'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪਿੰਡ ਡਾਲੇਚੱਕ, ਅਕਰਪੁਰਾ ਕਲਾਂ ਅਤੇ ਚੰਦੂਮੰਜ ਵਿੱਚ ਨਸ਼ਾ ਮੁਕਤੀ ਯਾਤਰਾ ਤਹਿਤ ਸਮਾਗਮ
ਰੋਹਿਤ ਗੁਪਤਾ
ਫਤਿਹਗੜ੍ਹ ਚੂੜੀਆਂ, 22 ਮਈ 2025 - ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹਲਕਾ ਫਤਿਹਗੜ੍ਹ ਚੂੜੀਆਂ ਵਿੱਚ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂ ਵੱਲੋਂ ਪਿੰਡ ਡਾਲੇਚੱਕ, ਅਕਰਪੁਰਾ ਕਲਾਂ ਅਤੇ ਚੰਦੂਮੰਜ ਵਿੱਚ ਨਸ਼ਾ ਮੁਕਤੀ ਯਾਤਰਾ ਤਹਿਤ ਜਨਵਰੀ ਸਭਾਵਾਂ ਕੀਤੀਆਂ ਗਈਆਂ। ਇਸ ਮੌਕੇ ਉਨ੍ਹਾਂ ਹਾਜਰੀਨ ਨੂੰ ਨਸ਼ਿਆਂ ਖਿਲਾਫ਼ ਇੱਕਜੁਟ ਹੋ ਕੇ ਲੜਨ ਦੀ ਸਹੁੰ ਚੁਕਾਈ।
ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕੀ ਨਸ਼ਿਆਂ ਵਿਰੁੱਧ ਚੱਲ ਰਹੀ ਯਾਤਰਾ ਵਿੱਚ ਪਿੰਡ ਵਾਲਿਆਂ ਦਾ ਸਾਥ ਬਹੁਤ ਜਰੂਰੀ ਹੈ ਤਾਂ ਜੋ ਹਰ ਇੱਕ ਪਿੰਡ ਪਿੰਡ ਵਿੱਚ ਨਸ਼ਾ ਖਤਮ ਕੀਤਾ ਜਾ ਸਕੇ। ਪੰਜਾਬ ਨੂੰ ਹੱਸਦਾ ਵੱਸਦਾ ਰੰਗਲਾ ਪੰਜਾਬ ਬਣਾਇਆ ਜਾ ਸਕੇ ਅਤੇ ਆਉਣ ਵਾਲੀਆਂ ਪੀੜੀਆਂ ਨੂੰ ਫਿਰ ਤੋਂ ਹੱਸਦਾ ਵੱਸਦਾ ਪੰਜਾਬ ਮਿਲੇ।
ਇਸ ਮੌਕੇ ਐਸ.ਡੀ.ਐਮ ਮੈਡਮ ਜਯੋਤਨਾ, ਸਿੰਘ, ਤਹਿਸੀਲਦਾਰ ਪਰਮਿੰਦਰ ਸਿੰਘ, ਡੀ.ਐਸ.ਪੀ ਵਿਪਨ ਕੁਮਾਰ, ਕੈਪਟਨ ਸੁਰਜਨ ਸਿੰਘ ਚੰਦੂ ਮੰਜ, ਗੁਰਦਿਆਲ ਸਿੰਘ, ਪੰਚ ਰਣਜੀਤ ਸਿੰਘ, ਸਰਪੰਚ ਗੁਰਪ੍ਰੀਤ ਸਿੰਘ, ਇੰਸਪੈਕਟਰ ਦਲਜੀਤ ਸਿੰਘ, ਏ.ਐਸ.ਆਈ ਕੁਲਦੀਪ ਸਿੰਘ, ਹਰਪ੍ਰੀਤ ਸਿੰਘ, ਗੁਰਸੇਵਕ ਸਿੰਘ ਅਕਰਪੁਰਾ, ਹਰਜੀਤ ਸਿੰਘ ਅਕਰਪੁਰਾ, ਹਰਿੰਦਰ ਸਿੰਘ ਫੌਜੀ, ਬਲਵਿੰਦਰ ਸਿੰਘ, ਸਰਦੂਲ ਸਿੰਘ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ , ਸਰਪੰਚ ਗੁਰਬਿੰਦਰ ਸਿੰਘ ਕਾਦੀਆਂ,ਬਲਾਕ ਪ੍ਰਧਾਨ ਹਰਦੀਪ ਸਿੰਘ, ਸਰਪੰਚ ਹਰਦੀਪ ਸਿੰਘ ਦਮੋਦਰ, ਰਘਬੀਰ ਸਿੰਘ ਅਠਵਾਲ ,ਗਗਨਦੀਪ ਸਿੰਘ ਕੋਟਲਾ ਬਾਮਾ ,ਗੁਰਪ੍ਰਤਾਪ ਸਿੰਘ, ਗੁਰਦੇਵ ਔਜਲਾ ,ਬਲਾਕ ਪ੍ਰਧਾਨ ਜਗਜੀਤ ਸਿੰਘ ਆਜਮਪੁਰ ਅਤੇ ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ।