← ਪਿਛੇ ਪਰਤੋ
ਕ੍ਰਾਈਮ ਬਰਾਂਚ ਲੁਧਿਆਣਾ ਵੱਲੋਂ ਨਾਜਾਇਜ਼ ਅਸਲੇ ਸਮੇਤ 1 ਕਾਬੂ
ਸੁਖਮਿੰਦਰ ਭੰਗੂ
ਲੁਧਿਆਣਾ 18 ਮਈ 2025 - ਕਮਿਸ਼ਨਰ ਪੁਲਿਸ ਲੁਧਿਆਣਾ ਸਵੱਪਨ ਸ਼ਰਮਾਂ ਆਈ.ਪੀ.ਐਸ ਜੀ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਨਾਜਾਇਜ ਅਸਲਾ ਰੱਖਣ ਵਾਲਿਆਂ ਖ਼ਿਲਾਫ਼ ਐਕਸ਼ਨ ਲੈਂਦੇ ਹਰਪਾਲ ਸਿੰਘ ਪੀ.ਪੀ.ਐਸ. ਡੀ.ਸੀ.ਪੀ. ਇੰਨਵੈਸਟੀਗੇਸ਼ਨ ਲੁਧਿਆਣਾ ਅਤੇ ਅਮਨਦੀਪ ਸਿੰਘ ਬਰਾੜ ਪੀ.ਪੀ.ਐਸ ਏ.ਡੀ.ਸੀ.ਪੀ. ਇੰਨਵੈਸਟੀਗੇਸ਼ਨ ਲੁਧਿਆਣਾ ਅਤੇ ਰਾਜੇਸ਼ ਕੁਮਾਰ ਸ਼ਰਮਾ ਪੀ.ਪੀ.ਐਸ ਏ.ਸੀ.ਪੀ. ਡਿਟੈਕਟਿਵ-2 ਲੁਧਿਆਣਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਅਗਵਾਈ ਹੇਠ ਇੰਸਪੈਕਟਰ ਬੇਅੰਤ ਜੁਨੇਜਾ ਇੰਚਾਰਜ ਕ੍ਰਾਈਮ ਬਰਾਂਚ ਲੁਧਿਆਣਾ ਦੀ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ,ਸ਼ੱਕੀ ਵਹੀਕਲਾਂ ਦੀ ਚੈਕਿੰਗ ਦੇ ਸੰਬੰਧ ਵਿੱਚ ਸ੍ਰੀ ਭੈਣੀ ਸਾਹਿਬ ਚੰਡੀਗੜ੍ਹ ਰੋਡ ਕਟਾਣੀ ਕਲਾਂ ਲੁਧਿਆਣਾ ਵਿਖੇ ਮੌਜੂਦ ਸੀ ਤਾਂ ASI ਬਲਜਿੰਦਰ ਸਿੰਘ ਨੂੰ ਇਤਲਾਹ ਮਿਲੀ ਕਿ ਜਗਵਿੰਦਰ ਸਿੰਘ ਉਰਫ਼ ਮਿੱਠੀ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਛੰਦੜਾਂ ਥਾਣਾ ਕੂੰਮ-ਕਲਾਂ ਲੁਧਿਆਣਾ ਦਾ ਰਹਿਣ ਵਾਲਾ ਹੈ ਜਿਸ ਕੋਲ ਨਾਜਾਇਜ ਅਸਲਾ ਰੱਖਿਆ ਹੋਇਆ ਹੈ ਤੇ ਹੁਣ ਵੀ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਲਈ ਟੀ-ਪੁਆਇੰਟ ਪਿੰਡ ਛੰਦੜਾਂ ਚੰਡੀਗੜ੍ਹ ਰੋਡ ਲੁਧਿਆਣਾ ਵਿਖੇ ਖੜਾਂ ਸੀ ਜਿਸ ਦੇ ਖ਼ਿਲਾਫ਼ ਤੁਰੰਤ ਕਾਰਵਾਈ ਕਰਦੇ ਹੋਏ ਮੁੱਕਦਮਾ ਨੰਬਰ 71 ਮਿਤੀ 17.05.2025 ਅ/ਧ 25.54.59 Arms ACT ਥਾਣਾ ਕੂਮ ਕਲਾਂ ਲੁਧਿਆਣਾ ਵਿੱਚ ਦਰਜ ਕਰ ਕੇ ਦੋਸ਼ੀ ਜਗਵਿੰਦਰ ਸਿੰਘ ਉਰਫ਼ ਮਿੱਠੀ ਨੂੰ 01 ਨਾਜਾਇਜ ਪਿਸਤੌਲ ਦੇਸੀ 315 ਬੋਰ ਸਮੇਤ 01 ਜਿੰਦਾ ਰੌਂਦ ਦੇ ਨਾਲ ਗ੍ਰਿਫਤਾਰ ਕੀਤਾ ਜਿਸ ਨੂੰ ਅਦਾਲਤ ਵਿੱਚ ਪੇਸ਼ ਕਰ ਕੇ 01 ਦਿਨ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਜਿਸ ਪਾਸੋਂ ਬਰਾਮਦ ਨਾਜਾਇਜ ਅਸਲੇ ਸਬੰਧੀ ਪੁੱਛ-ਗਿੱਛ ਕੀਤੀ ਜਾਵੇਗੀ ।
Total Responses : 598