MLA ਅਮਰਗੜ੍ਹ ਵੱਲੋਂ ਵਿਲੇਜ ਡਿਫੈਂਸ ਕਮੇਟੀਆਂ ਅਤੇ ਲੋਕਾਂ ਨੂੰ ਨਸ਼ਿਆਂ ਖਿਲਾਫ਼ ਲੋਕ ਲਹਿਰ ਉਸਾਰਣ ‘ਚ ਸਰਗਰਮ ਸਹਿਯੋਗ ਦੇਣ ਦਾ ਸੱਦਾ
- ਕਿਹਾ, ਨਸ਼ਾ ਮੁਕਤੀ ਯਾਤਰਾ ਕੋਈ ਸਿਆਸੀ ਯਾਤਰਾ ਨਹੀਂ ਹੈ, ਸਗੋਂ ਇਕ ਸਮਾਜਿਕ ਸੰਕਲਪ
- ਹਲਕੇ ਦੇ ਪਿੰਡ ਭੋਗੀਵਾਲ,ਕੁੱਪ ਕਲਾਂ ਅਤੇ ਜਿੱਤਵਾਲ ਕਲਾਂ ਵਿਖੇ ਨਸ਼ਾ-ਮੁਕਤੀ ਯਾਤਰਾ ਤੇ ਪੁਜਣ ਤੇ ਵਿਧਾਇਕ ਅਮਰਗੜ੍ਹ ਨੇ ਪਿੰਡਾਂ ਦੀਆਂ ਵਿਲੇਜ ਡਿਫੈਂਸ ਕਮੇਟੀਆਂ ਅਤੇ ਲੋਕਾਂ ਨਾਲ ਕੀਤੀਆਂ ਮੀਟਿੰਗਾਂ
ਮਾਲੇਰਕੋਟਲਾ 24 ਮਈ :2025 - ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ-ਮੁਕਤੀ ਯਾਤਰਾ ਅਮਰਗੜ੍ਹ ਹਲਕੇ ਦੇ ਪਿੰਡ ਪਿੰਡ ਭੋਗੀਵਾਲ,ਕੁੱਪ ਕਲਾਂ ਅਤੇ ਜਿੱਤਵਾਲ ਕਲਾਂ ਵਿਖੇ ਪੁਜਣ ਤੇ ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ ਵਿਲੇਜ ਡਿਫੈਂਸ ਕਮੇਟੀਆਂ ਅਤੇ ਲੋਕਾਂ ਨਾਲ ਮੀਟਿੰਗਾਂ ਦੌਰਾਨ ਉਨ੍ਹਾਂ ਨੂੰ ਨਸ਼ਿਆਂ ਖਿਲਾਫ਼ ਲੋਕ ਲਹਿਰ ਉਸਾਰਣ ਵਿੱਚ ਸਰਗਰਮ ਸਹਿਯੋਗ ਦੇਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਯਾਤਰਾ ਕੋਈ ਸਿਆਸੀ ਯਾਤਰਾ ਨਹੀਂ ਹੈ, ਸਗੋਂ ਇਕ ਸਮਾਜਿਕ ਸੰਕਲਪ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ’ ਰਾਹੀਂ ਸਾਰੇ ਪਿੰਡਾਂ ਅਤੇ ਸ਼ਹਿਰਾਂ ਚ ਹਰ ਘਰ ਨਸ਼ਾ ਮੁਕਤੀ ਦਾ ਸੰਦੇਸ਼ ਪਹੁੰਚਾਇਆ ਜਾ ਰਿਹਾ ਹੈ ਤਾਂ ਜੋ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿੱਚ ਮੀਟਿਗਾਂ ਕਰਕੇ ਨਸ਼ਿਆਂ ਖਿਲਾਫ਼ ਘਰ-ਘਰ ਸੁਨੇਹਾ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਲੜਾਈ ਹੁਣ ਹਰ ਪਿੰਡ ਅਤੇ ਵਾਰਡ ਵਿੱਚ ਸ਼ੁਰੂ ਹੋ ਚੁੱਕੀ ਹੈ, ਜੋ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਬਣਾਉਣ ਵਿੱਚ ਮਦਦਗਾਰ ਸਾਬਿਤ ਹੋਵੇਗੀ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਲੜਾਈ ਦੇ ਸਾਰਥਕ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਦੇ ਨਾਲ ਨਾਲ ਲੋਕਾਂ ਵਲੋਂ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਭੂਮਿਕਾ ਨਿਭਾਈ ਜਾ ਰਹੀ ਹੈ, ਜੋ ਇਸ ਗੱਲ ਦਾ ਸਬੂਤ ਹੈ ਕਿ ਉਨ੍ਹਾਂ ਵਲੋਂ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਕੋਹੜ ਨੂੰ ਕੱਟਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਵਿੱਚ ਵੱਡੇ ਪੱਧਰ ’ਤੇ ਵਿਸ਼ਵਾਸ ਪ੍ਰਗਟਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਅਜਿਹੀ ਗਤੀਵਿਧੀ ਧਿਆਨ ਵਿੱਚ ਆਉਂਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਕਮੇਟੀ ਮੈਂਬਰਾਂ ਨੂੰ ਨਸ਼ੇ ਦੇ ਆਦੀ ਵਿਅਕਤੀਆਂ ਦੇ ਮੁੜ ਵਸੇਬੇ ਵਿੱਚ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।
ਉਨ੍ਹਾਂ ਹਰ ਨਾਗਰਿਕ ਨਸ਼ਿਆਂ ਖਿਲਾਫ਼ ਇਸ ਮੁਹਿੰਮ ਨਾਲ ਜੁੜਨ ਦੀ ਅਪੀਲ ਕੀਤੀ ਤਾਂ ਜੋ ਇਸ ਅਲਾਮਤ ਨੂੰ ਜੜ੍ਹੋਂ ਖਤਮ ਕੀਤਾ ਜਾ ਸਕੇ।ਇਸ ਦੌਰਾਨ ਪ੍ਰਸ਼ਾਸਨ, ਪੁਲਿਸ ਅਤੇ ਸਿਹਤ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਵੀ ਸ਼ਾਮਲ ਹੋਏ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ਨੂੰ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਲਈ ਖੁੱਲ੍ਹੀ ਛੋਟ ਦਿੱਤੀ ਹੋਈ ਹੈ। ਉਨ੍ਹਾਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਨਸ਼ਿਆਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਗਤੀਵਿਧੀ ਦੀ ਪੰਜਾਬ ਸਰਕਾਰ ਵੱਲੋਂ ਜਾਰੀ ਵਟਸਐਪ ਨੰਬਰ 9779-100-200 ’ਤੇ ਜਾਣਕਾਰੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ।