ਗ੍ਰਿਫ਼ਤਾਰ ਕੀਤੇ ਮਜ਼ਦੂਰ ਮਰਦ-ਔਰਤਾਂ ਦੀ ਜਾਣਕਾਰੀ ਜਨਤਕ ਕਰੇ ਸਰਕਾਰ : ਸੁਖਪਾਲ ਸਿੰਘ/ਸਿੰਕਦਰ ਅਜਿੱਤ ਗਿੱਲ
ਜੈਤੋ, 23 ਮਈ (ਮਨਜੀਤ ਸਿੰਘ ਢੱਲਾ) -ਦਲਿਤ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾਈ ਆਗੂ ਸੁਖਪਾਲ ਸਿੰਘ ਖਿਆਲੀ ਵਾਲਾ ਤੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਸਿੰਕਦਰ ਸਿੰਘ ਅਜਿੱਤ ਗਿੱਲ ਸਾਂਝਾ ਪ੍ਰੈੱਸ ਬਿਆਨ ਜਾਰੀ ਕਰਦਿਆ ਕਿਹਾਂ ਕਿ 927 ਏਕੜ ਜ਼ਮੀਨ ਉਪਰ ਬੇਗਮਪੁਰਾ ਵਸਾਉਣਾ ਅਤੇ 17 ਏਕੜ ਲੈਂਡ ਸੀਲਿੰਗ ਐਕਟ ਤਹਿਤ ਵਾਧੂ ਜ਼ਮੀਨ ਬੇਜ਼ਮੀਨੇ ਮਜ਼ਦੂਰਾਂ ਵਿੱਚ ਵੰਡਣ ਲਈ ਕੀਤੇ ਸੰਘਰਸ਼ ਦੌਰਾਨ ਗਿਰਫ਼ਤਾਰ ਕੀਤੇ ਮਜ਼ਦੂਰਾਂ,ਦੀ ਤੁਰੰਤ ਰਿਹਾਈ ਅਤੇ ਗੱਲ ਬਾਤ ਰਾਹੀਂ ਮਸਲੇ ਦਾ ਹੱਲ ਕਰਨ ਦੀ ਮੰਗ ਕੀਤੀ ਹੈ ਮਜ਼ਦੂਰ ਆਗੂਆਂ ਦੱਸਿਆ ਕਿ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਬੇਚਿਰਾਗ ਪਿੰਡ ਬੀੜ ਐਸਵਾਨ ਸੰਗਰੂਰ ਵਿਖੇ 927 ਏਕੜ ਜ਼ਮੀਨ ਚ ਬੇਗ਼ਮਪੁਰਾ ਵਸਾਉਣ ਨੂੰ ਰੋਕਣ ਲਈ ਭਗਵੰਤ ਸਿੰਘ ਮਾਨ ਸਰਕਾਰ ਵਲੋਂ ਬੁਖਲਾਹਟ ਵਿੱਚ ਆ ਕੇ ਬੇਜ਼ਮੀਨੇ ਦਲਿਤ ਮਜ਼ਦੂਰਾਂ ਉੱਪਰ ਚਲਾਏ ਦਮਨ ਚੱਕਰ ਵਿੱਚ ਸੈਂਕੜੇ ਮਜ਼ਦੂਰਾਂ ਨੂੰ ਗ੍ਰਿਫ਼ਤਾਰ ਕਰਕੇ ਦਲਿਤਾਂ ਨਾਲ ਧ੍ਰੋਹ ਕਮਾਇਆ ਗਿਆ ਹੈ। ਸੰਗਰੂਰ ਪ੍ਰਸ਼ਾਸਨ ਨੇ ਬੀੜ ਐਸਵਾਨ ਜ਼ਮੀਨ ਵੱਲ ਵੱਧ ਰਹੇ ਸੈਂਕੜੇ ਮਜ਼ਦੂਰਾਂ ਨੂੰ ਵੱਖ ਵੱਖ ਥਾਵਾਂ ਤੋਂ ਗ੍ਰਿਫ਼ਤਾਰ ਕੀਤਾ। ਕੁੱਝ ਲੋਕਾਂ ਨੂੰ ਦੇਰ ਰਾਤ ਰਿਹਾਅ ਕਰ ਦਿੱਤਾ ਗਿਆ ਲੇਕਿਨ 400 ਤੋਂ ਵੱਧ ਮਜ਼ਦੂਰਾਂ ਨੂੰ ਸੰਗਰੂਰ ਪ੍ਰਸ਼ਾਸਨ ਨੇ ਗ੍ਰਿਫ਼ਤਾਰ ਕਰਨ ਉਪਰੰਤ ਸੰਗਰੂਰ ਜੇਲ੍ਹ ਚ 70, ਮਲੇਰਕੋਟਲਾ ਚ 35, ਪਟਿਆਲਾ ਚ 66 ਅਤੇ ਨਾਭਾ ਜੇਲ੍ਹ ਚ 85 ,,100 ਦੇ ਕਰੀਬ ਬਠਿੰਡਾ ਜੇਲ੍ਹ ਵਿਚ ਮਜ਼ਦੂਰਾਂ ਨੂੰ ਕੈਦ ਕਰਨ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਪ੍ਰੰਤੂ ਬਾਕੀ ਮਜ਼ਦੂਰ ਮਰਦ ਔਰਤਾਂ ਨੂੰ ਕਿਸ ਜੇਲ੍ਹ ਜਾਂ ਆਰਜੀ ਜੇਲ੍ਹ ਵਿੱਚ ਪ੍ਰਸ਼ਾਸਨ ਨੇ ਨਜ਼ਰਬੰਦ ਕੀਤਾ। ਪ੍ਰਸ਼ਾਸਨ ਇਹ ਦੱਸਣ ਲਈ ਤਿਆਰ ਨਹੀਂ। ਮਜ਼ਦੂਰ ਆਗੂਆਂ ਨੇ ਮੰਗ ਕੀਤੀ ਹੈ ਕਿ ਨੇ ਸੂਬਾ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਬੇਗ਼ਮਪੁਰਾ ਵਸਾਉਣ ਤੋਂ ਰੋਕਣ ਲਈ ਗ੍ਰਿਫ਼ਤਾਰ ਕੀਤੇ ਮਜ਼ਦੂਰਾਂ ਦੀ ਗਿਣਤੀ ਜਨਤਕ ਕਰੇ ਕਿ ਉਹਨਾਂ ਨੂੰ ਕਿਸ ਜੇਲ੍ਹ ਵਿੱਚ ਨਜ਼ਰਬੰਦ ਕੀਤਾ ਹੋਇਆ ਹੈ ਇਹ ਸਪਸ਼ਟ ਕਰੇ। ਗਿਰਫ਼ਤਾਰ ਕੀਤੇ ਮਜ਼ਦੂਰਾਂ ਨੂੰ ਬਿਨਾ ਸਰਤ ਤੁਰੰਤ ਰਿਹਾਅ ਕੀਤਾ ਜਾਵੇ। ਕੰਮੀਆਂ ਦੇ ਵਿਹੜਿਆ ਦੇ ਗੀਤ ਗਾਉਣ ਵਾਲੀ ਪੰਜਾਬ ਸਰਕਾਰ ਦਾ ਮਜ਼ਦੂਰ ਵਿਰੋਧੀ ਚਿਹਰਾ ਲੀਰੋ ਲੀਰ ਹੋ ਗਿਆਂ ਮੋਰਚੇ ਵੱਲੋ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਇਸ ਸੰਘਰਸ਼ ਪੂਰਨ ਹਮਾਇਤ ਕੀਤੀ ਜਾਵੇਗੀ