ਗੱਲਬਾਤ ਕਰਦੇ ਹੋਏ ਆਸ਼ੀਸ਼ ਅੱਤਰੀ
ਫਤਹਿਗੜ੍ਹ ਸਾਹਿਬ 30 ਮਈ 2025 : ਆਮ ਆਦਮੀ ਪਾਰਟੀ ਦੇ ਜੋਆਇਟ ਸਕੱਤਰ ਆਸ਼ੀਸ਼ ਅੱਤਰੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ,ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾਵਾਂ ਸਮੇਂ ਦੀ ਅਹਿਮ ਲੋੜ ਸਨ ਅਤੇ ਪੰਜਾਬ ਸਰਕਾਰ ਵੱਲੋਂ ਇਸ ਲੋੜ ਨੂੰ ਮਹਿਸੂਸ ਕਰਦਿਆਂ ਲੋਕਾਂ ਨੂੰ ਜ਼ਮੀਨੀ ਪੱਧਰ ਉੱਤੇ ਜਾਗਰੂਕ ਕਰਨ ਲਈ ਹਰ ਪਿੰਡ, ਕਸਬੇ ਤੇ ਸ਼ਹਿਰ ਵਿੱਚ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਸੁਨੇਹਾ ਪਹੁੰਚਾਇਆ ਜਾ ਰਿਹਾ ਹੈ ,ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਗੰਭੀਰ ਹੈ ਅਤੇ ਇਸ ਮੁਹਿੰਮ ਨੂੰ ਪੂਰੀ ਵਚਨਬੱਧਤਾ ਨਾਲ ਅੱਗੇ ਵਧਾ ਰਹੀ ਹੈ , ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖਤਮ ਕਰਨ ਲਈ ਸਾਂਝੇ ਉਪਰਾਲੇ ਜ਼ਰੂਰੀ ਹਨ ਅਤੇ ਜਨਤਕ ਭਾਗੀਦਾਰੀ ਇਸ ਦਿਸ਼ਾ ਵਿਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੀ ਹੈ