MLA ਸੰਗੋਵਾਲ ਪਿੰਡ ਖੇੜੀ, ਝਮੇੜੀ, ਲਲਤੋਂ ਖੁਰਦ, ਦੁਲੇਅ ਤੇ ਰਣੀਆਂ 'ਚ ਹੋਏ ਲੋਕਾਂ ਦੇ ਰੂ-ਬ-ਰ
- ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦਾ ਦਿੱਤਾ ਹੋਕਾ
ਸੁਖਮਿੰਦਰ ਭੰਗੂ
ਲੁਧਿਆਣਾ, 28 ਮਈ। 2025 - ਵਿਧਾਨ ਸਭਾ ਹਲਕਾ ਗਿੱਲ ਤੋਂ ਵਿਧਾਇਕ ਜੀਵਨ ਸਿੰਘ ਸੰਗੋਵਾਲ ਵੱਲੋਂ ਪਿੰਡ ਖੇੜੀ, ਝਮੇੜੀ, ਲਲਤੋਂ ਖੁਰਦ, ਦੁਲੇਅ ਅਤੇ ਰਣੀਆਂ ਵਿਖੇ ਲੋਕ ਮਿਲਣੀਆਂ ਕਰਦਿਆਂ ਵਸਨੀਕਾਂ ਦੇ ਰੂਬਰੂ ਹੋਏ। ਉਨ੍ਹਾਂ ਆਪਣੇ ਸੰਬੋਧਨ ਦੌਰਾਨ, ਪੰਜਾਬ ਸਰਕਾਰ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਵਿੱਢੀ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦਾ ਹੋਕਾ ਦਿੱਤਾ।
ਇਨ੍ਹਾਂ ਪਿੰਡਾਂ ਵਿੱਚ ਵਸਨੀਕਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸੰਗੋਵਾਲ ਨੇ ਕਿਹਾ ਕਿ ਜੇਕਰ ਕਿਸੇ ਘਰ ਦਾ ਜੀਅ ਨਸ਼ਿਆਂ ਦੀ ਚਪੇਟ ਵਿੱਚ ਆ ਜਾਂਦਾ ਹੈ ਹੈ ਤਾਂ ਉਸਦਾ ਪੂਰਾ ਟੱਬਰ ਤਬਾਹ ਹੋ ਜਾਂਦਾ ਹੈ। ਉਨ੍ਹਾਂ ਸਖ਼ਤ ਲਹਿਜੇ ਵਿੱਚ ਕਿਹਾ ਕਿ ਜੇਕਰ ਕੋਈ ਸਰਪੰਚ, ਪੰਚਾਇਤ ਮੈਂਬਰ ਜਾਂ ਨੰਬਰਦਾਰ ਕਿਸੇ ਵੀ ਚਿੱਟੇ ਦੇ ਸਮੱਗਲਰ ਜਾਂ ਨਸ਼ੇੜੀ ਦੀ ਸਹਾਇਤਾ ਲਈ ਸਿਫਾਰਸ਼ ਕਰਕੇ ਜਾਂ ਸਾਥ ਦੇਵੇਗਾ ਤਾਂ ਉਸ ਵਿਰੁੱਧ ਵੀ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਨਸ਼ੇ ਦੇ ਸੌਦਾਗਰ ਲੋਕਾਂ ਦੇ ਘਰ ਵਿੱਚ ਅੱਗ ਲਾਉਣਗੇ ਤਾਂ ਇੱਕ ਦਿਨ ਇਹ ਸੇਕ ਉਨ੍ਹਾਂ ਦੇ ਘਰ ਤੱਕ ਵੀ ਪੁੱਜੇਗਾ।
ਉਨ੍ਹਾਂ ਨੌਜਵਾਨਾ ਨੂੰ ਅਪੀਲ ਕਰਦਿਆਂ ਕਿਹਾ ਉਹ ਨਸ਼ਿਆਂ ਦੇ ਕੋਹੜ ਤੋਂ ਪਾਸਾ ਵੱਟ ਕੇ, ਖੇਡ ਮੈਦਾਨਾਂ ਨੂੰ ਆਪਣੇ ਹਾਣੀ ਬਣਾਕੇ ਖੇਡਾਂ ਨਾਲ ਜੁੜਨ ਤਾਂ ਜੋ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਰੰਗਲੇ ਪੰਜਾਬ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕੇ।
ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਯਤਨਸ਼ੀਲ ਹੈ ਜਿਸਦੇ ਤਹਿਤ ਅਨੇਕਾਂ ਖੇਡ ਮੈਦਾਨਾਂ ਦੀ ਉਸਾਰੀ ਕੀਤੀ ਜਾ ਰਹੀ ਹੈ।