ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵਿਖੇ ਨੌਜਵਾਨਾਂ ਲਈ ਅਗਨੀਵੀਰ ਪ੍ਰੀਖਿਆ ਦੀ ਸਿਖਲਾਈ ਲਈ ਸੁਨਹਿਰੀ ਮੌਕਾ
ਰੋਹਿਤ ਗੁਪਤਾ
ਗੁਰਦਾਸਪੁਰ, 28 ਮਈ 2025 - ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਦੇ ਇੰਚਾਰਜ ਗੁਰਨਾਮ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਪੰਜਾਬ ਸਰਕਾਰ ਦੇ ਅਦਾਰੇ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵੱਲੋਂ ਜ਼ਿਲ੍ਹਾ ਗੁਰਦਾਸਪੁਰ, ਪਠਾਨਕੋਟ ਅਤੇ ਅੰਮ੍ਰਿਤਸਰ ਦੇ ਨੌਜਵਾਨਾਂ ਲਈ ਅਗਨੀਵੀਰ ਪ੍ਰੀਖਿਆ ਦੀ ਤਿਆਰੀ ਲਈ ਕੈਂਪ ਵਿੱਚ ਦਾਖ਼ਲਾ ਸ਼ੁਰੂ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੌਜਵਾਨਾਂ ਨੇ ਆਰਮੀ ਅਗਨੀਵੀਰ ਲਈ ਆਨ-ਲਾਈਨ ਅਪਲਾਈ ਕੀਤਾ ਹੈ, ਉਨ੍ਹਾਂ ਲਈ ਇਸ ਦੀ ਲਿਖਤੀ ਪ੍ਰੀਖਿਆ ਅਤੇ ਸਰੀਰਕ ਪ੍ਰੀਖਿਆ ਦੀ ਤਿਆਰੀ ਦਾ ਆਖ਼ਰੀ ਬੈਚ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵਿੱਚ ਸ਼ੁਰੂ ਹੈ। ਪੰਜਾਬ ਸਰਕਾਰ ਵੱਲੋਂ ਸਿਖਲਾਈ ਦੌਰਾਨ ਯੁਵਕਾਂ ਨੂੰ ਮੁਫ਼ਤ ਰਿਹਾਇਸ਼ ਤੇ ਖਾਣਾ ਮੁਹੱਈਆ ਕਰਵਾਇਆ ਜਾਵੇਗਾ।
ਇੰਚਾਰਜ ਗੁਰਨਾਮ ਸਿੰਘ ਨੇ ਕਿਹਾ ਕਿ ਚਾਹਵਾਨ ਨੌਜਵਾਨ ਆਪਣੇ ਸਾਰੇ ਅਸਲ ਸਰਟੀਫਿਕੇਟ ਤੇ ਉਨ੍ਹਾਂ ਦੀਆਂ ਦੋ-ਦੋ ਫ਼ੋਟੋ ਕਾਪੀਆਂ ਸਮੇਤ ਆਨ-ਲਾਈਨ ਰਜਿਸਟਰੇਸ਼ਨ ਦੀ ਕਾਪੀ ਅਤੇ 4 ਪਾਸਪੋਰਟ ਸਾਈਜ਼ ਫ਼ੋਟੋਆਂ ਲੈ ਕੇ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਵਿੱਚ ਰਿਪੋਰਟ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਦੇ ਨੰਬਰਾਂ 62830-31125, 94647-56808, 94174-20125 ਅਤੇ 84374-42966 'ਤੇ ਸੰਪਰਕ ਕੀਤਾ ਜਾ ਸਕਦਾ ਹੈ।