ਪੰਜਾਬ ਕਾਂਗਰਸ ਭੁਪੇਸ਼ ਬਘੇਲ ਅਤੇ ਸੁਖਪਾਲ ਸਿੰਘ ਖਹਿਰਾ ਨਾਲ ਡੱਟ ਕੇ ਖੜੇਗੀ -- ਸੁਖਜਿੰਦਰ ਸਿੰਘ ਰੰਧਾਵਾ
ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਹੈ ਕਿ ਪੰਜਾਬ ਕਾਂਗਰਸ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਭੁਪੇਸ਼ ਬਘੇਲ ਅਤੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸਰਦਾਰ ਸੁਖਪਾਲ ਸਿੰਘ ਖਹਿਰਾ ਦੀ ਚੰਡੀਗੜ੍ਹ ਵਿਚਲੀ ਪ੍ਰਾਪਰਟੀ ਈਡੀ ਵੱਲੋਂ ਕੁਰਕ ਕਰਨ ਜ਼ੋਰਦਾਰ ਨਿੰਦਾ ਕਰਦੇ ਹੋਏ ਕਿਹਾ ਕਿ ਭਾਜਪਾ ਅਤੇ ਈਡੀ ਦੀ ਇਹ ਕਾਰਵਾਈ ਪੰਜਾਬ ਵਿੱਚ ਕਾਂਗਰਸ ਪਾਰਟੀ ਦੇ ਦਿਨੋਂ ਦਿਨ ਵੱਧ ਰਹੇ ਗਰਾਫ ਤੋਂ ਘਬਰਾਹਟ ਦਾ ਨਤੀਜਾ ਹੈ ਤੇ ਭਾਜਪਾ ਦੀ ਇਹ ਘਨੋਣੀ ਚਾਲ ਹੈ ਜੋ ਈਡੀ ਦਾ ਸਹਾਰਾ ਲੈ ਕਿ ਸ੍ਰੀ ਭੁਪੇਸ਼ ਭੁਗੇਲ ਅਤੇ ਸਰਦਾਰ ਸੁਖਪਾਲ ਸਿੰਘ ਖਹਿਰਾ ਨੂੰ ਬੇਵਜ੍ਹਾ ਤੰਗ ਪ੍ਰੇਸਾਨ ਕਰ ਰਹੀ ਹੈ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਭਾਜਪਾ ਅਤੇ ਈਡੀ ਦੇ ਅਜਿਹੇ ਹੱਥਕੰਡਿਆਂ ਤੋਂ ਡਰਨ ਵਾਲੀ ਨਹੀਂ ਤੇ ਆਪਣੇ ਪੰਜਾਬ ਕਾਂਗਰਸ ਦੇ ਮਾਮਲਿਆਂ ਦੇ ਇੰਚਾਰਜ ਸ੍ਰੀ ਭੁਪੇਸ਼ ਬਘੇਲ ਅਤੇ ਸੁਖਪਾਲ ਸਿੰਘ ਖਹਿਰਾ ਨਾਲ ਡੱਟ ਕਿ ਚਟਾਨ ਵਾਂਗ ਖੜੇਗੀ ਅਤੇ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਹੋਰ ਵੀ ਬੁਲੰਦ ਇਰਾਦੇ ਨਾਲ ਆਪਣੀਆਂ ਸਰਗਰਮੀਆਂ ਜਾਰੀ ਰੱਖੇਗੀ । ਮੀਡੀਆ ਨੂੰ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਹਵਾਲੇ ਨਾਲ ਉਨ੍ਹਾਂ ਦੇ ਵਿਸ਼ਵਾਸਪਾਤਰ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