ਮਾਲਵਾ ਖੇਤਰ ਵਿੱਚ ਅਕਾਲੀ ਦਲ ਨੂੰ ਵੱਡਾ ਝਟਕਾ, ਕਾਂਗਰਸ ਹੋਈ ਹੋਰ ਮਜ਼ਬੂਤ: ਬੁੱਢਲਾਡਾ ਤੋਂ ਦੋ ਵਾਰ ਉਮੀਦਵਾਰ ਰਹੇ ਡਾ. ਨਿਸ਼ਾਨ ਸਿੰਘ ਹਾਕਮਵਾਲਾ ਕਾਂਗਰਸ ਵਿੱਚ ਹੋਏ ਸ਼ਾਮਲ; ਸੂਬਾ ਪ੍ਰਧਾਨ ਪਰਗਟ ਸਿੰਘ ਨੇ ਕੀਤਾ ਨਿੱਘਾ ਸਵਾਗਤ
Ravi Jakhu
ਚੰਡੀਗੜ੍ਹ/ਬੁੱਢਲਾਡਾ, 27 ਨਵੰਬਰ, 2026: ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮਾਲਵਾ ਖੇਤਰ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਵੱਡਾ ਸਿਆਸੀ ਝਟਕਾ ਲੱਗਿਆ ਹੈ, ਜਦਕਿ ਕਾਂਗਰਸ ਪਾਰਟੀ ਦਾ ਕਾਫ਼ਲਾ ਹੋਰ ਮਜ਼ਬੂਤ ਹੋਇਆ ਹੈ। ਹਲਕਾ ਬੁੱਢਲਾਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ, ਨਾਮਵਰ ਡਾਕਟਰ ਅਤੇ ਸਾਲ 2017 ਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੇ ਉਮੀਦਵਾਰ ਰਹੇ ਡਾ. ਨਿਸ਼ਾਨ ਸਿੰਘ ਹਾਕਮਵਾਲਾ ਨੇ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਕਾਂਗਰਸ ਪਾਰਟੀ ਦਾ ਹੱਥ ਫੜ ਲਿਆ ਹੈ।

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਪ੍ਰਧਾਨ ਸ. ਪਰਗਟ ਸਿੰਘ ਵੱਲੋਂ ਉਨ੍ਹਾਂ ਨੂੰ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕਰਦਿਆਂ ਕਾਂਗਰਸ ਪਰਿਵਾਰ ਵਿੱਚ ਨਿੱਘਾ ਸਵਾਗਤ ਕੀਤਾ ਗਿਆ। ਪਾਰਟੀ ਆਗੂਆਂ ਅਨੁਸਾਰ, ਡਾ. ਨਿਸ਼ਾਨ ਸਿੰਘ ਹਾਕਮਵਾਲਾ ਦੇ ਸ਼ਾਮਲ ਹੋਣ ਨਾਲ ਹਲਕਾ ਬੁੱਢਲਾਡਾ ਸਮੇਤ ਸਮੁੱਚੇ ਮਾਲਵਾ ਖੇਤਰ ਅੰਦਰ ਕਾਂਗਰਸ ਦੀ ਜ਼ਮੀਨੀ ਪਕੜ ਹੋਰ ਮਜ਼ਬੂਤ ਹੋਵੇਗੀ।
- Download Babushahi App
-
-