ਰੰਧਾਵਾ ਨੇ 1 ਕਰੋੜ 12 ਲੱਖ 40 ਹਜ਼ਾਰ ਰੁਪਏ ਦੇ ਨਵੇਂ ਵਿਕਾਸ ਕਾਰਜ 7 ਵੱਖ-ਵੱਖ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਕੀਤੇ ਸਮਰਪਿਤ
ਹਰਜਿੰਦਰ ਸਿੰਘ ਭੱਟੀ
- ਪੰਜਾਬ ਸਿੱਖਿਆ ਕ੍ਰਾਂਤੀ ਸੂਬੇ ਦੇ ਹਰ ਪਿੰਡ ਅਤੇ ਸ਼ਹਿਰ ਦੇ ਸਕੂਲਾਂ ਦੀ ਨੁਹਾਰ ਬਦਲਣ ਵਿੱਚ ਕਾਰਗਰ ਸਿੱਧ ਹੋ ਰਹੀ ਹੈ
- ਰਾਣੀਮਾਜਰਾ ਸਕੂਲ ਦੇ ਵਿਦਿਆਰਥੀਆਂ ਦੁਆਰਾ ਕੱਢੀ ਗਈ ਯੁੱਧ ਨਸ਼ਿਆਂ ਵਿਰੁੱਧ ਰੈਲੀ*
ਲਾਲੜੂ/ਐੱਸ ਏ ਐੱਸ ਨਗਰ, 16 ਮਈ 2025: ਡੇਰਾਬੱਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਆਪਣੇ ਵਿਧਾਨ ਸਭਾ ਹਲਕੇ ਦੇ ਲਾਲੜੂ ਖੇਤਰ ਅੰਦਰ ਆਉਂਦੇ ਸੱਤ ਸਕੂਲਾਂ ਵਿੱਚ 01 ਕਰੋੜ 12 ਲੱਖ 40 ਹਜ਼ਾਰ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕਰਕੇ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ।
ਸਿੱਖਿਆ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਵਿਰਕ ਨੇ ਵਿਧਾਇਕ ਰੰਧਾਵਾ ਦੁਆਰਾ ਅੱਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ ਵੱਖ-ਵੱਖ ਵਿਕਾਸ ਕਾਰਜਾਂ ਦਾ ਵੇਰਵਾ ਦਿੰਦਿਆਂ ਦੱਸਿਆ ਹਲਕਾ ਵਿਧਾਇਕ ਡੇਰਾਬਸੀ ਸ: ਕੁਲਜੀਤ ਸਿੰਘ ਰੰਧਾਵਾ ਨੇ ਹੰਡੇਸਰਾ ਦੇ ਪਿੰਡ ਰਾਣੀਮਾਜਰਾ ਵਿਖੇ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ 11 ਲੱਖ ਦੀ ਲਾਗਤ (ਇੱਕ ਆਧੁਨਿਕ ਕਲਾਸ ਰੂਮ, ਚਾਰਦੀਵਾਰੀ),ਹੰਡੇਸਰਾ ਦੇ ਪਿੰਡ ਰਾਣੀਮਾਜਰਾ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ 59 ਲੱਖ ਦੀ ਲਾਗਤ(ਤਿੰਨ ਕਲਾਸ ਰੂਮ, ਕੰਪਿਊਟਰ ਲੈਬ ,ਚਾਰਦੀਵਾਰੀ), ਹੰਡੇਸਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ 7.51 ਲੱਖ ਦੀ ਲਾਗਤ (ਇੱਕ ਕਲਾਸ ਰੂਮ), ਹੰਡੇਸਰਾ ਦੇ ਪਿੰਡ ਖੇਲਣ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ 11 ਲੱਖ 30 ਹਜਾਰ 800 ਰੁਪਏ ਦੀ ਲਾਗਤ ਨਾਲ ਹੋਈ (ਚਾਰਦੀਵਾਰੀ), ਹੰਡੇਸਰਾ ਦੇ ਪਿੰਡ ਖੇਲਣ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ 3.50 ਲੱਖ ਰੁਪਏ ਦੀ ਲਾਗਤ ਨਾਲ ਹੋਈ (ਚਾਰਦੀਵਾਰੀ), ਹੰਡੇਸਰਾ ਦੇ ਪਿੰਡ ਮਾਲਣ ਵਿਖੇ ਸਰਕਾਰੀ ਐਲੀਮੈਂਟਰੀ ਸਕੂਲ ਵਿੱਚ 5.10 