ਮਾਲੇਰਕੋਟਲਾ: DC ਵੱਲੋਂ ਸ਼ਹਿਰਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ
* ਡੀ.ਸੀ.ਨੇ ਗ਼ੈਰ-ਕਾਨੂੰਨੀ ਉਸਾਰੀਆਂ ਤੇ ਨਾਜਾਇਜ਼ ਕਬਜ਼ਿਆਂ ਪ੍ਰਤੀ ਜ਼ੀਰੋ ਟੋਲਰੈਂਸ ਦੀ ਨੀਤੀ ਅਖਤਿਆਰ ਕਰਨ ਦੇ ਦਿੱਤੇ ਨਿਰਦੇਸ਼
* ਜ਼ਿਲ੍ਹੇ ਦੇ ਸ਼ਹਿਰਾਂ ਦੀ ਸਫਾਈ ਯਕੀਨੀ ਬਣਾਉਣ ਕਾਰਜ ਸਾਧਕ ਅਫ਼ਸਰ
ਮਾਲੇਰਕੋਟਲਾ 29 ਮਈ 2025 - ਮਾਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਸ਼ਹਿਰ ਅਤੇ ਜ਼ਿਲ੍ਹੇ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਸੰਸਥਾਵਾਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਅਤੇ ਹੋਰ ਅਧਿਕਾਰੀਆਂ ਨਾਲ ਵਿਆਪਕ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਤੋਂ ਇਲਾਵਾ ਸਰਕਾਰੀ ਸਕੂਲਾਂ ਦੀਆਂ ਹੋਣਹਾਰ 12ਵੀ ਕਲਾਸ ਦੀਆਂ ਵਿਦਿਆਰਥਣਾਂ ਵੀ ਮੌਜੂਦ ਸਨ । ਜਿਨ੍ਹਾਂ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਮੀਟਿੰਗ ਦਾ ਹਿੱਸਾ ਬਣਕੇ ਵਿਵਹਾਰਿਕ ਕਾਰਜਪ੍ਰਣਾਲੀ ਨੂੰ ਨੇੜੇ ਤੋਂ ਜਾਣਿਆਂ।
ਮੀਟਿੰਗ ਦੀ ਪ੍ਰਧਾਨਗੀ ਕਰਦਿਆ ਵਿਰਾਜ ਐਸ.ਤਿੜਕੇ ਨੇ ਕਿਹਾ ਕਿ ਸਾਡਾ ਉਦੇਸ਼ ਸ਼ਹਿਰ ਦੇ ਵਿਕਾਸ ਲਈ ਵਧੇਰੇ ਕੁਸ਼ਲ ਅਤੇ ਪ੍ਰਗਤੀਸ਼ੀਲ ਵਾਤਾਵਰਣ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਹ ਮੀਟਿੰਗ ਇੱਕ ਪ੍ਰਫੁੱਲਤ ਅਤੇ ਟਿਕਾਊ ਸ਼ਹਿਰੀ ਵਿਕਾਸ ਯਕੀਨੀ ਬਣਾਉਣ ਲਈ ਮਜ਼ਬੂਤ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ ਲਈ ਪ੍ਰਸ਼ਾਸਨ ਦੀ ਵਚਨਬੱਧਤਾ ਦੇ ਪ੍ਰਮਾਣ ਵਜੋਂ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਸ਼ਹਿਰ ਦੀ ਤਰੱਕੀ ਲਈ ਮਹੱਤਵਪੂਰਨ ਪਹਿਲੂਆਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਸ਼ਹਿਰ ਅਤੇ ਨਗਰ ਪੰਚਾਇਤ ਵਿਖੇ ਸਟਰੀਟ ਲਾਈਟਾਂ, ਕੂੜਾ ਇਕੱਠਾ ਕਰਨ ਅਤੇ ਕੂੜੇ ਦੇ ਨਿਪਟਾਰੇ ਸਬੰਧੀ, 15ਵੇਂ ਵਿੱਤ ਕਮਿਸ਼ਨ ਅਧੀਨ ਅਣ ਵਰਤੀ ਬਕਾਇਆ ਰਹਿੰਦੀ ਗਰਾਂਟ ਦਾ ਐਕਸ਼ਨ ,ਨਜਾਇਜ ਕਬਜਿਆ,ਪਲਾਨ,ਸੋਲਡ/ਲਿਕਵਰਡ ਵੇਸਟ ਸਬੰਧੀ, ਸੁੱਕਾ ਗਿੱਲਾ ਕੂੜੇ ਦੀ ਸੈਗਰੀਗੇਸ਼ਨ,ਅਵਾਰਾਂ ਕੁਤਿਆਂ ਅਤੇ ਜਾਨਵਰਾਂ ਆਦਿ ਸਬੰਧੀ ਜਾਇਜਾ ਵੀ ਲਿਆ । ਡਿਪਟੀ ਕਮਿਸ਼ਨਰ ਨੇ ਸਖ਼ਤੀ ਨਾਲ ਕਿਹਾ ਕਿ ਪਾਬੰਧੀਸ਼ੁਦਾ ਲਿਫਾਫੇ ਅਤੇ ਸਿੰਗਲ ਯੂਜ਼ ਪਲਾਸਟਿਕ ਨੂੰ ਰੋਕਣ ਲਈ ਹਰ ਹੀਲਾ ਵਰਤਿਆ ਜਾਵੇ ਅਤੇ ਦੁਕਾਨਦਾਰਾਂ ਆਦਿ ਦੀ ਚੈਕਿੰਗ ਲਗਾਤਾਰ ਕੀਤੀ ਜਾਵੇ ਤਾਂ ਜੋ ਪਾਬੰਧੀਸ਼ੁਦਾ ਲਿਫਾਫੇ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਵਿੱਚ ਕਮੀ ਆ ਸਕੇ । ਹੁਕਮ ਨਾ ਮੰਨਣ ਵਾਲਿਆਂ ਦੇ ਚਲਾਨ ਕੱਟੇ ਜਾਣ।
ਇਸ ਮੌਕੇ ਉਨ੍ਹਾਂ ਗ਼ੈਰ-ਕਾਨੂੰਨੀ ਉਸਾਰੀਆਂ ਤੇ ਨਾਜਾਇਜ਼ ਕਬਜ਼ਿਆਂ ਪ੍ਰਤੀ ਜ਼ੀਰੋ ਟੋਲਰੈਂਸ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਕਬ ਨਿਰੰਤਰ ਅਤੇ ਸੰਗਠਿਤ ਵਿਕਾਸ ਲਈ ਸ਼ਹਿਰੀ ਯੋਜਨਾਬੰਦੀ ਨਿਯਮਾਂ ਨੂੰ ਕਾਇਮ ਰੱਖਣਾ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਕਾਰਜ ਸਾਧਕ ਅਫ਼ਸਰ ਮਾਲੇਰਕੋਟਲਾ/ ਅਮਰਗੜ ਅਪਰਅਪਾਰ ਸਿੰਘ,ਕਾਰਜ ਸਾਧਕ ਅਫ਼ਸਰ ਅਹਿਮਦਗੜ ਵਿਕਾਸ ਉੱਪਲ, ਐਮ.ਈ ਇੰਜ. ਜਸਵੀਰ ਸਿੰਘ,ਐਸ.ਡੀ.ਈ.ਮਨਜੀਤ ਸਿੰਘ, ਹਰਪ੍ਰੀਤ ਸਿੰਘ,ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।