ ਅਤੇ ਪਾਰਟੀ ਵਰਕਰਾਂ ਨੇ ਕੀਤੀ ਸ਼ਮੂਲੀਅਤ**
(ਇਸਮਾਈਲ ਏਸ਼ੀਆ)
ਮਾਲੇਰਕੋਟਲਾ, 26 ਨਵੰਬਰ 2026- ਆਮ ਆਦਮੀ ਪਾਰਟੀ ਵੱਲੋਂ ਮੋਗਾ ਵਿਖੇ ਕਰਵਾਈ ਜਾ ਰਹੀ ਪੰਜਾਬ ਖੁਸ਼ਹਾਲ ਰੈਲੀ ਵਿੱਚ ਸ਼ਮੂਲੀਅਤ ਕਰਨ ਲਈ ਅੱਜ ਮਾਲੇਰਕੋਟਲਾ ਤੋਂ ਪਾਰਟੀ ਦੇ ਸੀਨੀਅਰ ਆਗੂ ਆਮ ਆਦਮੀ ਐਡਵੋਕੇਟ ਸ਼ਮਸ਼ਾਦ ਅਲੀ ਚੌਧਰੀ ਮੈਂਬਰ ਪੰਜਾਬ ਵਕਫ਼ ਬੋਰਡ ਪਾਰਟੀ ਦੀ ਅਗਵਾਈ ਹੇਠ ਵੱਡਾ ਕਾਫਲਾ ਰਵਾਨਾ ਹੋਇਆ। ਇਸ ਕਾਫਲੇ ਵਿੱਚ ਵੱਡੀ ਗਿਣਤੀ ਵਿੱਚ ਬੀਬੀਆਂ ਅਤੇ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਐਡਵੋਕੇਟ ਸ਼ਮਸ਼ਾਦ ਅਲੀ ਚੌਧਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਲੋਕ ਭਲਾਈ ਦੇ ਖੇਤਰ ਵਿੱਚ ਕੀਤੇ ਗਏ ਉਪਰਾਲਿਆਂ ਨੂੰ ਲੋਕਾਂ ਤੱਕ ਪਹੁੰਚਾਉਣਾ ਸਮੇਂ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਮੋਗਾ ਵਿਖੇ ਹੋਣ ਵਾਲੀ ਪੰਜਾਬ ਖੁਸ਼ਹਾਲ ਰੈਲੀ ਪੰਜਾਬ ਦੀ ਸਿਆਸਤ ਨੂੰ ਨਵੀਂ ਦਿਸ਼ਾ ਦੇਣ ਵਾਲੀ ਸਾਬਤ ਹੋਵੇਗੀ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਾਰਟੀ ਪੰਜਾਬ ਵਿੱਚ ਮੁੜ ਸਰਕਾਰ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਸਰਕਾਰ ਦੀਆਂ ਪ੍ਰਾਪਤੀਆਂ ਦੇ ਆਧਾਰ ’ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲੇਗਾ।
ਐਡਵੋਕੇਟ ਚੌਧਰੀ ਨੇ ਕਿਹਾ ਕਿ ਪੰਜਾਬ ਖੁਸ਼ਹਾਲ ਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ ਅਤੇ ਬੀਬੀਆਂ ਵਿੱਚ ਭਾਰੀ ਜੋਸ਼ ਤੇ ਉਤਸ਼ਾਹ ਹੈ। ਮਾਲੇਰਕੋਟਲਾ ਤੋਂ ਵੱਡੀ ਗਿਣਤੀ ਵਿੱਚ ਬੀਬੀਆਂ ਅਤੇ ਵਰਕਰਾਂ ਦਾ ਰੈਲੀ ਵਿੱਚ ਸ਼ਮੂਲੀਅਤ ਕਰਨ ਲਈ ਰਵਾਨਾ ਹੋਣਾ ਪਾਰਟੀ ਪ੍ਰਤੀ ਲੋਕਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ।ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਦੇ ਹੋਰ ਆਗੂ ਅਤੇ ਵਰਕਰ ਵੀ ਮੌਜੂਦ ਸਨ।
- Download Babushahi App
-
-