ਲੁਧਿਆਣਾ ਜ਼ਿਮਨੀ ਚੋਣ: ਜਨਰਲ ਆਬਜ਼ਰਵਰ ਇੰਟਰਨੈਸ਼ਨਲ ਗੈਸਟ ਹਾਊਸ, ਪੀ.ਏ.ਯੂ ਲੁਧਿਆਣਾ ਵਿਖੇ ਲੋਕਾਂ ਨੂੰ ਮਿਲਣਗੇ
-ਆਬਜ਼ਰਵਰ ਸੋਮਵਾਰ, ਬੁੱਧਵਾਰ ਅਤੇ ਸ਼ੁੱਕਰਵਾਰ ਸ਼ਾਮ 5 ਵਜੇ ਤੋਂ ਸ਼ਾਮ 6 ਵਜੇ ਤੱਕ ਉਪਲਬਧ ਰਹਿਣਗੇ
ਸੁਖਮਿੰਦਰ ਭੰਗੂ
ਲੁਧਿਆਣਾ, 3 ਜੂਨ, 2025 ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਜਨਰਲ ਆਬਜ਼ਰਵਰ ਰਾਜੀਵ ਕੁਮਾਰ ਆਈ.ਏ.ਐਸ ਸੋਮਵਾਰ, ਬੁੱਧਵਾਰ ਅਤੇ ਸ਼ੁੱਕਰਵਾਰ ਸ਼ਾਮ 5:00 ਵਜੇ ਤੋਂ ਸ਼ਾਮ 6:00 ਵਜੇ ਤੱਕ ਮੀਟਿੰਗ ਹਾਲ, ਇੰਟਰਨੈਸ਼ਨਲ ਗੈਸਟ ਹਾਊਸ, ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ), ਲੁਧਿਆਣਾ ਵਿਖੇ ਲੋਕਾਂ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀਆਂ ਚੋਣਾਂ ਨਾਲ ਸਬੰਧਤ ਸ਼ਿਕਾਇਤਾਂ ਅਤੇ ਸਵਾਲਾਂ ਦੇ ਹੱਲ ਲਈ ਉਪਲਬਧ ਰਹਿਣਗੇ। ਆਬਜ਼ਰਵਰ ਰਾਜੀਵ ਕੁਮਾਰ ਨਾਲ +91-62831-78975 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।