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜ ਅਤੇ ਹੰਡੇਸਰਾ ਦੇ ਪਿੰਡ ਨਗਲਾ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿੱਚ 15 ਲੱਖ ਰੁਪਏ ਦੀ ਲਾਗਤ ਨਾਲ ਬਣੇ 2 ਸਮਾਰਟ ਕਲਾਸ ਰੂਮ ਦਾ ਉਦਘਾਟਨ ਕਰ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ ਹਨ। ਇਸ ਮੌਕੇ ਰਾਣੀਮਾਜਰਾ ਸਕੂਲ ਦੇ ਵਿਦਿਆਰਥੀਆਂ ਵੱਲੋਂ ਨਸ਼ਿਆਂ ਤੋਂ ਦੂਰ ਰਹਿਣ ਲਈ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਨੂੰ ਦਰਸਾਉਂਦੀ ਹੋਈ ਯੁੱਧ ਨਸ਼ਿਆਂ ਵਿਰੁੱਧ ਸਾਇਕਲ ਰੈਲੀ ਵੀ ਕੱਢੀ ਗਈ।
ਇਸ ਮੌਕੇ ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਹਰ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਪਹਿਲਾਂ ਨਾਲੋਂ ਬਹੁਤ ਸੁਧਾਰ ਹੋਇਆ ਹੈ। ਸਿੱਖਿਆ ਦੀ ਗੁਣਵੱਤਾ ਵਿਚ ਲਿਆਂਦੀ ਗਈ ਤਬਦੀਲੀ ਨੇ ਸਾਬਤ ਕਰ ਦਿੱਤਾ ਹੈ ਕਿ ਹੁਣ ਸਰਕਾਰੀ ਸਕੂਲਾਂ ਦੇ ਬਾਰਵੀਂ ਦੇ ਆਏ ਨਤੀਜਿਆਂ ਵਿੱਚ ਸਰਕਾਰੀ ਸਕੂਲਾਂ ਦੇ ਬੱਚਿਆਂ ਵੱਲੋਂ ਮੱਲਾਂ ਮਾਰੀਆਂ ਗਈਆਂ ਹਨ। ਸਰਕਾਰੀ ਸਕੂਲਾਂ ਦੇ ਨਤੀਜਿਆਂ ਨੇ ਪੰਜਾਬ ਦੇ ਲੋਕਾਂ ਦਾ ਸਰਕਾਰੀ ਸਕੂਲਾਂ ਵਿੱਚ ਪਿਛਲੀਆਂ ਸਰਕਾਰਾਂ ਸਮੇਂ ਖੁੱਸਿਆ ਵਿਸ਼ਵਾਸ ਬਹਾਲ ਕਰ ਦਿੱਤਾ ਹੈ। ਲੋਕ ਆਪਣਿਆਂ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਾਉਣ ਲਈ ਤਰਜੀਹ ਦੇ ਰਹੇ ਹਨ। ਵਿਧਾਇਕ ਰੰਧਾਵਾ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਸਕੂਲਾਂ ਨੂੰ ਜੋ ਆਧੁਨਿਕ ਸਹੂਲਤਾਂ ਦਿੱਤੀਆਂ ਗਈਆਂ ਹਨ, ਉਹ ਕਾਬਲੇ ਤਾਰੀਫ ਹਨ। ਇਨ੍ਹਾਂ ਸਹੂਲਤਾਂ ਸਦਕਾ ਸਰਕਾਰੀ ਸਕੂਲਾਂ ਦੀ ਦਿੱਖ ਵਿੱਚ ਬਹੁਤ ਸੁਧਾਰ ਹੋਇਆ ਹੈ।
ਉਹਨਾਂ ਕਿਹਾ ਕਿ ਵੱਖ-ਵੱਖ ਸਕੂਲਾਂ ਵਿੱਚ ਜਾਣ ਉਪਰੰਤ ਪਤਾ ਚਲਦਾ ਹੈ ਕਿ ਸਰਕਾਰੀ ਦੀ ਸਕੂਲਾਂ ਦੀ ਨੁਹਾਰ ਵਿੱਚ ਪਹਿਲਾਂ ਨਾਲੋਂ ਕਿੰਨੀ ਤਬਦੀਲੀ ਆਈ ਹੈ। ਸਕੂਲਾਂ ਵਿੱਚ ਨਵੇਂ-ਨਵੇਂ ਕਮਰੇ, ਸਮਾਰਟ ਕਲਾਸ ਰੂਮ, ਕੰਪਿਊਟਰ ਤੇ ਸਾਇੰਸ ਲੈਬ, ਸਾਫ ਪੀਣ ਵਾਲੇ ਪਾਣੀ ਦੀ ਵਿਵਸਥਾ, ਖੇਡ ਦੇ ਮੈਦਾਨ ਅਤੇ ਮਿਡ ਡੇਅ ਮੀਲ ਦੀ ਵਧੀਆ ਵਿਵਸਥਾ ਹੈ।
ਇਸ ਮੌਕੇ ਇਹਨਾਂ ਸਕੂਲਾਂ ਦੇ ਅਧਿਆਪਕਾਂ ਤੋਂ ਇਲਾਵਾ ਇਲਾਕੇ ਦੇ ਪੰਚ-ਸਰਪੰਚ ਅਤੇ ਮੋਹਤਬਰ ਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਟੀਮ ਮੌਜੂਦ ਰਹੀ।