ਸ਼ੈਰੀ ਕਲਸੀ ਨੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲੋਕਾਂ ਤੋਂ ਸਰਗਰਮ ਸਹਿਯੋਗ ਮੰਗਿਆ
- ਨਸ਼ਾ ਮੁਕਤੀ ਯਾਤਰਾ ਤਹਿਤ ਵਿਧਾਇਕ ਸ਼ੈਰੀ ਕਲਸੀ ਨੇ ਪਿੰਡਾਂ ਅੰਦਰ ਜਾਗਰੂਕਤਾ ਸਭਾ ਨੂੰ ਕੀਤਾ ਸੰਬੋਧਨ,ਲੋਕਾਂ ਨੂੰ ਨਸ਼ਾ ਤਸਕਰਾਂ ਤੇ ਨਸ਼ਿਆਂ ਦਾ ਖਾਤਮਾ ਕਰਨ ਦੀ ਸਹੁੰ ਚੁਕਾਈ
ਰੋਹਿਤ ਗੁਪਤਾ
ਬਟਾਲਾ, 17 ਮਈ 2025 - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਸੱਦਾ ਦਿੰਦੇ ਹੋਏ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਵਿਧਾਨ ਸਭਾ ਹਲਕਾ ਬਟਾਲਾ ਵਿੱਚ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਪਿੰਡ ਮਸਾਣੀਆਂ,ਪੱਟੀ ਰਿਆੜ ਅਤੇ ਕੰਡਿਆਲ ਵਿੱਚ ਨਸ਼ਾ ਮੁਕਤੀ ਯਾਤਰਾ ਤਹਿਤ ਕਰਵਾਏ ਸਮਾਗਮਾਂ ਨੂੰ ਸੰਬੋਧਨ ਕੀਤਾ।
ਪਿੰਡ ਸ਼ਾਮਪੁਰਾ ਵਿੱਚ ਜਾਗਰੂਕਤਾ ਸਭਾ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਸੂਬੇ ਨੂੰ ਨਸ਼ਾ ਮੁਕਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਹਸਦਾ, ਵਸਦਾ ਤੇ ਨਸ਼ਾ ਮੁਕਤ ਬਣਾਉਣ ਦੇ ਵੇਖੇ ਗਏ ਸੁਪਨਿਆਂ ਨੂੰ ਸਾਕਾਰ ਕਰਨ ਲਈ ਨਸ਼ਾ ਮੁਕਤੀ ਯਾਤਰਾ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਰੋਜਾਨਾ ਦੇ ਆਧਾਰ ਉਤੇ ਪਿੰਡਾਂ ਵਿੱਚ ਨਸ਼ਿਆਂ ਦੇ ਖਾਤਮੇ ਦਾ ਸੱਦਾ ਦਿੰਦੇ ਹੋਏ ਲੋਕਾਂ ਨੂੰ ਇਸ ਵੱਡੀ ਸਮਾਜਿਕ ਬੁਰਾਈ ਦੇ ਖਾਤਮੇ ਲਈ ਇੱਕਜੁੱਟ ਕੀਤਾ ਜਾਵੇਗਾ।
ਵਿਧਾਇਕ ਸ਼ੈਰੀ ਕਲਸੀ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਹਰ ਪਿੰਡ, ਕਸਬੇ ਤੇ ਸ਼ਹਿਰ ਵਿੱਚ ਪਹੁੰਚ ਕੀਤੀ ਜਾ ਰਹੀ ਹੈ ਤਾਂ ਕਿ ਸਾਰੇ ਵਰਗਾਂ ਦਾ ਸਹਿਯੋਗ ਲੈ ਕੇ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕੀਤਾ ਜਾ ਸਕੇ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਹੁਣ ਪੰਜਾਬ ਅੰਦਰ ਨਸ਼ਿਆਂ ਦਾ ਕਾਲਾ ਕਾਰੋਬਾਰ ਕਰਨ ਵਾਲਿਆਂ ਨਾਲ ਸਖਤੀ ਨਾਲ ਨਜਿੱਠਿਆ ਜਾ ਰਿਹਾ ਹੈ ਅਤੇ ਨਸ਼ੇ ਵੇਚ ਕੇ ਨਸ਼ਾ ਤਸਕਰਾਂ ਵਲੋਂ ਬਣਾਈਆਂ ਗਈਆਂ ਜਾਇਦਾਦਾਂ ਨੂੰ ਵੀ ਢਾਹਿਆ ਜਾ ਰਿਹਾ ਹੈ ।
ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਹਾਜ਼ਰੀਨ ਨੂੰ ਨਸ਼ਿਆਂ ਦਾ ਖਾਤਮਾ ਕਰਨ ਲਈ ਸਹੁੰ ਵੀ ਚੁਕਾਈ। ਉਨਾਂ ਕਿਹਾ ਕਿ ਜਿਹੜੇ ਲੋਕ ਕਿਸੇ ਮਾੜੀ ਸੰਗਤ ਦਾ ਸ਼ਿਕਾਰ ਹੋ ਕੇ ਨਸ਼ਿਆਂ ਦੀ ਦਲਦਲ ਵਿੱਚ ਫਸ ਚੁੱਕੇ ਹਨ ਉਹਨਾਂ ਦਾ ਮੁਫਤ ਇਲਾਜ ਸਰਕਾਰ ਵੱਲੋਂ ਕਰਵਾਇਆ ਜਾ ਰਿਹਾ ਹੈ ਅਤੇ ਉਹ ਅਜਿਹੇ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਨਸ਼ਾ ਮੁਕਤੀ ਕੇਂਦਰਾਂ ਵਿੱਚ ਦਾਖਲ ਹੋ ਕੇ ਆਪਣਾ ਇਲਾਜ ਜ਼ਰੂਰ ਕਰਵਾਇਆ ਜਾਵੇ।
ਇਸ ਮੌਕੇ ਨਾਇਬ ਤਹਿਸੀਲਦਾਰ ਨਿਤਿਨ ਸਹੋਤਾ,ਬੀਡੀਪੀਓ ਬਲਜੀਤ ਸਿੰਘ,, ਅੰਮਿ੍ਤ ਕਲਸੀ, ਸੀਨੀਅਰ ਆਗੂ ਬਲਬੀਰ ਸਿੰਘ ਬਿੱਟੂ, ਮੈਨੇਜਰ ਅਤਰ ਸਿੰਘ, ਚੇਅਰਮੈਨ ਮਾਨਿਕ ਮਹਿਤਾ ਮਨਜੀਤ ਸਿੰਘ ਕੁਆਰਡੀਨੇਟਰ ਬਟਾਲਾ, ਹਲਕਾ, ਸ਼ਰਨਜੀਤ ਸਿੰਘ ਸੈਕਰਟਰੀ, ਕਰਨੈਲ ਸਿੰਘ, ਸਰਪੰਚ ਪ੍ਰਭ ਮੱਲੀ, ਮੰਗਲ ਸਿੰਘ, ਜਗਜੀਤ ਸਿੰਘ, ਵੀਨੂੰ ਕਾਹਲੋਂ, ਲੰਬੜਦਾਰ ਅਮਰੀਕ ਸਿੰਘ, ਗੁਰਿੰਦਰ ਸਿੰਘ, ਕੁਲਜੀਤ ਸਿੰਘ,ਜਗਜੀਤ ਸਿੰਘ ਮੱਲੀ, ਗੁਰਵਿੰਦਰ ਸਿੰਘ, ਸਾਬਕਾ ਸਰਪੰਚ ਬਰਿੰਦਰ ਸਿੰਘ ਆਦਿ ਮੌਜੂਦ ਸਨ।