ਪੰਜਾਬ ਸਿੱਖਿਆ ਕ੍ਰਾਂਤੀ ਸਰਕਾਰੀ ਸਕੂਲਾਂ ਵਿੱਚ ਉਸਾਰੂ ਮਾਹੌਲ ਸਿਰਜਣ ਲਈ ਸਹਾਈ ਸਿੱਧ ਹੋਵੇਗੀ- MLA ਅਮਰਗੜ੍ਹ
* ਸਿੱਖਿਆ ਕ੍ਰਾਂਤੀ ਲਹਿਰ ਨੇ ਮਾਪਿਆਂ ’ਚ ਸਰਕਾਰੀ ਸਕੂਲਾਂ ਦਾ ਰੁਝਾਨ ਪੈਦਾ ਕੀਤਾ- ਗੱਜਣਮਾਜਰਾ
* ਹਲਕਾ ਵਿਧਾਇਕ ਅਮਰਗੜ੍ਹ ਨੇ ਹਲਕੇ ਦੇ 4 ਸਕੂਲਾਂ ਵਿੱਚ 38 ਲੱਖ 60 ਹਜਾਰ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਅਮਰਗੜ੍ਹ 16 ਮਈ 2025 - ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਹਲਕਾ ਅਮਰਗੜ੍ਹ ਤੋਂ ਵਿਧਾਇਕ ਪ੍ਰੋ ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਹਲਕੇ ਦੇ ਚਾਰ ਪਿੰਡਾਂ ਦੇ ਸਰਕਾਰੀ ਪ੍ਰਾਇਮਰੀ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 38 ਲੱਖ 60 ਹਜਾਰ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਕੇ ਲੋਕ ਅਰਪਣ ਕੀਤਾ। ਇਹ ਕਾਰਜ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਦਾ ਹਿੱਸਾ ਹਨ, ਜਿਨ੍ਹਾਂ ਰਾਹੀਂ ਸਕੂਲਾਂ ਵਿੱਚ ਸਿੱਖਿਆ ਦੇ ਮਾਹੌਲ ਨੂੰ ਹੋਰ ਬਿਹਤਰ ਬਣਾਇਆ ਜਾ ਰਿਹਾ ਹੈ।
ਇਸ ਮੌਕੇ ਉਨ੍ਹਾਂ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸਬੰਧੋਨ ਕਰਦਿਆ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ, ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਰੁਸ਼ਨਾਉਣ ਲਈ ਅਹਿਮ ਜ਼ਰੀਆ ਸਾਬਤ ਹੋ ਰਹੀ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀ ਆਪਣੀ ਕਾਬਲੀਅਤ ਅਤੇ ਮਿਹਨਤ ਸਦਕਾ ਹਰ ਖੇਤਰ ਵਿੱਚ ਮੋਹਰੀ ਸਥਾਨ ਹਾਸਿਲ ਕਰਨਗੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਮੁਹਿੰਮ ਯੋਜਨਾਬੱਧ ਤਰੀਕੇ ਨਾਲ ਚਲਾਈ ਜਾ ਰਹੀ ਹੈ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਅਜਿਹਾ ਉਸਾਰੂ ਮਾਹੌਲ ਸਿਰਜਿਆ ਜਾ ਸਕੇ ਜਿਸ ਨਾਲ ਨਵੇਂ ਦਾਖਲਿਆਂ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਉਡੀਕ ਨਾ ਕਰਨੀ ਪਵੇ।
ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਵਲੋਂ ਅੱਜ ਪਿੰਡ ਬਿੰਜੋਕੀ ਖੁਰਦ, ਪਿੰਡ ਉੱਪਲ ਖੇੜੀ, ਪਿੰਡ ਭੜੀ ਮਾਨਸਾ ਅਤੇ ਪਿੰਡ ਭੱਟੀਆਂ ਕਲਾਂ ਵਿਖੇ 38 ਲੱਖ 60 ਹਜਾਰ ਰੁਪਏ ਦੀ ਲਾਗਤ ਨਾਲ ਸਕੂਲਾਂ ਦੇ ਬੁਨਿਆਂਦੀ ਸੁਧਾਰਾਂ ਨਾਲ ਸਬੰਧਤ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ । ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਸਰਕਾਰੀ ਪ੍ਰਾਇਮਰੀ ਸਕੂਲ ਬਿੰਜੋਕੀ ਖੁਰਦ ਵਿਖੇ ਕਰੀਬ 08 ਲੱਖ 70 ਹਜਾਰ ਰੁਪਏ ਦੀ ਲਾਗਤ ਨਾਲ ਉਸਾਰੇ ਨਵੇਂ ਕਲਾਸਰੂਮ ਅਤੇ ਚਾਰਦਿਵਾਰੀ, ਸਰਕਾਰੀ ਪ੍ਰਾਇਮਰੀ ਸਕੂਲ ਉੱਪਲ ਖੇੜੀ ਵਿਖੇ ਕਰੀਬ 04 ਲੱਖ 40 ਹਜਾਰ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਅਤੇ ਕਮਰੇ ਦੀ ਰਿਪੇਅਰ, ਸਰਕਾਰੀ ਪ੍ਰਾਇਮਰੀ ਸਕੂਲ ਭੜੀ ਮਾਨਸਾ ਵਿਖੇ ਕਰੀਬ 08 ਲੱਖ ਰੁਪਏ ਦੀ ਲਾਗਤ ਨਾਲ ਚਾਰਦਿਵਾਰੀ ਅਤੇ ਸਰਕਾਰੀ ਹਾਈ ਸਕੂਲ ਭੱਟੀਆਂ ਕਲਾਂ ਵਿਖੇ ਕਰੀਬ 17 ਲੱਖ 50 ਹਜਾਰ ਦੀ ਲਾਗਤ ਨਾਲ ਚਾਰਦਿਵਾਰੀ ਦਾ ਉਦਘਾਟਨ ਕੀਤਾ ।
ਇਸ ਮੌਕੇ ਸਰਪੰਚ ਪਿੰਡ ਭੜੀ ਮਾਨਸਾ ਗੁਰਜੰਟ ਸਿੰਘ, ਸਰਪੰਚ ਪਿੰਡ ਬਿੰਜੋਕੀ ਖੁਰਦ ਮੁਹੰਮਦ ਅਰਸ਼, ਸਰਪੰਚ ਪਿੰਡ ਉੱਪਲ ਖੇੜੀ ਸ਼ਮਸ਼ਾਦ ਖਾਣ, ਸਰੰਪਚ ਪਿੰਡ ਭੱਟੀਆਂ ਕਲਾਂ ਦਵਿੰਦਰ ਕੌਰ, ਪ੍ਰਿੰਸੀਪਲ ਸ਼ਰਨਪਾਲ ਕੌਰ, ਹੈੱਡਟੀਚਰ ਵਿਸ਼ਾਲ ਕੁਮਾਰ, ਹੈੱਡ ਟੀਚਰ ਕਮਲਜੀਤ ਕੌਰ, ਹੈੱਡ ਟੀਚਰ ਨਿਰਮਲਜੋਤ ਕੌਰ, ਪ੍ਰਿੰਸੀਪਲ ਪ੍ਰੀਤੀ ਸਿੰਗਲਾ, ਪ੍ਰਿੰਸੀਪਲ ਨਰੇਸ਼ ਕੁਮਾਰ , ਹੈਡਮਾਸਟਰ ਗੁਰਜੰਟ ਸਿੰਘ, ਗੁਰਪ੍ਰੀਤ ਸ਼ਰਮਾ, ਬੀ.ਐਨ.ਓ ਜਾਹਿਦ ਸ਼ਫੀਕ ਤੋਂ ਇਲਾਵਾ ਸਕੂਲਾਂ ਦੇ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਮੌਜੂਦ ਸਨ ।