ਰੰਧਾਵਾ ਵੱਲੋਂ ਹਲਕਾ ਡੇਰਾਬੱਸੀ ਦੇ 7 ਸਕੂਲਾਂ ਵਿੱਚ ਕੀਤੇ ਗਏ ਵਿਕਾਸ ਕਾਰਜਾਂ ਦੇ ਉਦਘਾਟਨ
ਹਰਜਿੰਦਰ ਸਿੰਘ ਭੱਟੀ
- ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਡੇਰਾਬੱਸੀ ਦੇ ਸੱਤ ਸਕੂਲਾਂ ਵਿੱਚ 50 ਲੱਖ 73 ਹਜ਼ਾਰ ਰੁਪਏ ਦੇ ਵਿਕਾਸ ਕਾਰਜ ਕੀਤੇ ਵਿਦਿਅਰਥੀਆਂ ਨੂੰ ਸਮਰਪਿਤ
ਡੇਰਾਬੱਸੀ/ਐਸ.ਏ.ਐਸ. ਨਗਰ, 17 ਮਈ 2025 - ਸੂਬੇ ਵਿੱਚ ਚੱਲ ਰਹੀ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਦੇ ਹਿੱਸੇ ਵਜੋਂ, ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਡੇਰਾਬੱਸੀ ਹਲਕੇ ਦੇ ਛੇ ਸਰਕਾਰੀ ਸਕੂਲਾਂ ਵਿੱਚ 50 ਲੱਖ 73 ਹਜ਼ਾਰ ਰੁਪਏ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ, ਜਿਸਦਾ ਉਦੇਸ਼ ਅਜੋਕੇ ਸਮੇਂ ਵਿੱਚ ਵਿਦਿਆਰਥੀਆਂ ਨੂੰ ਆਧੁਨਿਕ ਵਿਦਿਅਕ ਬੁਨਿਆਦੀ ਸਹੂਲਤਾਂ ਦੇ ਕੇ ਸਿੱਖਿਆ ਦਾ ਪੱਧਰ ਉੱਚਾ ਚੁੱਕਣਾ ਹੈ।
ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਵੱਖ-ਵੱਖ ਸਕੂਲਾਂ ਵਿੱਚ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ, ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਅੱਪਗ੍ਰੇਡ ਕੀਤੇ ਗਏ, ਅਤਿ-ਆਧੁਨਿਕ ਬੁਨਿਆਦੀ ਢਾਂਚੇ ਦਾ ਵਿਦਿਆਰਥੀਆਂ ਨੂੰ ਬਹੁਤ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ, ਵੱਲੋਂ ਰੰਗਲਾ ਪੰਜਾਬ ਬਣਾਉਣ ਦੇ ਮਕਸਦ ਨਾਲ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਬਹੁਤ ਤਬਦੀਲੀ ਆਈ ਹੈ।
ਸਿੱਖਿਆ ਕਾਰਡੀਨੇਟਰ ਗੁਰਪ੍ਰੀਤ ਵਿਰਕ ਨੇ ਜਾਣਕਾਰੀ ਦਸਿਆ ਕਿ ਵਿਧਾਇਕ ਰੰਧਾਵਾ ਨੇ ਡੇਰਾਬੱਸੀ ਦੇ ਵਾਰਡ ਨੰਬਰ 7 ਪਿੰਡ ਸੈਦਪੁਰਾ ਵਿੱਖੇ ਸਰਕਾਰੀ ਮਿਡਲ ਤੇ ਐਲੀਮੈਂਟਰੀ ਸਕੂਲ ਵਿੱਚ 14 ਲੱਖ 10 ਹਜਾਰ ਰੁਪਏ ਦੀ ਲਾਗਤ ਨਾਲ ਬਣੇ ਇੱਕ ਸਮਾਰਟ ਕਲਾਸ ਰੂਮ,ਚਾਰਦੀਵਾਰੀ ਤੇ ਹੋਰ ਕੰਮ, ਪਿੰਡ ਸੁੰਡਰਾ ਵਿੱਖੇ ਸਰਕਾਰੀ ਹਾਈ ਸਕੂਲ ਵਿੱਚ 1 ਲੱਖ 80 ਹਜਾਰ ਰੁਪਏ ਦੀ ਲਾਗਤ ਨਾਲ ਹੋਈ ਚਾਰਦੀਵਾਰੀ ਦਾ ਕੰਮ, ਪਿੰਡ ਦਫਰਪੁਰ ਵਿੱਖੇ ਸਰਕਾਰੀ ਪ੍ਰਾਇਮਰੀ ਤੇ ਹਾਈ ਸਕੂਲ ਵਿੱਚ 12 ਲੱਖ 1 ਹਜਾਰ ਰੁਪਏ ਦੀ ਲਾਗਤ ਨਾਲ ਇੱਕ ਸਮਾਰਟ ਕਲਾਸ ਰੂਮ ਤੇ ਹੋਰ ਕੰਮ, ਪਿੰਡ ਕਕਰਾਲੀ ਵਿੱਖੇ ਸਰਕਾਰੀ ਐਲੀਮੈਂਟਰੀ ਤੇ ਮਿਡਲ ਸਮਾਰਟ ਸਕੂਲ ਵਿੱਚ 21 ਲੱਖ 12 ਹਜਾਰ ਰੁਪਏ ਦੀ ਲਾਗਤ ਨਾਲ ਬਣੇ 2 ਆਧੁਨਿਕ ਕਲਾਸ ਰੂਮ ਤੇ ਹੋਰ ਹੋਏ ਕੰਮਾ ਦਾ ਉਦਘਾਟਨ ਕਰ ਬਚਿਆਂ ਨੂੰ ਸਪੁਰਦ ਕੀਤੇ।
ਇਨ੍ਹਾਂ ਸਕੂਲਾਂ ਵਿੱਚ ਫੇਰੀ ਦੌਰਾਨ ਸ੍ਰੀ ਰੰਧਾਵਾ ਵੱਲੋਂ ਦੱਸਿਆ ਗਿਆ ਕਿ ਮਾਨ ਸਰਕਾਰ ਨੇ ਵੱਖ ਵੱਖ ਸਕੂਲਾਂ ਵਿੱਚ ਨਵੇਂ ਅਧਿਆਪਕ ਭਰਤੀ ਕੀਤੇ ਹਨ ਅਤੇ ਕਿਸ਼ਨਪੁਰਾ ਵਿਖੇ ਕੱਚੇ ਤੋਂ ਪੱਕੇ ਕੀਤਾ ਗਿਆ ਹੈ।
ਉਨ੍ਹਾਂ ਪਿੰਡ ਵਾਸੀਆਂ ਨੂੰ ਪਿੰਡ ਨੂੰ ਨਸ਼ਾ ਮੁਕਤ ਕਰਨ, ਪਾਣੀ ਦੀ ਦੁਰਵਰਤੋਂ ਨਾ ਕਰਨ ਅਤੇ ਹਰ ਇੱਕ ਵਿਅਕਤੀ ਨੂੰ ਇੱਕ ਰੁੱਖ ਲਾਉਣ ਦੀ ਅਪੀਲ ਕੀਤੀ ਤਾਂ ਜੋ ਵਾਤਾਵਰਨ ਵਿੱਚ ਆ ਰਹੀਆਂ ਤਬਦੀਲੀਆਂ ਨਾਲ ਨਜਿੱਠਿਆ ਜਾ ਸਕੇ। ਉਨ੍ਹਾਂ ਨੇ ਵਿਦਿਆਰਥੀਆਂ ਨ੍ਵੰ ਨਸ਼ਿਆਂ ਤੋਂ ਦੂਰ ਰਹਿ ਕੇ ਪੜ੍ਹਾਈ ਵੱਲ ਅਤੇ ਖੇਡਾਂ ਵੱਲ ਵਧੇਰੇ ਧਿਆਨ ਦੇਣ ਲਈ ਕਿਹਾ।
ਇਸ ਮੌਕੇ ਵੱਖ ਵੱਖ ਸਕੂਲਾਂ ਦੇ ਮੁਖੀਆਂ ਤੋਂ ਇਲਾਵਾ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ, ਪਿੰਡਾਂ ਦੇ ਪੰਚ-ਸਰਪੰਚ, ਕਮੇਟੀ ਪ੍ਰਧਾਨ, ਐਮ ਸੀਜ਼, ਪਾਰਟੀ ਦੇ ਬਲਾਕ ਪ੍ਰਧਾਨ ਤੇ ਸਮੁੱਚੀ ਟੀਮ ਸ਼ਾਮਲ ਸਨ।