ਮੋਹਾਲੀ ਜ਼ਿਲੇ ਦੇ ਵਸਨੀਕਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ ਸੀ ਐਮ ਦੀ ਯੋਗਸ਼ਾਲਾ-ਐਸ.ਡੀ.ਐਮ. ਦਿਵਿਆ ਪੀ
ਹਰਜਿੰਦਰ ਸਿੰਘ ਭੱਟੀ
- ਲੋਕ ਬਿਨਾਂ ਕਿਸੇ ਫ਼ੀਸ ਦੇ ਮਾਣ ਰਹੇ ਨੇ ਯੋਗਾ ਕਲਾਸਾਂ ਦਾ ਆਨੰਦ
- ਯੋਗਾ ਟ੍ਰੇਨਰ ਕਵਿਤਾ ਨਰਵਾਲ ਵੱਲੋਂ ਨਿਊ ਚੰਡੀਗੜ੍ਹ ਵਿੱਚ ਵੱਖ-ਵੱਖ ਜਗ੍ਹਾਂ ਤੇ ਰੋਜ਼ਾਨਾ ਲਗਾਏ ਜਾ ਰਹੇ ਨੇ 6 ਯੋਗਾ ਸ਼ੈਸ਼ਨ
ਖਰੜ/ਐੱਸ ਏ ਐੱਸ ਨਗਰ, 27 ਮਈ, 2025: ਐਸ.ਡੀ.ਐਮ. ਖਰੜ ਦਿਵਿਆ ਪੀ ਵੱਲੋਂ ਦੱਸਿਆ ਗਿਆ ਕਿ ਐੱਸ.ਏ.ਐੱਸ. ਨਗਰ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਲਾਏ ਜਾ ਰਹੇ ਰੋਜ਼ਾਨਾ ਯੋਗਾ ਸੈਸ਼ਨ ਮੋਹਾਲੀ ਜ਼ਿਲ੍ਹੇ ਦੇ ਵਸਨੀਕਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ। ਸੀ.ਐਮ. ਦੀ ਯੋਗਸ਼ਾਲਾ ਵਿੱਚ ਸ਼ਾਮਲ ਹੋ ਕੇ ਹਜ਼ਾਰਾਂ ਵਸਨੀਕ ਹਰ ਰੋਜ਼ ਇਸ ਯੋਗਸ਼ਾਲਾ ਦਾ ਲਾਭ ਉਠਾ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਜਿਥੇ ਲੋਕਾਂ ਨੂੰ ਆਪਣੀਆਂ ਛੋਟੀਆਂ ਛੋਟੀਆਂ ਸਿਹਤ ਸਮੱਸਿਆਵਾਂ ਲਈ ਹਸਪਤਾਲ ਜਾਣਾ ਪੈਂਦਾ ਸੀ, ਹੁਣ ਯੋਗ ਅਭਿਆਸ ਨਾਲ ਲੋਕਾਂ ਵੱਲੋਂ ਕਈ ਸਿਹਤ ਸਮੱਸਿਆਵਾਂ ਤੋਂ ਨਿਜਾਤ ਪਾਈ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਦਲਦੀ ਜੀਵਨ ਸ਼ੈਲੀ ਦੇ ਮੱਦੇਨਜ਼ਰ ਲੋਕਾਂ ਨੂੰ ਸਿਹਤਮੰਦ ਰੱਖਣ ਲਈ ਯੋਗਾ ਸਿਖਲਾਈ ਦੇ ਕੇ ਮੁੜ ਤੰਦਰੁਸਤੀ ਭਰੀ ਜੀਵਨ ਸ਼ੈਲੀ ਦਿੱਤੀ ਜਾ ਰਹੀ ਹੈ।
ਯੋਗਾ ਟ੍ਰੇਨਰ ਕਵਿਤਾ ਨਰਵਾਲ ਨੇ ਦੱਸਿਆ ਕਿ ਉਸ ਵੱਲੋਂ ਨਿਊ ਚੰਡੀਗੜ੍ਰ, ਮੋਹਾਲੀ ਵਿਖੇ ਰੋਜ਼ਾਨਾ 6 ਯੋਗਾ ਕਲਾਸਾਂ ਲਗਾਈਆਂ ਜਾਂਦੀਆਂ ਹਨ। ਉਹ ਆਪਣੀ ਪਹਿਲੀ ਅਤੇ ਦੂਸਰੀ ਕਲਾਸ ਅੰਬਿਕਾ ਫੋਰੈਂਸਿਕ ਪਾਰਕ ਓਮੈਕ, ਨਿਊ ਚੰਡੀਗੜ੍ਹ ਵਿਖੇ ਸਵੇਰੇ 5.30 ਤੋਂ 6.30 ਵਜੇ ਤੱਕ ਅਤੇ ਸਵੇਰੇ 6.35 ਤੋਂ 7.35 ਵਜੇ ਤੱਕ, ਤੀਸਰੀ ਕਲਾਸ ਅੰਬ੍ਰਿਸ਼ੀਆ ਪਾਰਕ ਓਮੈਕਸ, ਨਿਊ ਚੰਡੀਗੜ੍ਹ, ਵਿਖੇ ਸਵੇਰੇ 7.45 ਤੋਂ 8.45 ਵਜੇ ਤੱਕ, ਚੌਥੀ ਕਲਾਸ ਅੰਬਿਕਾ ਫੋਰੈਂਸਿਕ ਪਾਰਕ ਓਮੈਕਸ, ਨਿਊ ਚੰਡੀਗੜ੍ਹ ਵਿਖੇ ਬਾਅਦ ਦੁਪਿਹਰ 4.00 ਤੋਂ 5.00 ਵਜੇ ਤੱਕ, ਪੰਜਵੀਂ ਕਲਾਸ ਅੰਬ੍ਰਿਸ਼ੀਆ ਪਾਰਕ ਓਮੈਕਸ, ਨਿਊ ਚੰਡੀਗੜ੍ਹ ਵਿਖੇ ਸ਼ਾਮ 5.10 ਤੋਂ 6.10 ਵਜੇ ਤੱਕ ਅਤੇ ਛੇਵੀਂ ਕਲਾਸ ਸਿਲਵਰ ਜਿਮ ਪਾਰਕ ਓਮੈਕਸ, ਨਿਊ ਚੰਡੀਗੜ੍ਹ ਵਿਖੇ ਸ਼ਾਮ 6: 15 ਤੋਂ 7:15 ਵਜੇ ਤੱਕ ਲਗਾਈ ਜਾਂਦੀ ਹੈ।
ਯੋਗਾ ਟ੍ਰੇਨਰ ਕਵਿਤਾ ਨਰਵਾਲ ਜੋ ਕਿ ਨਿਊ ਚੰਡੀਗੜ੍ਹ ਵਿੱਚ ਸੈਸ਼ਨਾਂ ਦਾ ਆਯੋਜਨ ਕਰ ਰਹੀ ਹੈ, ਨੇ ਦੱਸਿਆ ਕਿ ਸ਼ਹਿਰ ਨਿਵਾਸੀ ਇਹਨਾਂ ਸੈਸ਼ਨਾਂ ਵਿੱਚ ਸਵੈ-ਇੱਛਾ ਨਾਲ ਭਾਗ ਲੈ ਰਹੇ ਹਨ। ਉਨ੍ਹਾਂ ਕਿਹਾ “ਸਾਡੇ ਕੋਲ ਇੱਕ ਵੈਬਸਾਈਟ cmdiyogshala.punjab.gov.in ਤੋਂ ਇਲਾਵਾ ਇੱਕ ਸਮਰਪਿਤ ਹੈਲਪਲਾਈਨ ਨੰਬਰ 76694-00500 ਵੀ ਹੈ, ਜਿਸ ਤੇ ਸੰਪਰਕ ਕਰਕੇ, ਉਹ ਲੋਕ, ਜਿਨ੍ਹਾਂ ਨੇ ਅਜੇ ਸ਼ਾਮਲ ਹੋਣਾ ਹੈ, ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਕਵਿਤਾ ਨੇ ਅੱਗੇ ਕਿਹਾ ਕਿ ਘੱਟੋ-ਘੱਟ 25 ਭਾਗੀਦਾਰਾਂ ਵਾਲਾ ਕੋਈ ਵੀ ਇਲਾਕਾ ਆਪਣੀ ਨਵੀਂ ਕਲਾਸ/ਸੈਸ਼ਨ ਸ਼ੁਰੂ ਕਰਨ ਲਈ ਵਟਸਐਪ ਨੰਬਰ 'ਤੇ ਕਾਲ/ ਸੁਨੇਹਾ ਭੇਜ ਸਕਦਾ ਹੈ। ਯੋਗਾ ਕਲਾਸਾਂ ਲਈ ਕੋਈ ਫ਼ੀਸ ਨਹੀਂ ਲਈ ਜਾਂਦੀ।
ਉਸ ਵੱਲੋਂ ਰੋਜ਼ਾਨਾ ਲਗਾਏ ਜਾਂਦੇ ਸ਼ੈਸ਼ਨਾਂ ਵਿੱਚ ਲਗਪਗ 134 ਦੇ ਕਰੀਬ ਭਾਗੀਦਾਰਾਂ ਵੱਲੋਂ ਹਿੱਸਾ ਲਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਯੋਗ-ਆਸਣਾਂ ਵਿੱਚ ਇੱਕ ਸਿਹਤਮੰਦ ਜੀਵਨ ਜਿਊਣ ਲਈ ਰੋਜ਼ਾਨਾ ਕਸਰਤ ਕਰਕੇ ਮਨੁੱਖੀ ਸਰੀਰ ਦੀ ਸਰੀਰਕ ਤੰਦਰੁਸਤੀ ਨੂੰ ਬਹਾਲ ਕਰਨ ਦੀ ਜਾਦੂਈ ਸ਼ਕਤੀ ਹੁੰਦੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਨ੍ਹਾਂ ਯੋਗਾ ਸੈਸ਼ਨਾਂ ਵਿੱਚ ਸ਼ਾਮਲ ਹੋ ਕੇ ਵੱਧ ਤੋਂ ਵੱਧ ਸਿਹਤ ਲਾਭ ਲੈਣ ਦੀ ਅਪੀਲ ਕੀਤੀ।