ਪੰਜਾਬ ਵਿੱਚ 100% ਬਿਜਲੀਕਰਣ ਦਾ ਇਤਿਹਾਸ
ਪੰਜਾਬ ਵਿੱਚ ਅੱਜ ਤੋਂ 109 ਸਾਲ 6 ਮਹੀਨੇ ਪਹਿਲਾਂ 8 ਫਰਵਰੀ, 1916 ਨੂੰ ਮਿਉਂਸਪਲ ਵਿਭਾਗ ਵੱਲੋਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸੀ.ਐਮ.ਕਿੰਗ ਦੇ ਨਾਮ ਤੇ ਪਹਿਲਾ ਬਿਜਲੀ ਕੁਨੈਕਸ਼ਨ ਜਾਰੀ ਕੀਤਾ ਗਿਆ ਸੀ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਪਹਿਲਾਂ ਪੰਜਾਬ ਸਟੇਟ ਇਲੈਕਟ੍ਰੀਸਿਟੀ ਬੋਰਡ ਨੇ ਅੱਜ ਤੋਂ 49 ਸਾਲ 3 ਮਹੀਨੇ ਪਹਿਲਾਂ 26 ਮਈ, 1976 ਨੂੰ ਪੰਜਾਬ ਸੂਬੇ ਨੂੰ 100% ਬਿਜਲੀਕਰਣ ਦਾ ਟਿੱਚਾ ਪੂਰਾ ਕਰ ਲਿਆ ਸੀ।
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸੰਚਾਲਣ ਦੱਖਣ ਜੌਨ ਦੇ ਮੁੱਖ ਇੰਜੀਨੀਅਰ ਇੰਜ. ਰਤਨ ਕੁਮਾਰ ਮਿੱਤਲ ਨੇ ਦੱਸਿਆ ਹੈ ਕਿ ਹਰਿਆਣਾ ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਨੇ 100% ਬਿਜਲੀਕਰਨ ਕਰਕੇ ਹਰਿਆਣੇ ਦਾ ਨਾਮ ਬਿਜਲੀ ਖੇਤਰ ਵਿੱਚ ਸੁਨਹਿਰੀ ਅੱਖਰਾਂ ਵਿੱਚ ਦਰਜ਼ ਕਰਵਾ ਦਿੱਤਾ । ਉਨ੍ਹਾਂ ਦੱਸਿਆ ਹੈ ਕਿ 29 ਨਵੰਬਰ, 1970 ਨੂੰ ਉਸ ਸਮੇਂ ਦੇਸ਼ ਦੀ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਨੇ ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਪਿੰਡ ਉੱਚਾਣੀ ਵਿੱਚ ਬਿਜਲੀ ਸਪਲਾਈ ਦਾ ਉਦਘਾਟਨ ਕਰਕੇ ਹਰਿਆਣੇ ਨੂੰ ਪਹਿਲੇ ਨੰਬਰ ਤੇ ਦਰਜ਼ ਕਰਵਾਇਆ । ਇਸ ਸਮੇਂ ਸ੍ਰੀ ਬੰਸੀ ਲਾਲ ਹਰਿਆਣਾ ਦੇ ਮੁੱਖ ਮੰਤਰੀ ਸਨ ।
ਇਸ ਪਿੰਡ ਦੇ ਬਾਹਰ ਇਸ ਇਤਿਹਾਸਕ ਜਿੱਤ ਨੂੰ ਸਦੀਵੀ ਯਾਦਗਾਰ ਬਣਾਉਣ ਲਈ ਪਿੰਡ ਦੇ ਬਾਹਰ ਇੱਕ ਵਿਸ਼ਾਲ ਟਾਵਰ ਲਗਾਇਆ ਗਿਆ । ਹਰਿਆਣਾ ਇਸ ਸਮੇਂ ਵੱਖ ਵੱਖ ਸ਼੍ਰੇਣੀਆਂ ਦੇ ਲਗਭਗ 82 ਲੱਖ ਦੇ ਕਰੀਬ ਬਿਜਲੀ ਖਪਤਕਾਰਾਂ ਦੇ ਅਹਾਤਿਆਂ ਨੂੰ ਰੁਸ਼ਨਾਉਂਦੇ ਹੋਏ, ਹਰਿਆਣਾ ਦੀ ਆਰਥਿਕਤਾ ਨੂੰ ਮਜ਼ਬੂਤ ਕਰ ਰਿਹਾ ਹੈ ਅਤੇ ਇਸ ਤੋਂ ਇਲਾਵਾ ਹਰਿਆਣੇ ਰਾਜ ਦ ਦੀ ਤਰੱਕੀ ਵਿੱਚ ਮੁੱਖ ਭਾਈਵਾਲ ਹੈ।
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸੰਚਾਲਣ ਦੱਖਣ ਦੇ ਮੁੱਖ ਇੰਜੀਨੀਅਰ ਇੰਜ. ਰਤਨ ਕੁਮਾਰ ਮਿੱਤਲ ਨੇ ਦੱਸਿਆ ਹੈ ਕਿ ਭਾਰਤ ਦੇ ਉਸ ਸਮੇਂ ਦੇ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਨੇ ਮਲੇਰਕੋਟਲਾ ਦੇ ਨੇੜੇ ਪਿੰਡ ਰਹਿਮਤਗੜ੍ਹ (ਜੋ ਕਿ ਪਹਿਲਾਂ ਸੰਗਰੂਰ ਜ਼ਿਲ੍ਹੇ ਵਿੱਚ ਸੀ, ਅੱਜ ਕਲ੍ਹ ਮਲੇਰਕੋਟਲਾ ਜ਼ਿਲ੍ਹੇ ਅਧੀਨ ਹੈ) ਵਿਖੇ ਸਵਿੱਚ ਦਬਾ ਕੇ ਬਿਜਲੀ ਸਪਲਾਈ ਦਾ ਉਦਘਾਟਨ ਕੀਤਾ। ਇਸ ਤਰ੍ਹਾਂ ਪੰਜਾਬ ਦੇ ਦੇਸ਼ ਦਾ ਦੂਜਾ ਸੂਬਾ ਬਣ ਗਿਆ ਜਿਸ ਨੇ 100% ਬਿਜਲੀਕਰਣ ਦਾ ਟਿੱਚਾ ਮਿੱਥੇ ਗਏ ਸਮੇਂ ਤੋਂ 12 ਸਾਲ ਪਹਿਲਾਂ ਪੂਰਾ ਕਰ ਲਿਆ ਸੀ। ।
ਮੁੱਖ ਇੰਜੀਨੀਅਰ ਇੰਜ਼: ਰਤਨ ਮਿਤਲ ਨੇ ਦਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਇਸ ਸਮੇਂ ਇਕ ਕਰੌੜ 8 ਲੱਖ ਤੋਂ ਵੱਧ ਵੱਖ ਵੱਖ ਸ਼੍ਰੇਣੀਆਂ ਦੇ ਬਿਜਲੀ ਖਪਤਕਾਰਾਂ ਦੇ ਅਹਾਤਿਆਂ ਨੂੰ ਰੋਸ਼ਨਾਉਦਿਆਂ ਪੰਜਾਬ ਦੇ ਸਰਵਪੱਖੀ ਵਿਕਾਸ ਅਤੇ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਿਹਾ ਹੈ।
1970 ਵੇਂ ਦਹਾਕੇ ਵਿੱਚ ਕੇਂਦਰ ਸਰਕਾਰ ਦੇ 20 ਨੁਕਾਤੀ ਆਰਥਿਕ ਪ੍ਰੋਗਰਾਮ ਨੂੰ ਤੇਜ਼ੀ ਅਤੇ ਪ੍ਰਭਾਵਸ਼ਾਲੀ ਵਿਊਂਤਬੰਦੀ ਨਾਲ ਲਾਗੂ ਕਰਦਿਆਂ ਪੰਜਾਬ ਸੂਬੇ ਵਿੱਚ 100% ਬਿਜਲੀਕਰਨ ਦਾ ਟਿੱਚਾ ਮਿੱਥੇ ਗਏ ਸਮੇਂ ਤੋਂ 12 ਸਾਲ ਪਹਿਲਾਂ ਪੂਰਾ ਕਰ ਲਿਆ ਸੀ। ਗਿਆਨੀ ਜ਼ੈਲ ਸਿੰਘ ਉਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਸਨ।
ਪੰਜਾਬ ਦੀ 80% ਆਬਾਦੀ ਪਿੰਡਾਂ ਵਿੱਚ ਵਸਦੀ ਹੈ ਅਤੇ ਦਿਹਾਤੀ ਇਲਾਕਿਆਂ ਵਿੱਚ ਵਸਦੇ ਨਾਗਰਿਕਾਂ ਦੇ ਸਮਾਜਿਕ ਅਤੇ ਆਰਥਿਕ ਪੱਧਰ ਨੂੰ ਊਚਾ ਚੁੱਕਣ ਲਈ ਬਿਜਲੀ ਦਾ ਹੋਣਾ ਅਤਿਅੰਤ ਜ਼ਰੂਰੀ ਸੀ। ਪੰਜਾਬ ਸਟੇਟ ਇਲੈਕਟ੍ਰੀਸਿਟੀ ਬੋਰਡ ਨੇ ਦਿਹਾਤੀ ਖੇਤਰਾਂ ਵਿੱਚ ਬਿਜਲੀ ਅਤੇ ਟਿਊਬਵੈਲ ਕੁਨੈਕਸ਼ਨਾਂ ਨੂੰ ਜਾਰੀ ਕਰਨ ਦਾ ਕੰਮ ਵਿਊਂਤਬੰਦੀ ਢੰਗ ਨਾਲ ਸ਼ੁਰੂ ਕੀਤਾ। ਇਸ ਦਾ ਮੁੱਖ ਮੰਤਵ ਕਿਸਾਨਾਂ ਦੀ ਆਰਥਿਕ ਸਥਿਤੀ ਵਿੱਚ ਸੁਧਾਰ ਅਤੇ ਦੇਸ਼ ਦੇ ਕੇਂਦਰੀ ਅੰਨ ਭੰਡਾਰ ਵਿੱਚ ਪੰਜਾਬ ਦਾ ਵੱਡਾ ਯੋਗਦਾਨ ਪਾਉਣਾ ਜਾਪਦਾ ਸੀ!
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸੰਚਾਲਣ ਦੱਖਣ ਜੌਨ ਦੇ ਮੁੱਖ ਇੰਜੀਨੀਅਰ ਇੰਜ. ਰਤਨ ਕੁਮਾਰ ਮਿੱਤਲ ਨੇ ਦੱਸਿਆ ਹੈ ਕਿ ਹਰਿਆਣਾ ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਨੇ 100% ਬਿਜਲੀਕਰਨ ਕਰਕੇ ਹਰਿਆਣੇ ਦਾ ਨਾਮ ਬਿਜਲੀ ਖੇਤਰ ਵਿੱਚ ਸੁਨਹਿਰੀ ਅੱਖਰਾਂ ਵਿੱਚ ਦਰਜ਼ ਕਰਵਾ ਦਿੱਤਾ ।
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸੰਚਾਲਣ ਦੱਖਣ ਦੇ ਮੁੱਖ ਇੰਜੀਨੀਅਰ ਇੰਜ. ਰਤਨ ਕੁਮਾਰ ਮਿੱਤਲ ਨੇ ਦੱਸਿਆ ਹੈ ਕਿ ਭਾਰਤ ਦੇ ਉਸ ਸਮੇਂ ਦੇ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਨੇ ਮਲੇਰਕੋਟਲਾ ਦੇ ਨੇੜੇ ਪਿੰਡ ਰਹਿਮਤਗੜ੍ਹ (ਜੋ ਕਿ ਪਹਿਲਾਂ ਸੰਗਰੂਰ ਜ਼ਿਲ੍ਹੇ ਵਿੱਚ ਸੀ, ਅੱਜ ਕਲ੍ਹ ਮਲੇਰਕੋਟਲਾ ਜ਼ਿਲ੍ਹੇ ਅਧੀਨ ਹੈ) ਵਿਖੇ ਸਵਿੱਚ ਦਬਾ ਕੇ ਬਿਜਲੀ ਸਪਲਾਈ ਦਾ ਉਦਘਾਟਨ ਕੀਤਾ। ਇਸ ਤਰ੍ਹਾਂ ਪੰਜਾਬ ਦੇ ਦੇਸ਼ ਦਾ ਦੂਜਾ ਸੂਬਾ ਬਣ ਗਿਆ ਜਿਸ ਨੇ 100% ਬਿਜਲੀਕਰਣ ਦਾ ਟਿੱਚਾ ਮਿੱਥੇ ਗਏ ਸਮੇਂ ਤੋਂ 12 ਸਾਲ ਪਹਿਲਾਂ ਪੂਰਾ ਕਰ ਲਿਆ ਸੀ।
ਮੁੱਖ ਇੰਜੀਨੀਅਰ ਇੰਜ. ਰਤਨ ਕੁਮਾਰ ਮਿੱਤਲ ਨੇ ਦੱਸਿਆ ਹੈ ਕਿ ਭਾਰਤ ਦੇ ਉਸ ਸਮੇਂ ਦੇ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਨੇ ਮਲੇਰਕੋਟਲਾ ਦੇ ਨੇੜੇ ਪਿੰਡ ਰਹਿਮਤਗੜ੍ਹ (ਜੋ ਕਿ ਪਹਿਲਾਂ ਸੰਗਰੂਰ ਜ਼ਿਲ੍ਹੇ ਵਿੱਚ ਸੀ, ਅੱਜ ਕਲ੍ਹ ਮਲੇਰਕੋਟਲਾ ਜ਼ਿਲ੍ਹੇ ਅਧੀਨ ਹੈ) ਵਿਖੇ ਸਵਿੱਚ ਦਬਾ ਕੇ ਬਿਜਲੀ ਸਪਲਾਈ ਦਾ ਉਦਘਾਟਨ ਕੀਤਾ। ਇਸ ਤਰ੍ਹਾਂ ਪੰਜਾਬ ਦੇ ਦੇਸ਼ ਦਾ ਦੂਜਾ ਸੂਬਾ ਬਣ ਗਿਆ ਜਿਸ ਨੇ 100% ਬਿਜਲੀਕਰਣ ਦਾ ਟਿੱਚਾ ਮਿੱਥੇ ਗਏ ਸਮੇਂ ਤੋਂ 12 ਸਾਲ ਪਹਿਲਾਂ ਪੂਰਾ ਕਰ ਲਿਆ ਸੀ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਇਸ ਸਮੇਂ ਇਕ ਕਰੌੜ 8 ਲੱਖ ਤੋਂ ਵੱਧ ਵੱਖ ਵੱਖ ਸ਼੍ਰੇਣੀਆਂ ਦੇ ਬਿਜਲੀ ਖਪਤਕਾਰਾਂ ਦੇ ਅਹਾਤਿਆਂ ਨੂੰ ਰੋਸ਼ਨਾਉਦਿਆਂ ਪੰਜਾਬ ਦੇ ਸਰਵਪੱਖੀ ਵਿਕਾਸ ਅਤੇ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਿਹਾ ਹੈ।

-
ਮਨਮੋਹਨ ਸਿੰਘ, ਲੋਕ ਸੰਪਰਕ ਸਲਾਹਕਾਰ ਉਪ ਸਕੱਤਰ ਲੋਕ ਸੰਪਰਕ (ਸੇਵਾ ਮੁਕਤ) ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ
iopspcl@gmail.com
8437725172
Disclaimer : The opinions expressed within this article are the personal opinions of the writer/author. The facts and opinions appearing in the article do not reflect the views of Babushahi.com or Tirchhi Nazar Media. Babushahi.com or Tirchhi Nazar Media does not assume any responsibility or liability for the same.