ਨਸ਼ੇ ਨੂੰ ਠੱਲ੍ਹ ਪਾਉਣ ਲਈ ਡਿਫੈਂਸ ਕਮੇਟੀਆਂ ਲਗਾਤਾਰ ਕਾਰਜਸ਼ੀਲ- ਡਾ. ਜਮੀਲ ਉਰ ਰਹਿਮਾਨ
• ਵਿਧਾਇਕ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਵੱਖ-ਵੱਖ ਪਿੰਡਾਂ ਵਿੱਚ ਕੀਤਾ ਲੋਕਾਂ ਨੂੰ ਸੰਬੋਧਨ
ਮਾਲੇਰਕੋਟਲਾ, 31 ਮਈ 2025 - ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵਿੱਢੀ ਨਸ਼ਾ ਮੁਕਤੀ ਯਾਤਰਾ ਨਾਲ ਵੱਡੀ ਗਿਣਤੀ ਵਿੱਚ ਲੋਕ ਜੁੜ ਰਹੇ ਹਨ ਅਤੇ ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖ਼ਸ਼ੇ ਨਹੀਂ ਜਾਣਗੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਵੱਲੋਂ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਮਾਨਮਾਜਰਾ ਅਤੇ ਢੱਡੇਵਾੜੀ ਵਿਖੇ ਲੋਕਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਮੌਕੇ ਕੀਤਾ। ਇਸ ਉਪਰੰਤ ਵਿਧਾਇਕ ਪਿੰਡ ਇਮਾਮਗੜ, ਬੀੜ, ਜਾਤੀਵਾਲ ਅਤੇ ਮਾਨਕਹੇੜੀ ਵਿਖੇ ਵੀ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਵਿਰੁੱਧ ਲਾਮਬੰਦ ਕਰਨਗੇ।
ਉਨ੍ਹਾਂ ਕਿਹਾ ਕਿ ਹਲਕੇ ਦੇ ਹਰ ਇੱਕ ਪਿੰਡ ਵਿੱਚ ਪੇਂਡੂ ਡਿਫੈਂਸ ਕਮੇਟੀਆਂ ਕਾਰਜਸ਼ੀਲ ਹਨ ਅਤੇ ਸਾਨੂੰ ਪੂਰੀ ਉਮੀਦ ਹੈ ਕਿ ਇਹ ਡਿਫੈਂਸ ਕਮੇਟੀਆਂ ਆਪਣੀ ਜਿੰਮੇਵਾਰੀ ਨੂੰ ਪੂਰੀ ਸ਼ਿੱਦਤ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਨਸ਼ਾ ਤਸਕਰਾਂ ਦੇ ਕਾਰੋਬਾਰ ਨੂੰ ਮੁਕੰਮਲ ਤੌਰ 'ਤੇ ਬੰਦ ਕਰਵਾਉਣ ਵਿੱਚ ਯੋਗਦਾਨ ਪਾਉਣਗੀਆਂ। ਪਰੰਤੂ ਸੂਬੇ ਨੂੰ ਨਸ਼ਾ ਮੁਕਤ ਕਰਨਾ ਸਾਡੇ ਸਭਨਾ ਦਾ ਜਿੰਮੇਵਾਰੀ ਹੈ ਅਤੇ ਇਸ ਜਿੰਮੇਵਾਰੀ ਨੂੰ ਪੂਰਾ ਕਰਨ ਲਈ ਲੋਕਾਂ ਨੂੰ ਖੁਦ ਦ੍ਰਿੜਤਾ ਨਾਲ ਪ੍ਰਣ ਲੈਣਾ ਅਤੇ ਹਰ ਹੀਲੇ ਉਸ ਪ੍ਰਣ ਨੂੰ ਨਿਭਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣੀ ਚਾਹੀਦੀ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵੀ ਵਿਅਕਤੀ ਨਸ਼ਾ ਵੇਚਦਾ ਜਾਂ ਖਰੀਦਦਾ ਪਾਇਆ ਜਾਂਦਾ ਹੈ, ਤਾਂ ਤੁਰੰਤ ਉਸਦੀ ਸੂਚਨਾ ਪੁਲਿਸ ਪ੍ਰਸ਼ਾਸਨ ਨੂੰ ਦਿੱਤੀ ਜਾਵੇ।
ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿੱਚ ਲੋਕਾਂ ਦੇ ਸਾਥ ਦੀ ਅਤਿਅੰਤ ਲੋੜ ਹੈ। ਜੇਕਰ ਆਪਾਂ ਸਾਰੇ ਮਿਲਕੇ ਨਸ਼ਿਆਂ ਦਾ ਡੱਟ ਕੇ ਵਿਰੋਧ ਕਰੀਏ ਤਾਂ ਉਹ ਦਿਨ ਦੂਰ ਨਹੀਂ ਜਦੋਂ ਜਲਦ ਹੀ ਆਪਣਾ ਸੂਬਾ ਪੂਰੀ ਤਰ੍ਹਾਂ ਨਸ਼ੇ ਤੋਂ ਮੁਕਤ ਹੋ ਜਾਵੇਗਾ। ਇਸ ਉਪਰੰਤ ਉਨ੍ਹਾਂ ਪਿੰਡ ਵਾਸੀਆਂ ਨੂੰ ਨਸ਼ਾ ਵਿਕਣ ਤੋਂ ਰੋਕਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਹੋਰਨਾਂ ਲੋਕਾਂ ਨੂੰ ਵੀ ਜਾਗਰੂਕ ਕਰਨ ਬਾਰੇ ਸਹੁੰ ਚੁਕਵਾਈ।
ਇਸ ਦੌਰਾਨ ਬੀ. ਡੀ. ਪੀ. ਓ ਜਗਰਾਜ ਸਿੰਘ, ਕੋਆਡੀਨੇਟਰ ਨਸ਼ਾ ਛੁਡਾਉ ਕਮੇਟੀ ਸਿੰਗਾਰਾ ਸਿੰਘ, ਸਰਪੰਚ ਮਹਿੰਦਰ ਕੌਰ. ਸਰਪੰਚ ਸੁਖਵਿੰਦਰ ਸਿੰਘ , ਬਲਾਕ ਪ੍ਰਧਾਨ ਜਰਨੈਲ ਸਿੱਘ, ਬਲਾਕ ਪ੍ਰਧਾਨ ਜਗਜੀਤ ਸਿੰਘ, ਅਨਵਾਰ ਆਹਿਮਦ, ਬਲਾਕ ਪ੍ਰਧਾਨ ਅਸਲਮ ਭੱਟੀ, ਰਾਜੂ ਕੁਠਾਲਾ ਅਤੇ ਸਮੂਹ ਪੰਚਾਇਤ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਰਹੇ।