ਖੇਤਰੀ ਟਰਾਂਸਪੋਰਟ ਅਫਸਰ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਦੇ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ
- ਖੇਤਰੀ ਟਰਾਂਸਪੋਰਟ ਅਫਸਰ ਨਵਜੋਤ ਸ਼ਰਮਾ ਨੇ ਸਕੂਲੀ ਬੱਸਾਂ ਸਮੇਤ ਹੋਰ ਵਾਹਨਾਂ ਦੇ 27 ਚਲਾਨ ਕਰਕੇ 6 ਲੱਖ 70 ਹਜ਼ਾਰ ਰੁਪਏ ਜ਼ੁੁਰਮਾਨਾ ਸਰਕਾਰੀ ਖਜਾਨੇ ਵਿੱਚ ਜਮ੍ਹਾ ਕਰਵਾਇਆ
ਰੋਹਿਤ ਗੁਪਤਾ
ਗੁਰਦਾਸਪੁਰ, 27 ਮਈ 2025 - ਖੇਤਰੀ ਟਰਾਂਸਪੋਰਟ ਅਫਸਰ fਗੁਰਦਾਸਪੁਰ ਸ੍ਰੀਮਤੀ ਨਵਜੋਤ ਸ਼ਰਮਾ ਵੱਲੋਂ ਸੇਫ਼ ਸਕੂਲ ਵਾਹਨ ਪਾਲਿਸੀ ਦੇ ਤਹਿਤ ਜਿਲ੍ਹਾ ਗੁਰਦਾਸਪੁਰ ਵਿਖੇ ਵੱਖ-ਵੱਖ ਸਕੂਲ ਦੀਆਂ ਬੱਸਾਂ ਅਤੇ ਵੈਨਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲੇ ਸਕੂਲੀ ਵਾਹਨਾਂ ਦੇ ਚਲਾਨ ਵੀ ਕੀਤੇ ਗਏ।
ਖੇਤਰੀ ਟਰਾਂਸਪੋਰਟ ਅਫਸਰ ਗੁਰਦਾਸਪੁਰ ਸ੍ਰੀਮਤੀ ਨਵਜੋਤ ਸ਼ਰਮਾ ਨੇ ਦੱਸਿਆ ਕਿ ਜਿਲ੍ਹਾ ਗੁਰਦਾਸਪੁਰ ਵਿਖੇ ਉਨ੍ਹਾਂ ਵੱਲੋਂ ਆਪਣੀ ਤਾਇਨਾਤੀ ਤੋਂ ਬਾਅਦ ਹੁਣ ਤੱਕ ਸਕੂਲੀ ਬੱਸਾਂ ਸਮੇਤ ਹੋਰ ਵਾਹਨਾਂ ਦੇ 28 ਚਲਾਨ ਕਰਕੇ 6 ਲੱਖ 70 ਹਜ਼ਾਰ ਰੁਪਏ ਦਾ ਜੁਰਮਾਨਾ ਕਰਕੇ ਸਰਕਾਰੀ ਖਜਾਨੇ ਵਿੱਚ ਜਮ੍ਹਾਂ ਕਰਵਾਇਆ ਗਿਆ ਹੈ।
ਖੇਤਰੀ ਟਰਾਂਸਪੋਰਟ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਅੱਜ ਦੀ ਚੈਕਿੰਗ ਦੌਰਾਨ ਸਕੂਲੀ ਵਾਹਨ ਚਾਲਕਾਂ ਨੂੰ ਬੱਚਿਆਂ ਦੀ ਸੁਰੱਖਿਆ ਸੰਬੰਧੀ ਜਾਗਰੂਕ ਕੀਤਾ ਗਿਆ ਅਤੇ ਦੱਸਿਆ ਗਿਆ ਕਿ ਬੱਚਿਆਂ ਦੀ ਸੁਰੱਖਿਆ ਹਰ ਲਿਹਾਜ ਨਾਲ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਸਕੂਲ ਵੈਨਾਂ ਤੇ ਬੱਸਾਂ ਵਿੱਚ ਫਸਟ-ਏਡ ਬਾਕਸ, ਅੱਗ ਬੁਝਾਊ ਯੰਤਰ, ਲੇਡੀਜ ਅਟੈਂਡੈਂਟ ਆਦਿ ਸਹੂਲਤਾਂ ਹੋਣੀਆਂ ਲਾਜ਼ਮੀ ਹਨ ਅਤੇ ਸਮੂਹ ਸਕੂਲ ਪ੍ਰਬੰਧਕਾਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਾਰੇ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਬੱਚਿਆ ਦੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਖੁਦ ਵੀ ਸਕੂਲੀ ਵਾਹਨਾਂ ਦੇ ਅੰਦਰ ਸਹੂਲਤਾਂ ਦੀ ਨਿਗਰਾਨੀ ਕਰਨ ਅਤੇ ਕਿਸੇ ਪ੍ਰਕਾਰ ਦੀ ਕਮੀ ਹੋਣ `ਤੇ ਸਬੰਧਤ ਸਕੂਲ ਪ੍ਰਬੰਧਕਾਂ ਅਤੇ ਜਿਲ੍ਹਾ ਪ੍ਰਸਾਸਨ ਦੇ ਧਿਆਨ ਵਿੱਚ ਲਿਆਉਣ। ਉਨ੍ਹਾਂ ਕਿ ਨਿਯਮਾਂ ਦੀ ਉਲੰਘਣਾਂ ਕਰਨ ਵਾਲੇ ਸਕੂਲਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
2 | 8 | 8 | 5 | 1 | 0 | 3 | 4 |